Share on Facebook Share on Twitter Share on Google+ Share on Pinterest Share on Linkedin ਮੁਹਾਲੀ ਪੁਲੀਸ ਵੱਲੋਂ ਪਿੰਕੀ ਧਾਲੀਵਾਲ ਦੇ ਘਰ ’ਤੇ ਫਾਇਰਿੰਗ ਕਰਨ ਵਾਲਾ ਇੱਕ ਸ਼ੂਟਰ ਗ੍ਰਿਫ਼ਤਾਰ ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਕਾਲਾ ਰਾਣਾ ਗਰੁੱਪ ਨਾਲ ਸਬੰਧਤ ਹਨ ਦੋਵੇਂ ਸ਼ੂਟਰ ਨਬਜ਼-ਏ-ਪੰਜਾਬ, ਮੁਹਾਲੀ, 27 ਮਈ: ਮੁਹਾਲੀ ਪੁਲੀਸ ਵੱਲੋਂ ਇੱਥੋਂ ਦੇ ਸੈਕਟਰ-71 ਵਿੱਚ ਰਹਿੰਦੇ ਪੰਜਾਬੀ ਮਿਊਜ਼ਿਕ ਕੰਪਨੀ ਦੇ ਨਿਰਦੇਸ਼ਕ ਪੁਸ਼ਪਿੰਦਰ ਸਿੰਘ ਉਰਫ਼ ਪਿੰਕੀ ਧਾਲੀਵਾਲ ਦੇ ਘਰ ਉੱਤੇ ਫਾਇਰਿੰਗ ਕਰਨ ਵਾਲੇ ਇੱਕ ਸ਼ੂਟਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਅੰਕਿਤ ਰਾਣਾ ਵਾਸੀ ਪਿੰਡ ਉੱਚਾ ਚੰਦਨਾ (ਯਮੁਨਾਨਗਰ) ਵਜੋਂ ਹੋਈ ਹੈ। ਜਿਸ ਦੇ ਖ਼ਿਲਾਫ਼ ਪਹਿਲਾਂ ਵੀ ਥਾਣਾ ਛੱਪਰ, ਯਮੁਨਾਨਗਰ (ਹਰਿਆਣਾ) ਵਿੱਚ ਸਨੈਚਿੰਗ ਦਾ ਕੇਸ ਦਰਜ ਹੈ। ਮੁਲਜ਼ਮਾਂ ਨੇ ਧਾਲੀਵਾਲ ਤੋਂ ਫਿਰੌਤੀ ਲੈਣ ਲਈ ਫਾਇਰਿੰਗ ਕੀਤੀ ਸੀ। ਅੱਜ ਇੱਥੇ ਪੱਤਰਕਾਰ ਸੰਮੇਲਨ ਦੌਰਾਨ ਮੁਹਾਲੀ ਐਸਪੀ (ਡੀ) ਸੌਰਵ ਜਿੰਦਲ ਨੇ ਦੱਸਿਆ ਕਿ ਮੁਹਾਲੀ ਪੁਲੀਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਕਾਲਾ ਰਾਣਾ ਗਰੁੱਪ ਦੇ ਦੋ ਸ਼ੂਟਰਾਂ ਨੇ ਪਿੰਕੀ ਧਾਲੀਵਾਲ ਦੇ ਘਰ ’ਤੇ ਫਾਇਰਿੰਗ ਕੀਤੀ ਸੀ। ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦੇ ਇੰਚਾਰਜ ਇੰਸਪੈਕਟਰ ਹਰਮਿੰਦਰ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਇੱਕ ਸ਼ੂਟਰ ਅੰਕਿਤ ਰਾਣਾ ਨੂੰ ਕਾਬੂ ਕਰ ਲਿਆ ਹੈ। ਪਿੰਕੀ ਧਾਲੀਵਾਲ ਦੇ ਪੁੱਤਰ ਗੁਰਕਰਨ ਧਾਲੀਵਾਲ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਵਿੱਚ ਪ੍ਰੋਡਿਊਸਰ ਹੈ ਅਤੇ ਘਟਨਾ ਵਾਲੇ ਦਿਨ ਪਰਿਵਾਰ ਸਮੇਤ ਆਪਣੇ ਘਰ ਵਿੱਚ ਮੌਜੂਦ ਸੀ। ਘਟਨਾ ਵਾਲੇ ਦਿਨ ਦੇਰ ਰਾਤ 10 ਵਜੇ ਉਨ੍ਹਾਂ ਦੇ ਕੇਅਰਟੇਕਰ ਅਜੈ ਸਿੰਘ ਨੇ ਦੱਸਿਆ ਕਿ ਦੋ ਅਣਪਛਾਤੇ ਵਿਅਕਤੀ ਪੈਦਲ ਘਰ ਬਾਹਰ ਆਏ ਅਤੇ ਘਰ ਦਾ ਨੰਬਰ ਪੁੱਛ ਕੇ ਥੋੜਾ ਅੱਗੇ ਚਲੇ ਗਏ ਅਤੇ ਤੁਰੰਤ ਵਾਪਸ ਮੁੜ ਕੇ ਉਨ੍ਹਾਂ ਨੇ ਘਰ ਦੇ ਗੇਟ ’ਤੇ ਇੱਕ ਨੋਟ ਚਿਪਕਾਇਆ ਗਿਆ। ਅਤੇ ਕੁੱਝ ਸਮੇਂ ਬਾਅਦ ਉਹ ਦੁਬਾਰਾ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ ਅਤੇ ਉਨ੍ਹਾਂ ਦੇ ਘਰ ’ਤੇ ਫਾਇਰਿੰਗ ਕਰਕੇ ਫ਼ਰਾਰ ਹੋ ਗਏ। ਜਦੋਂ ਉਸਨੇ ਘਰ ਦੇ ਬਾਹਰ ਸ਼ੂਟਰਾਂ ਵੱਲੋਂ ਗੇਟ ’ਤੇ ਚਿਪਕਾਇਆ ਨੋਟ ਦੇਖਿਆ ਤਾਂ ਉਸ ’ਤੇ ਅੰਗਰੇਜ਼ੀ ਵਿੱਚ ‘ਕਾਲਾ ਰਾਣਾ, ਲਾਰੈਂਸ ਬਿਸ਼ਨੋਈ ਗਰੁੱਪ’ ਲਿਖਿਆ ਹੋਇਆ ਸੀ। ਧਾਲੀਵਾਲ ਅਨੁਸਾਰ ਉਨ੍ਹਾਂ ਨੂੰ ਪਹਿਲਾਂ ਵੀ ਵੱਖ-ਵੱਖ ਗੈਂਗਸਟਰਾਂ ਵੱਲੋਂ ਫਿਰੌਤੀ ਦੇਣ ਲਈ ਧਮਕੀਆਂ ਮਿਲਦੀਆਂ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸ਼ੂਟਰਾਂ ਦੀ ਪੈੜ ਨੱਪਣ ਲਈ ਪੁਲੀਸ ਦੀ ਇੱਕ ਟੀਮ ਬਣਾਈ ਗਈ। ਇਸ ਸਬੰਧੀ ਜ਼ਿਲ੍ਹਾ ਸੀਆਈਏ ਸਟਾਫ਼ ਦੇ ਇੰਚਾਰਜ ਇੰਸਪੈਕਟਰ ਹਰਮਿੰਦਰ ਸਿੰਘ ਦੀ ਟੀਮ ਨੇ ਅੰਕਿਤ ਰਾਣਾ ਨੂੰ ਕਾਬੂ ਕਰ ਲਿਆ। ਐਸਪੀ ਸੌਰਵ ਜਿੰਦਲ ਨੇ ਦੱਸਿਆ ਕਿ ਅੰਕਿਤ ਰਾਣਾ ਦੀ ਪੁੱਛਗਿੱਛ ਵਿੱਚ ਖੁਲਾਸਾ ਹੋਇਆ ਕਿ ਉਸਨੇ ਆਪਣੇ ਸਾਥੀ ਨਾਲ ਮਿਲ ਕੇ 15 ਮਈ ਨੂੰ ਪਹਿਲਾਂ ਦੁਪਹਿਰ ਸਮੇਂ ਬਿਲਾਸਪੁਰ (ਹਰਿਆਣਾ) ਵਿੱਚ ਫਲਾਇੰਗ ਕਲਰਜ਼ ਇੰਟਰਨੈਸ਼ਨਲ ਸੈਂਟਰ (ਜਿੱਥੇ ਬੱਚਿਆਂ ਨੂੰ ਆਈਲੈਟਸ, ਪੀਟੀਈ, ਸਪੋਕਨ, ਉਰੇਨ ਦੇ ਕੋਰਸ ਕਰਵਾਏ ਜਾਂਦੇ ਹਨ) ਦੇ ਅੰਦਰ ਦਾਖ਼ਲ ਹੋ ਕੇ ਫਾਇਰਿੰਗ ਕੀਤੀ ਸੀ ਅਤੇ ਮੌਕੇ ਤੋਂ ਫ਼ਰਾਰ ਹੋ ਗਏ ਸੀ। ਇਸ ਸਬੰਧੀ ਉਨ੍ਹਾਂ ਖ਼ਿਲਾਫ਼ ਥਾਣਾ ਬਿਲਾਸਪੁਰ ਵਿੱਚ ਵੱਖਰਾ ਪਰਚਾ ਦਰਜ ਹੋਇਆ ਸੀ। ਉਨ੍ਹਾਂ ਕਿਹਾ ਕਿ ਹੀ ਫ਼ਰਾਰ ਸ਼ੂਟਰ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ