ਮੁਹਾਲੀ ਪੁਲੀਸ ਤੇ ਸਪੈਸ਼ਲ ਕਮਾਂਡੋਜ਼ ਨੇ ਰੇਲਵੇ ਸਟੇਸ਼ਨ, ਬੈਸਟੈੱਕ ਮਾਲ ਵਿੱਚ ਕੀਤੀ ਚੈਕਿੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਮਈ:
ਇੱਥੋਂ ਦੇ ਸੈਕਟਰ-77 ਸਥਿਤ ਪੰਜਾਬ ਪੁਲੀਸ ਦੇ ਇੰਟੈਲੀਜੈਂਸ ਵਿੰਗ ਦੇ ਮੁੱਖ ਦਫ਼ਤਰ ’ਤੇ ਪਿਛਲੇ ਦਿਨੀਂ ਰਾਕੇਟ ਪ੍ਰੋਪੇਲਡ ਗ੍ਰੇਨਾਈਟ (ਆਰਪੀਜੀ) ਹਮਲੇ ਤੋਂ ਬਾਅਦ ਸ਼ਹਿਰ ਵਿੱਚ ਚੌਕਸੀ ਵਧਾ ਦਿੱਤੀ ਗਈ ਹੈ। ਰੋਜ਼ਾਨਾ ਦਿਨ ਵਿੱਚ ਅਤੇ ਸ਼ਾਮ ਢਲਦੇ ਹੀ ਸ਼ਹਿਰ ਦੇ ਐਂਟਰੀ ਪੁਆਇੰਟਾਂ ’ਤੇ ਨਾਕਾਬੰਦੀ ਕਰਕੇ ਸ਼ੱਕੀ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਜਾ ਰਹੀ ਹੈ।
ਗਰਨੇਡ ਹਮਲੇ ਤੋਂ ਬਾਅਦ ਬਣੇ ਸੰਵੇਦਨਸ਼ੀਲ ਹਾਲਾਤਾਂ ਦੇ ਮੱਦੇਨਜ਼ਰ ਵੀਰਵਾਰ ਨੂੰ ਫੇਜ਼-11 ਥਾਣਾ ਦੇ ਐਸਐਚਓ ਗਗਨਦੀਪ ਸਿੰਘ ਦੀ ਅਗਵਾਈ ਹੇਠ ਮੁਹਾਲੀ ਰੇਲਵੇ ਸਟੇਸ਼ਨ, ਬੈਸਟੈੱਕ ਮਾਲ, ਬੇਸਮੈਂਟ ਅਤੇ ਪਾਰਕਿੰਗ ਵਿਖੇ ਜ਼ਿਲ੍ਹਾ ਪੁਲੀਸ ਅਤੇ ਸਪੈਸ਼ਨ ਕਮਾਂਡੋ ਦਸਤੇ ਵੱਲੋਂ ਸਰਚ ਮੁਹਿੰਮ ਚਲਾਈ ਗਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਥਾਣਾ ਮੁਖੀ ਗਗਨਦੀਪ ਸਿੰਘ ਨੇ ਦੱਸਿਆ ਕਿ ਐਸਐਸਪੀ ਵਿਵੇਕਸ਼ੀਲ ਸੋਨੀ ਦੀਆਂ ਹਦਾਇਤਾਂ ’ਤੇ ਐਸਪੀ (ਸਿਟੀ) ਜਗਵਿੰਦਰ ਸਿੰਘ ਚੀਮਾ ਅਤੇ ਡੀਐਸਪੀ (ਸਿਟੀ-2) ਸੁਖਜੀਤ ਸਿੰਘ ਵਿਰਕ ਦੀ ਅਗਵਾਈ ਹੇਠ ਸਰਚ ਅਭਿਆਨ ਚਲਾਇਆ ਗਿਆ। ਇਸ ਮੁਹਿੰਮ ਦੌਰਾਨ ਭੀੜ-ਭੜੱਕੇ ਵਾਲੀਆਂ ਵੱਖ-ਵੱਖ ਥਾਵਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਅਤੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੌਕੇ ਬੈਸਟੈੱਕ ਮਾਲ ਅਤੇ ਹੋਰਨਾਂ ਥਾਵਾਂ ’ਤੇ ਤਾਇਨਾਤ ਸੁਰੱਖਿਆ ਕਰਮਚਾਰੀਆਂ ਨੂੰ ਸਬੰਧਤ ਥਾਵਾਂ ’ਤੇ ਆਉਣ ਜਾਣ ਵਾਲੇ ਵਿਅਕਤੀਆਂ ਅਤੇ ਉਨ੍ਹਾਂ ਦੇ ਸਮਾਨ ਦੀ ਬਰੀਕੀ ਨਾਲ ਜਾਂਚ ਪੜਤਾਲ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ।

Load More Related Articles
Load More By Nabaz-e-Punjab
Load More In Police

Check Also

50 ਗਰਾਮ ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ, ਇਨੋਵਾ ਗੱਡੀ ਵੀ ਕੀਤੀ ਜ਼ਬਤ

50 ਗਰਾਮ ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ, ਇਨੋਵਾ ਗੱਡੀ ਵੀ ਕੀਤੀ ਜ਼ਬਤ ਨਬਜ਼-ਏ-ਪੰਜਾਬ, ਮੁਹਾਲੀ, 14 ਦਸੰਬ…