Share on Facebook Share on Twitter Share on Google+ Share on Pinterest Share on Linkedin ਮੁਹਾਲੀ ਪੁਲੀਸ ਵੱਲੋਂ ਜਾਅਲੀ ਸਬ ਇੰਸਪੈਕਟਰ ਗ੍ਰਿਫ਼ਤਾਰ, ਤਿੰਨ ਦਿਨ ਦਾ ਪੁਲੀਸ ਰਿਮਾਂਡ ਨਬਜ਼-ਏ-ਪੰਜਾਬ, ਮੁਹਾਲੀ, 11 ਜਨਵਰੀ: ਮੁਹਾਲੀ ਪੁਲੀਸ ਨੇ ਇਕ ਜਾਅਲੀ ਸਬ ਇੰਸਪੈਕਟਰ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਮਨਦੀਪ ਸਿੰਘ ਵਾਸੀ ਪਿੰਡ ਅਮਾਮਪੁਰ, ਜ਼ਿਲ੍ਹਾ ਪਟਿਆਲਾ ਵਜੋਂ ਹੋਈ ਹੈ। ਇਹ ਜਾਣਕਾਰੀ ਮੁਹਾਲੀ ਦੇ ਏਐਸਪੀ (ਸਿਟੀ-1) ਜੈਅੰਤ ਪੁਰੀ ਅਤੇ ਮਟੌਰ ਥਾਣਾ ਦੇ ਐਸਐਚਓ ਇੰਸਪੈਕਟਰ ਅਮਨਦੀਪ ਸਿੰਘ ਤਰੀਕਾ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਇੱਕ ਵਿਅਕਤੀ (ਜਿਸ ਨੇ ਸਬ ਇੰਸਪੈਕਟਰ ਦੀ ਵਰਦੀ ਪਾਈ ਹੋਈ ਹੈ) ਸਥਾਨਕ ਫੇਜ਼-3ਬੀ-2 ਦੀ ਮਾਰਕੀਟ ਵਿੱਚ ਆਮ ਲੋਕਾਂ ਦੀ ਚੈਕਿੰਗ ਕਰ ਰਿਹਾ ਹੈ। ਸੂਚਨਾ ਮਿਲਣ ’ਤੇ ਪੁਲੀਸ ਦੀ ਇੱਕ ਟੀਮ ਤੁਰੰਤ ਮਾਰਕੀਟ ਵਿੱਚ ਪਹੁੰਚ ਗਈ ਅਤੇ ਦੇਖਿਆ ਕਿ ਉਕਤ ਵਿਅਕਤੀ (ਜਿਸ ਨੇ ਸਬ ਇੰਸਪੈਕਟਰ ਦੀ ਵਰਦੀ ਪਾਈ ਸੀ) ਲੋਕਾਂ ਨਾਲ ਗਾਲੀ ਗਲੋਚ ਕਰ ਰਿਹਾ ਸੀ ਅਤੇ ਆਪਣੀ ਵਰਦੀ ਦਾ ਰੋਅਬ ਝਾੜ ਰਿਹਾ ਸੀ। ਏਐਸਪੀ ਜੈਅੰਤ ਪੁਰੀ ਨੇ ਕਿਹਾ ਕਿ ਜਦੋਂ ਪੁਲੀਸ ਟੀਮ ਨੇ ਉਕਤ ਵਰਦੀਧਾਰੀ ਜਾਅਲੀ ਸਬ ਇੰਸਪੈਕਟਰ ਕੋਲੋਂ ਪੁੱਛਗਿੱਛ ਕੀਤੀ ਤਾਂ ਪਤਾ ਚੱਲਿਆ ਕਿ ਉਹ ਪੰਜਾਬ ਪੁਲੀਸ ਦਾ ਕਰਮਚਾਰੀ ਨਹੀਂ ਹੈ ਅਤੇ ਸਬ ਇੰਸਪੈਕਟਰ ਦੀ ਵਰਦੀ ਪਾ ਕੇ ਸਿਰਫ਼ ਲੋਕਾਂ ’ਤੇ ਰੋਅਬ ਝਾੜ ਰਿਹਾ ਸੀ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਉਕਤ ਜਾਅਲੀ ਸਬ ਇੰਸਪੈਕਟਰ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਖ਼ਿਲਾਫ਼ ਮਟੌਰ ਥਾਣੇ ਵਿੱਚ ਬੀਐਨਐਸ ਦੀ ਧਾਰਾ 204, 205 ਦੇ ਤਹਿਤ ਪਰਚਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਮੁਖੀ ਅਮਨਦੀਪ ਤਰੀਕਾ ਨੇ ਦੱਸਿਆ ਕਿ ਜਾਅਲੀ ਸਬ ਇੰਸਪੈਕਟਰ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਨੂੰ ਤਿੰਨ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਉਨ੍ਹਾਂ ਕਿਹਾ ਕਿ ਪੁਲੀਸ ਰਿਮਾਂਡ ਦੌਰਾਨ ਮੁਲਜ਼ਮ ਦੇ ਪਿਛੋਕੜ ਬਾਰੇ ਜਾਣਕਾਰੀ ਹਾਸਲ ਕੀਤੀ ਜਾਵੇਗੀ। ਉਧਰ, ਕਾਨੂੰਨੀ ਕਾਰਵਾਈ ਤੋਂ ਬਚਨ ਦਾ ਢੌਂਗ ਰਚਦਿਆਂ ਮੁਲਜ਼ਮ ਨੇ ਕਿਹਾ ਕਿ ਉਹ ਤਾਂ ਪੰਜਾਬ ਪੁਲੀਸ ਦੀ ਵਰਦੀ ਪਾ ਕੇ ਮਾਰਕੀਟ ਵਿੱਚ ਸੌਂਕ ਵਜੋਂ ਫੋਟੋ ਖਿਚਵਾ ਰਿਹਾ ਸੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ