ਮੁਹਾਲੀ ਪੁਲੀਸ ਵੱਲੋਂ 90 ਗਰਾਮ ਹੈਰੋਇਨ ਸਮੇਤ ਤਿੰਨ ਮੁਲਜ਼ਮ ਗ੍ਰਿਫ਼ਤਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਮਈ:
ਮੁਹਾਲੀ ਪੁਲੀਸ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਦੇ ਤਹਿਤ ਤਿੰਨ ਵਿਅਕਤੀਆਂ ਨੂੰ 90 ਗਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲੀਸ ਨੇ ਮੁਲਜ਼ਮਾਂ ਦੀ ਸਕਾਰਪਿਓ ਗੱਡੀ ਵੀ ਜ਼ਬਤ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਥਾਣਾ ਫੇਜ਼-1 ਦੇ ਐਸਐਚਓ ਇੰਸਪੈਕਟਰ ਮਨਫੂਲ ਸਿੰਘ ਨੇ ਦੱਸਿਆ ਕਿ ਮਨੋਜ ਕੁਮਾਰ ਵਾਸੀ ਰਾਮ ਦਰਬਾਰ (ਚੰਡੀਗੜ੍ਹ), ਸਚਿਨ ਕੁਮਾਰ ਵਾਸੀ ਮਨੀਮਾਜਰਾ ਅਤੇ ਜਤਿੰਦਰ ਸਿੰਘ ਵਾਸੀ ਜਤਿੰਦਰ ਸਿੰਘ ਚੱਕਲੋਡ (ਲੁਧਿਆਣਾ) ਦੇ ਖ਼ਿਲਾਫ਼ ਐਨਡੀਪੀਐਸ ਐਕਟ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਥਾਣਾ ਮੁਖੀ ਨੇ ਦੱਸਿਆ ਕਿ ਮੁਹਾਲੀ ਪੁਲੀਸ ਦੇ ਕਈ ਕਰਮਚਾਰੀਆਂ ਵੱਲੋਂ ਇੱਥੋਂ ਦੇ ਫੇਜ਼-6 ਸਥਿਤ ਦਾਰਾ ਸਟੂਡੀਓ ਚੌਕ ਨੇੜੇ ਨਾਕਾਬੰਦੀ ਕਰ ਕੇ ਸ਼ੱਕੀ ਵਿਅਕਤੀਆਂ ਅਤੇ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਚੰਡੀਗੜ੍ਹ ਵਾਲੇ ਪਾਸਿਓਂ ਆ ਰਹੀ ਇਕ ਸਕਾਰਪੀਓ ਗੱਡੀ ਦੇ ਚਾਲਕ ਨੇ ਪੁਲੀਸ ਨਾਕਾ ਦੇਖ ਕੇ ਗੱਡੀ ਵਾਪਸ ਪਿੱਛੇ ਮੋੜ ਕੇ ਭਜਾਉਣ ਦੀ ਕੋਸ਼ਿਸ਼ ਕੀਤੀ ਪ੍ਰੰਤੂ ਸੜਕ ’ਤੇ ਟਰੈਫ਼ਿਕ ਜ਼ਿਆਦਾ ਹੋਣ ਕਾਰਨ ਉਹ ਗੱਡੀ ਵਾਪਸ ਨਹੀਂ ਮੋੜ ਸਕੇ। ਗੱਡੀ ਨੂੰ ਮਨੋਜ ਕੁਮਾਰ ਚਲਾ ਰਿਹਾ ਸੀ। ਉਸ ਦੇ ਨਾਲ ਵਾਲੀ ਸੀਟ ’ਤੇ ਸਚਿਨ ਬੈਠਾ ਸੀ ਜਦੋਂਕਿ ਪਿਛਲੀ ਸੀਟ ’ਤੇ ਜਤਿੰਦਰ ਸਿੰਘ ਬੈਠਾ ਹੋਇਆ ਸੀ। ਪੁਲੀਸ ਕਰਮਚਾਰੀਆਂ ਨੇ ਗੱਡੀ ਰੋਕ ਕੇ ਜਦੋਂ ਤਲਾਸ਼ੀ ਲਈ ਤਾਂ ਕਾਰ ਸਵਾਰਾਂ ਕੋਲੋਂ 90 ਗਰਾਮ ਹੈਰੋਇਨ ਬਰਾਮਦ ਕੀਤੀ ਗਈ।
ਥਾਣਾ ਮੁਖੀ ਮਨਫੂਲ ਸਿੰਘ ਨੇ ਦੱਸਿਆ ਕਿ ਇਨ੍ਹਾਂ ਤਿੰਨਾਂ ਮੁਲਜ਼ਮਾਂ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਨ੍ਹਾਂ ਨੂੰ ਦੋ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਇਸ ਤੋਂ ਪਹਿਲਾਂ ਮੁਲਜ਼ਮਾਂ ਦਾ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਅਤੇ ਕਰੋਨਾ ਟੈੱਸਟ ਕਰਵਾਇਆ ਗਿਆ।

Load More Related Articles
Load More By Nabaz-e-Punjab
Load More In Police

Check Also

War on Gangsters: Punjab Police conducted 409 Raids, 132 held

War on Gangsters: Punjab Police conducted 409 Raids, 132 held Nabaz-e-Punjab, Chandigarh, …