Share on Facebook Share on Twitter Share on Google+ Share on Pinterest Share on Linkedin ਮੁਹਾਲੀ ਪੁਲੀਸ ਵੱਲੋਂ ਲੁੱਟਾਂ-ਖੋਹਾਂ ਦੇ ਮਾਮਲੇ ਵਿੱਚ ਦੋ ਮੁਲਜ਼ਮ ਗ੍ਰਿਫ਼ਤਾਰ ਸੜਕ ਕਿਨਾਰੇ ਸੈਰ ਕਰ ਰਹੇ ਵਿਅਕਤੀ ਦਾ ਮੋਬਾਈਲ ਫੋਨ ਖੋਹ ਕੇ ਹੋ ਗਏ ਸੀ ਫ਼ਰਾਰ ਨਬਜ਼-ਏ-ਪੰਜਾਬ, ਮੁਹਾਲੀ, 11 ਮਾਰਚ: ਮੁਹਾਲੀ ਪੁਲੀਸ ਵੱਲੋਂ ਸ਼ਹਿਰ ਵਿੱਚ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਐੱਸਐੱਸਪੀ ਸੰਦੀਪ ਗਰਗ ਦੀਆਂ ਹਦਾਇਤਾਂ ’ਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਦੌਰਾਨ ਆਈਟੀ ਸਿਟੀ ਥਾਣਾ ਦੇ ਐਸਐਚਓ ਇੰਸਪੈਕਟਰ ਅਮਨਦੀਪ ਤਰੀਕਾ ਦੀ ਅਗਵਾਈ ਵਿੱਚ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ। ਡੀਐਸਪੀ ਬੱਲ ਨੇ ਦੱਸਿਆ ਕਿ ਇਸ ਸਬੰਧੀ ਪੀੜਤ ਰਾਮ ਚੰਦਰ ਯਾਦਵ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਬੀਤੀ 6 ਮਾਰਚ ਦੀ ਸ਼ਾਮ ਨੂੰ (ਜਦੋਂ ਉਹ ਰੁਦਰਾ ਇੰਟਰਨੈਸ਼ਨਲ ਸਕੂਲ ਬਲਾਕ-ਈ ਦੇ ਸਾਹਮਣੇ ਸਲਿਪ ਰੋਡ ’ਤੇ ਸੈਰ ਕਰ ਰਹੇ ਸੀ) ਕਰੀਬ 7:15 ਵਜੇ ਦੋ ਮੋਟਰ ਸਾਈਕਲ ਸਵਾਰਾਂ ਨੇ ਉਸ ਨੂੰ ਘੇਰ ਕੇ ਉਸ ਦੇ ਹੱਥ ਵਿੱਚ ਫੜਿਆ ਮੋਬਾਈਲ ਫੋਨ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਏ। ਉਨ੍ਹਾਂ ਦੱਸਿਆ ਕਿ ਪੁਲੀਸ ਵੱਲੋਂ ਇਸ ਮਾਮਲੇ ਵਿੱਚ ਗੁਰਪ੍ਰੀਤ ਸਿੰਘ ਵਾਸੀ ਪਿੰਡ ਸਫ਼ੀਪੁਰ ਅਤੇ ਸਤਬੀਰ ਸਿੰਘ ਵਾਸੀ ਪਿੰਡ ਝਿਊਰਹੇੜੀ ਨੂੰ ਕਾਬੂ ਕੀਤਾ ਹੈ ਅਤੇ ਇਨ੍ਹਾਂ ਵਿਅਕਤੀਆਂ ਤੋਂ ਚੋਰੀ ਦਾ ਮੋਬਾਈਲ ਫੋਨ ਅਤੇ ਵਾਰਦਾਤ ਦੌਰਾਨ ਵਰਤਿਆ ਗਿਆ ਮੋਟਰ ਸਾਈਕਲ ਵੀ ਬਰਾਮਦ ਕਰ ਲਿਆ ਹੈ। ਡੀਐਸਪੀ ਨੇ ਦੱਸਿਆ ਕਿ ਇਸ ਸਬੰਧੀ ਪੁਲੀਸ ਵੱਲੋਂ ਧਾਰਾ 379-ਬੀ ਅਤੇ 34 ਤਹਿਤ ਪਰਚਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮਾਂ ਨੂੰ 14 ਦਿਨ ਦੀ ਨਿਆਇਕ ਹਿਰਾਸਤ ਅਧੀਨ ਪਟਿਆਲਾ ਜੇਲ੍ਹ ਭੇਜ ਦਿੱਤਾ ਹੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ