ਮੁਹਾਲੀ ਪੁਲੀਸ ਵੱਲੋਂ ਦੋ ਝਪਟਮਾਰ ਗ੍ਰਿਫ਼ਤਾਰ, ਚੋਰੀ ਦੇ 10 ਮੋਬਾਈਲ ਫੋਨ ਬਰਾਮਦ

ਨਬਜ਼-ਏ-ਪੰਜਾਬ, ਮੁਹਾਲੀ, 17 ਜੂਨ:
ਮੁਹਾਲੀ ਪੁਲੀਸ ਨੇ ਲੋਕਾਂ ਤੋਂ ਮੋਬਾਈਲ ਫੋਨ ਖੋਹਣ ਵਾਲੇ ਦੋ ਝਪਟਮਾਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਸਰਵਣ ਕੁਮਾਰ ਵਾਸੀ ਪਿੰਡ ਸਾਂਭਲੀ (ਯੂਪੀ) ਅਤੇ ਰਵੀ ਕੁਮਾਰ ਵਾਸੀ ਦੁਮਪੁਰਾ (ਯੂਪੀ) ਵਜੋਂ ਹੋਈ ਹੈ। ਅੱਜ ਇੱਥੇ ਮੁਹਾਲੀ ਦੇ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਬੀਤੇ ਦਿਨੀਂ ਧਰਮਿੰਦਰ ਪ੍ਰਸਾਦ ਵਾਸੀ ਸੈਕਟਰ-52, ਚੰਡੀਗੜ੍ਹ ਹੀਰੋ ਹੋਮਜ਼ ਦੇ ਨੇੜੇ ਫੋਨ ਸੁਣ ਰਿਹਾ ਸੀ। ਇਸ ਦੌਰਾਨ ਅਚਾਨਕ ਪਿੱਛੋਂ ਮੋਟਰ ਸਾਈਕਲ ’ਤੇ ਆਏ ਇੱਕ ਨੌਜਵਾਨ ਨੇ ਝਪਟ ਮਾਰ ਕੇ ਉਸ ਕੋਲੋਂ ਫੋਨ ਖੋਹ ਲਿਆ ਅਤੇ ਮੌਕੇ ਤੋਂ ਫਰਾਰ ਹੋ ਗਿਆ।
ਪੀੜਤ ਧਰਮਿੰਦਰ ਕੁਮਾਰ ਵੱਲੋਂ ਰੌਲਾ ਪਾਉਣ ’ਤੇ ਕਾਰ ਵਿੱਚ ਸਵਾਰ ਦੋ ਵਿਅਕਤੀਆਂ ਨੇ ਮੋਟਰ ਸਾਈਕਲ ਦਾ ਪਿੱਛਾ ਕੀਤਾ ਅਤੇ ਹੋਰਨਾਂ ਰਾਹਗੀਰਾਂ ਦੀ ਮਦਦ ਨਾਲ ਮੁਲਜ਼ਮ ਨੌਜਵਾਨ ਨੂੰ ਕਾਬੂ ਕਰ ਲਿਆ। ਡੀਐਸਪੀ ਬੱਲ ਨੇ ਦੱਸਿਆ ਕਿ ਮੁਲਜ਼ਮਾਂ ਦੇ ਖ਼ਿਲਾਫ਼ ਧਾਰਾ 397-ਬੀ ਅਤੇ 411 ਦੇ ਤਹਿਤ ਪਰਚਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਮੌਜੂਦਾ ਸਮੇਂ ਵਿੱਚ ਬੈਦਵਾਨ ਟਾਵਰ ਸੋਹਾਣਾ ਵਿੱਚ ਕਿਰਾਏ ਦੇ ਮਕਾਨ ’ਚ ਰਹਿ ਰਿਹਾ ਸੀ। ਉਸ ਕੋਲੋਂ ਚੋਰੀ ਦੇ ਤਿੰਨ ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ। ਬਾਅਦ ਵਿੱਚ ਪੁਲੀਸ ਨੇ ਮੁਲਜ਼ਮ ਦੀ ਨਿਸ਼ਾਨਦੇਹੀ ’ਤੇ ਉਸ ਦੇ ਦੂਜੇ ਸਾਥੀ ਰਵੀ ਕੁਮਾਰ ਨੂੰ ਵੀ ਕਾਬੂ ਕਰ ਲਿਆ। ਰਵੀ ਸੈਕਟਰ-88 ਸਥਿਤ ਝੁੱਗੀਆਂ ਵਿੱਚ ਰਹਿੰਦਾ ਸੀ। ਉਸ ਦੇ ਕਬਜ਼ੇ ’ਚੋਂ ਚੋਰੀ ਦੇ ਸੱਤ ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ। ਡੀਐਸਪੀ ਬੱਲ ਨੇ ਦੱਸਿਆ ਕਿ ਉਕਤ ਦੋਵੇਂ ਮੁਲਜ਼ਮ ਲੁੱਟਾਂ-ਖੋਹਾਂ ਕਰਨ ਦੇ ਆਦੀ ਹਨ। ਪੁੱਛਗਿੱਛ ਦੌਰਾਨ ਹੋਰ ਅਹਿਮ ਸੁਰਾਗ ਮਿਲਣ ਦੀ ਸੰਭਾਵਨਾ ਹੈ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…