Share on Facebook Share on Twitter Share on Google+ Share on Pinterest Share on Linkedin ਮੁਹਾਲੀ ਪੁਲੀਸ ਵੱਲੋਂ 2 ਕਿੱਲੋਂ 720 ਗਰਾਮ ਅਫੀਮ ਸਮੇਤ ਮੁਲਜ਼ਮ ਗ੍ਰਿਫ਼ਤਾਰ ਨਬਜ਼-ਏ-ਪੰਜਾਬ, ਮੁਹਾਲੀ, 21 ਮਾਰਚ: ਮੁਹਾਲੀ ਪੁਲੀਸ ਵੱਲੋਂ 2 ਕਿੱਲੋ 720 ਗਰਾਮ ਅਫੀਮ ਸਮੇਤ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਮੀਡੀਆ ਨਾਲ ਇਹ ਜਾਣਕਾਰੀ ਦਿੰਦਿਆਂ ਮੁਹਾਲੀ ਦੇ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਉਕਤ ਵਿਅਕਤੀ ਨੂੰ ਐਸਐਸਪੀ ਹਰਮਨਦੀਪ ਸਿੰਘ ਹਾਂਸ ਦੀ ਅਗਵਾਈ ਹੇਠ ਚਲਾਈ ਜਾ ਰਹੀ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕੀਤੀ ਜਾ ਰਹੀ ਕਾਰਵਾਈ ਦੌਰਾਨ ਥਾਣਾ ਫੇਜ਼-11 ਦੀ ਟੀਮ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸਦੇ ਖ਼ਿਲਾਫ਼ ਐਨਡੀਪੀਐਸ ਦੀ ਧਾਰਾ 18-61-85 ਅਤੇ 29 ਤਹਿਤ ਪਰਚਾ ਦਰਜ ਕੀਤਾ ਗਿਆ ਹੈ। ਡੀਐਸਪੀ ਬੱਲ ਨੇ ਦੱਸਿਆ ਕਿ ਪੁਲੀਸ ਵੱਲੋਂ ਨਾਕੇਬੰਦੀ ਦੌਰਾਨ ਕਾਬੂ ਕੀਤੇ ਗਏ ਉਕਤ ਵਿਅਕਤੀ ਨੇ ਆਪਣਾ ਨਾਮ ਵਿਸ਼ਵਜੀਤ ਤਿਵਾੜੀ ਵਾਸੀ ਜ਼ਿਲ੍ਹਾ ਬਕਸਰ, ਬਿਹਾਰ (ਹਾਲ ਵਾਸੀ ਪਿੰਡ ਨਾਨੂੰਮਾਜਰਾ, ਥਾਣਾ ਸੋਹਾਣਾ) ਦੱਸਿਆ। ਉਨ੍ਹਾਂ ਦੱਸਿਆ ਕਿ ਤਲਾਸੀ ਦੌਰਾਨ ਮੁਲਜ਼ਮ ਦੀ ਕਾਰ ’ਚੋਂ 2 ਕਿੱਲੋ 720 ਗਰਾਮ ਅਫ਼ੀਮ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਵੱਲੋਂ ਮੁਲਜ਼ਮ ਵਿਸ਼ਵਜੀਤ ਤਿਵਾੜੀ ਨੂੰ ਗ੍ਰਿਫ਼ਤਾਰ ਕਰਕੇ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮ ਨੂੰ ਤਿੰਨ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਮੁਲਜ਼ਮ ਦੇ ਸਾਥੀ ਕੁਲਦੀਪ ਸਿੰਘ ਉਰਫ਼ ਕੁਲਦੀਪ ਗਿਰ ਵਾਸੀ ਪਿੰਡ ਗੋਬਿੰਦਗੜ੍ਹ ਨੂੰ ਵੀ ਇਸ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੁਲਦੀਪ ਗਿਰ ਨੂੰ ਵੀ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ