Share on Facebook Share on Twitter Share on Google+ Share on Pinterest Share on Linkedin ਮੁਹਾਲੀ ਪੁਲੀਸ ਨੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ, 2 ਮੁਲਜ਼ਮ ਗ੍ਰਿਫ਼ਤਾਰ ਨਬਜ਼-ਏ-ਪੰਜਾਬ, ਮੁਹਾਲੀ, 2 ਅਪਰੈਲ: ਮੁਹਾਲੀ ਪੁਲੀਸ ਨੇ ਨਵਾਂ ਗਾਉਂ ਵਿੱਚ ਹੋਏ ਅੰਨ੍ਹੇ ਕਤਲ ਕੇਸ ਦੀ ਗੁੱਥੀ ਨੂੰ ਸੁਲਝਾਉਂਦੇ ਹੋਏ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁਹਾਲੀ ਦੇ ਡੀਐਸਪੀ (ਸਿਟੀ-1) ਮੋਹਿਤ ਅਗਰਵਾਲ ਨੇ ਦੱਸਿਆ ਕਿ ਬੀਤੀ 29 ਮਾਰਚ ਨੂੰ ਨਵਾਂ ਗਾਉਂ ਖੇਤਰ ਵਿੱਚ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਸ਼ੱਕੀ ਹਾਲਤ ਵਿੱਚ ਮਿਲੀ ਸੀ, ਮੁੱਢਲੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਕਿ ਉਸ ਨੂੰ ਚਾਕੂ ਨਾਲ ਹਮਲਾ ਕਰਕੇ ਕਤਲ ਕੀਤਾ ਗਿਆ ਸੀ। ਇਸ ਸਬੰਧੀ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਾ ਪਰਚਾ ਦਰਜ ਕਰਕੇ ਐਸਪੀ ਸ਼ਹਿਰੀ ਹਰਵੀਰ ਸਿੰਘ ਅਟਵਾਲ ਦੀ ਅਗਵਾਈ ਹੇਠ ਮੁਲਜ਼ਮਾਂ ਦੀ ਪੈੜ ਨੱਪਣੀ ਸ਼ੁਰੂ ਕਰ ਦਿੱਤੀ। ਡੀਐਸਪੀ ਅਗਰਵਾਲ ਨੇ ਦੱਸਿਆ ਕਿ ਜਾਂਚ ਦੌਰਾਨ ਮ੍ਰਿਤਕ ਦੀ ਸ਼ਨਾਖ਼ਤ ਆਸ਼ੀਸ਼ ਕੁਮਾਰ ਵਜੋਂ ਹੋਈ। ਜੋ ਐਸਆਰ ਭਾਰਦਵਾਜ ਬਿਲਡਿੰਗ ਸ਼ਿਵ ਨਗਰ ਟੂ ਟੂ ਜ਼ਿਲ੍ਹਾ ਸ਼ਿਮਲਾ ਦਾ ਰਹਿਣ ਵਾਲਾ ਸੀ, ਜੋ ਮੌਜੂਦਾ ਸਮੇਂ ਵਿੱਚ ਕੁਰਾਲੀ ਰਹਿ ਰਿਹਾ ਸੀ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਆਕਾਸ਼ ਉਰਫ਼ ਪਚੀਸੀਆ ਵਾਸੀ ਪਿੰਡ ਭਵੀਸਿਆ ਜ਼ਿਲ੍ਹਾ ਸ਼ਾਮਲੀ ਯੂਪੀ (ਹਾਲ ਵਾਸੀ ਕਿਰਾਏਦਾਰ ਨੇੜੇ ਨਿਰੰਕਾਰੀ ਭਵਨ ਸਫੇਦਾ ਕਲੋਨੀ ਨਵਾਂ ਗਾਉਂ) ਅਤੇ ਕਰਨ ਸਿੰਘ ਵਾਸੀ ਸਫੇਦਾ ਕਲੋਨੀ ਨਵਾਂ ਗਾਉਂ (ਮੁਹਾਲੀ) ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੇ ਮ੍ਰਿਤਕ ਆਸ਼ੀਸ਼ ਕੁਮਾਰ ਨੂੰ ਬੀਤੀ 29 ਮਾਰਚ ਨੂੰ ਰਸਤੇ ਵਿੱਚ ਘੇਰ ਕੇ ਉਸ ਦਾ ਮੋਬਾਈਲ ਫੋਨ ਦੀ ਖੋਹ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਵਿਰੋਧ ਕਰਨ ’ਤੇ ਮੁਲਜ਼ਮਾਂ ਨੇ ਉਸ (ਆਸ਼ੀਸ਼ ਕੁਮਾਰ) ਦਾ ਚਾਕੂ ਨਾਲ ਵਾਰ ਕਰਕੇ ਕਤਲ ਕਰ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਏ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀਆਂ ਖ਼ਿਲਾਫ਼ ਪਹਿਲਾਂ ਵੀ ਨਵਾਂ ਗਉਂ ਥਾਣੇ ਵਿੱਚ ਲੜਾਈ ਝਗੜੇ ਦਾ ਪਰਚਾ ਦਰਜ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ