ਮੁਹਾਲੀ ਪੁਲੀਸ ਵੱਲੋਂ 2 ਕਿੱਲੋਂ 720 ਗਰਾਮ ਅਫੀਮ ਸਮੇਤ ਮੁਲਜ਼ਮ ਗ੍ਰਿਫ਼ਤਾਰ

ਨਬਜ਼-ਏ-ਪੰਜਾਬ, ਮੁਹਾਲੀ, 21 ਮਾਰਚ:
ਮੁਹਾਲੀ ਪੁਲੀਸ ਵੱਲੋਂ 2 ਕਿੱਲੋ 720 ਗਰਾਮ ਅਫੀਮ ਸਮੇਤ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਮੀਡੀਆ ਨਾਲ ਇਹ ਜਾਣਕਾਰੀ ਦਿੰਦਿਆਂ ਮੁਹਾਲੀ ਦੇ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਉਕਤ ਵਿਅਕਤੀ ਨੂੰ ਐਸਐਸਪੀ ਹਰਮਨਦੀਪ ਸਿੰਘ ਹਾਂਸ ਦੀ ਅਗਵਾਈ ਹੇਠ ਚਲਾਈ ਜਾ ਰਹੀ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕੀਤੀ ਜਾ ਰਹੀ ਕਾਰਵਾਈ ਦੌਰਾਨ ਥਾਣਾ ਫੇਜ਼-11 ਦੀ ਟੀਮ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸਦੇ ਖ਼ਿਲਾਫ਼ ਐਨਡੀਪੀਐਸ ਦੀ ਧਾਰਾ 18-61-85 ਅਤੇ 29 ਤਹਿਤ ਪਰਚਾ ਦਰਜ ਕੀਤਾ ਗਿਆ ਹੈ।
ਡੀਐਸਪੀ ਬੱਲ ਨੇ ਦੱਸਿਆ ਕਿ ਪੁਲੀਸ ਵੱਲੋਂ ਨਾਕੇਬੰਦੀ ਦੌਰਾਨ ਕਾਬੂ ਕੀਤੇ ਗਏ ਉਕਤ ਵਿਅਕਤੀ ਨੇ ਆਪਣਾ ਨਾਮ ਵਿਸ਼ਵਜੀਤ ਤਿਵਾੜੀ ਵਾਸੀ ਜ਼ਿਲ੍ਹਾ ਬਕਸਰ, ਬਿਹਾਰ (ਹਾਲ ਵਾਸੀ ਪਿੰਡ ਨਾਨੂੰਮਾਜਰਾ, ਥਾਣਾ ਸੋਹਾਣਾ) ਦੱਸਿਆ। ਉਨ੍ਹਾਂ ਦੱਸਿਆ ਕਿ ਤਲਾਸੀ ਦੌਰਾਨ ਮੁਲਜ਼ਮ ਦੀ ਕਾਰ ’ਚੋਂ 2 ਕਿੱਲੋ 720 ਗਰਾਮ ਅਫ਼ੀਮ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਵੱਲੋਂ ਮੁਲਜ਼ਮ ਵਿਸ਼ਵਜੀਤ ਤਿਵਾੜੀ ਨੂੰ ਗ੍ਰਿਫ਼ਤਾਰ ਕਰਕੇ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮ ਨੂੰ ਤਿੰਨ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਮੁਲਜ਼ਮ ਦੇ ਸਾਥੀ ਕੁਲਦੀਪ ਸਿੰਘ ਉਰਫ਼ ਕੁਲਦੀਪ ਗਿਰ ਵਾਸੀ ਪਿੰਡ ਗੋਬਿੰਦਗੜ੍ਹ ਨੂੰ ਵੀ ਇਸ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੁਲਦੀਪ ਗਿਰ ਨੂੰ ਵੀ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Load More Related Articles
Load More By Nabaz-e-Punjab
Load More In Drug Cases

Check Also

Yudh Nashian Virudh: 426 Drug Hotspots Raided in Punjab, 248 held

Yudh Nashian Virudh: 426 Drug Hotspots Raided in Punjab, 248 held Nabaz-e-Punjab, Chandiga…