ਮੁਹਾਲੀ ਪੁਲੀਸ ਵੱਲੋਂ ਸੁੰਨੇ ਘਰਾਂ ਵਿੱਚ ਚੋਰੀ ਕਰਨ ਵਾਲੇ ਦੋ ਮੁਲਜ਼ਮ ਗ੍ਰਿਫ਼ਤਾਰ, ਕਈ ਸਾਥੀ ਫ਼ਰਾਰ

ਮੁਲਜ਼ਮਾਂ ਕੋਲੋਂ 11 ਤੋਲੇ ਸੋਨਾ ਬਰਾਮਦ, ਚੋਰੀ ਦਾ ਹੋਰ ਸਮਾਨ ਬਰਾਮਦ ਹੋਣ ਦੀ ਸੰਭਾਵਨਾ

ਨਬਜ਼-ਏ-ਪੰਜਾਬ, ਮੁਹਾਲੀ, 13 ਨਵੰਬਰ:
ਮੁਹਾਲੀ ਪੁਲੀਸ ਨੇ ਰਾਤ ਸਮੇਂ ਸੁੰਨੇ ਘਰਾਂ ਵਿੱਚ ਚੋਰੀ ਕਰਨ ਵਾਲੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਦੀ ਪਛਾਣ ਅਜੈ ਕੁਮਾਰ ਅਤੇ ਗੌਰਵ ਕੁਮਾਰ ਦੋਵੇਂ ਵਾਸੀ ਬਸੋਲੀ (ਯੂਪੀ) ਵਜੋਂ ਹੋਈ ਹੈ ਜਦੋਂਕਿ ਉਨ੍ਹਾਂ ਦੇ ਕਈ ਸਾਥੀ ਹਾਲੇ ਪੁਲੀਸ ਦੀ ਗ੍ਰਿਫ਼ਤ ਤੋਂ ਬਾਹਰ ਹਨ। ਮੁਲਜ਼ਮਾਂ ਖ਼ਿਲਾਫ਼ ਸੋਹਾਣਾ ਥਾਣੇ ਵਿੱਚ ਵੱਖ-ਵੱਖ ਥਾਵਾਂ ਧਰਾਵਾਂ ਤਹਿਤ ਪਰਚਾ ਦਰਜ ਕੀਤਾ ਗਿਆ ਹੈ। ਅੱਜ ਇੱਥੇ ਇਹ ਜਾਣਕਾਰੀ ਮੀਡੀਆ ਨਾਲ ਸਾਂਝੀ ਕਰਦਿਆਂ ਮੁਹਾਲੀ ਦੇ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਐੱਸਐੱਸਪੀ ਦੀਪਕ ਪਾਰਿਕ ਦੀਆਂ ਹਦਾਇਤਾਂ ’ਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਗਈ ਹੈ। ਜਿਸ ਦੇ ਤਹਿਤ ਸੋਹਾਣਾ ਥਾਣਾ ਦੇ ਐਸਐਚਓ ਇੰਸਪੈਕਟਰ ਜਸਪ੍ਰੀਤ ਸਿੰਘ ਕਾਹਲੋਂ ਦੀ ਅਗਵਾਈ ਵਾਲੀ ਟੀਮ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਗਿਆ।
ਡੀਐਸਪੀ ਬੱਲ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜ਼ਮਾਂ ਦੀ ਨਿਸ਼ਾਨਦੇਹੀ ’ਤੇ ਕਰੀਬ 11 ਤੋਲੇ ਸੋਨਾ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜ਼ਮਾਂ ਕੋਲੋਂ ਘਰਾਂ ਅਤੇ ਦੁਕਾਨਾਂ ਵਿੱਚ ਚੋਰੀਆਂ ਕਰਨ ਦੇ ਮਾਮਲੇ ਵਿੱਚ ਹੋਰ ਅਹਿਮ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ। ਪੁਲੀਸ ਦੀਆਂ ਵੱਖ-ਵੱਖ ਟੀਮਾਂ ਵੱਲੋਂ ਮੁਲਜ਼ਮਾਂ ਦੇ ਬਾਕੀ ਸਾਥੀਆਂ ਦੀ ਭਾਲ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਅਜੈ ਕੁਮਾਰ ਅਤੇ ਗੌਰਵ ਕੁਮਾਰ ਯੂਪੀ ਤੋਂ ਆ ਕੇ ਮੁਹਾਲੀ ਏਰੀਆ ਵਿੱਚ ਵੱਖ-ਵੱਖ ਥਾਵਾਂ ’ਤੇ ਰਾਤ ਸਮੇਂ ਬੰਦ ਪਈਆਂ ਕੋਠੀਆਂ ਅਤੇ ਘਰਾਂ ਵਿੱਚ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਤੋਂ ਡੂੰਘਾਈ ਨਾਲ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦੀ ਨਿਸ਼ਾਨਦੇਹੀ ’ਤੇ ਚੋਰੀ ਦਾ ਹੋਰ ਸਮਾਨ ਬਰਾਮਦ ਹੋਣ ਦੀ ਆਸ ਹੈ। ਮੁਲਜ਼ਮਾਂ ਦੇ ਫ਼ਰਾਰ ਸਾਥੀਆਂ ਨੂੰ ਵੀ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…