ਮੁਹਾਲੀ ਪੁਲੀਸ ਵੱਲੋਂ ਮੋਟਰ ਸਾਈਕਲ ਚੋਰ ਗਰੋਹ ਦੇ ਦੋ ਮੈਂਬਰ ਗ੍ਰਿਫ਼ਤਾਰ

ਮੁਲਜ਼ਮਾਂ ਕੋਲੋਂ ਚੋਰੀ ਮੋਟਰ ਸਾਈਕਲ ਤੇ ਦੋ ਐਕਟਿਵਾ ਸਕੂਟਰ ਬਰਾਮਦ

ਨਬਜ਼-ਏ-ਪੰਜਾਬ, ਮੁਹਾਲੀ, 17 ਅਗਸਤ:
ਮੁਹਾਲੀ ਪੁਲੀਸ ਨੇ ਮੋਟਰ ਸਾਈਕਲ ਚੋਰੀ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਹਰਸ਼ ਉਰਫ਼ ਬਿੱਲਾ ਵਾਸੀ ਸੈਕਟਰ-56 (ਚੰਡੀਗੜ੍ਹ) ਦੀ ਪੁੱਛਗਿੱਛ ਤੋਂ ਬਾਅਦ ਉਸਦੇ ਇੱਕ ਹੋਰ ਸਾਥੀ ਸਿਮਰਨਜੀਤ ਸਿੰਘ ਵਾਸੀ ਸੈਕਟਰ-52 (ਚੰਡੀਗੜ੍ਹ) ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਅੱਜ ਇੱਥੇ ਮੁਹਾਲੀ ਦੇ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਐੱਸਐੱਸਪੀ ਦੀਪਕ ਪਾਰਿਕ ਦੀਆਂ ਹਦਾਇਤਾਂ ’ਤੇ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੇ ਤਹਿਤ ਸੈਂਟਰਲ ਥਾਣਾ ਫੇਜ਼-8 ਦੇ ਐਸਐਚਓ ਰੁਪਿੰਦਰ ਸਿੰਘ ਦੀ ਨਿਗਰਾਨੀ ਹੇਠ ਏਐਸਆਈ ਸੁਰਿੰਦਰ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਉਕਤ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ।
ਡੀਐਸਪੀ ਬੱਲ ਨੇ ਦੱਸਿਆ ਕਿ ਮੁਲਜ਼ਮ ਹਰਸ਼ ਕੋਲੋਂ ਚੋਰੀ ਦਾ ਇੱਕ ਮੋਟਰ ਸਾਈਕਲ ਅਤੇ ਉਸ ਦੇ ਸਾਥੀ ਸਿਮਰਨਜੀਤ ਸਿੰਘ ਕੋਲੋਂ ਦੋ ਐਕਟਿਵਾ ਸਕੂਟਰ ਬਰਾਮਦ ਕੀਤੇ ਗਏ ਹਨ। ਇਨ੍ਹਾਂ ਦੋਵੇਂ ਮੁਲਜ਼ਮਾਂ ਦਾ ਅਪਰਾਧਿਕ ਪਿਛੋਕੜ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਹਰਸ਼ ਬਿੱਲਾ ਅਤੇ ਸਿਮਰਨਜੀਤ ਦੇ ਖ਼ਿਲਾਫ਼ ਪਹਿਲਾਂ ਵੀ ਚੰਡੀਗੜ੍ਹ ਅਤੇ ਮੁਹਾਲੀ ਦੇ ਥਾਣਿਆਂ ਕਈ ਪਰਚੇ ਦਰਜ ਹਨ। ਉਨ੍ਹਾਂ ਦੱਸਿਆ ਕਿ ਹਰਸ਼ ਇੱਕ ਸਾਲ ਬੁੜੈਲ ਜੇਲ੍ਹ ਵਿੱਚ ਰਿਹਾ ਹੈ ਅਤੇ ਹੁਣ ਜ਼ਮਾਨਤ ’ਤੇ ਬਾਹਰ ਆਇਆ ਹੋਇਆ ਹੈ ਜਦੋਂਕਿ ਸਿਮਰਨਜੀਤ 1.5 ਮਹੀਨਾ ਪਹਿਲਾਂ ਹੀ ਕੇਂਦਰੀ ਜੇਲ੍ਹ ਰੂਪਨਗਰ ਤੋਂ ਜ਼ਮਾਨਤ ’ਤੇ ਬਾਹਰ ਆਇਆ ਹੈ। ਉਨ੍ਹਾਂ ਕਿਹਾ ਕਿ ਪੁਲੀਸ ਵੱਲੋਂ ਮੁਲਜ਼ਮਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਪੁਲੀਸ ਨੂੰ ਚੋਰੀਆਂ ਅਤੇ ਚੋਰੀ ਦੇ ਵਾਹਨਾਂ ਸਬੰਧੀ ਹੋਰ ਵੀ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…