ਮੁਹਾਲੀ ਪੁਲੀਸ ਨੇ ਸੁਲਝਾਈ ਅੰਨੇ ਕਤਲ ਦੀ ਗੁੱਥੀ, ਦੋ ਮੁਲਜ਼ਮ ਗ੍ਰਿਫ਼ਤਾਰ, ਇੱਕ ਫ਼ਰਾਰ

ਮੁਲਜ਼ਮਾਂ ਨੇ ਕਤਲ ਤੋਂ ਬਾਅਦ ਲਾਸ਼ ਸੈਕਟਰ-53 ਚੰਡੀਗੜ੍ਹ ਦੇ ਜੰਗਲ ਵਿੱਚ ਸੁੱਟੀ

ਨਬਜ਼-ਏ-ਪੰਜਾਬ, ਮੁਹਾਲੀ, 4 ਨਵੰਬਰ:
ਜ਼ਿਲ੍ਹਾ ਪੁਲੀਸ ਨੇ ਕੁਝ ਦਿਨ ਪਹਿਲਾਂ ਗੁੰਮ ਹੋਏ ਨੌਜਵਾਨ ਅਨਿਲ ਕੁਮਾਰ ਦੇ ਕਤਲ ਦੇ ਦੋਸ਼ ਵਿੱਚ ਤਿੰਨ ਵਿਅਕਤੀਆਂ ਖਿਲਾਫ ਪਰਚਾ ਦਰਜ ਕਰਕੇ ਉਨ੍ਹਾਂ ’ਚੋਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਛੋਟੇ ਲਾਲ ਉਰਫ਼ ਨੀਰਜ ਵਾਸੀ ਪਿੰਡ ਕਜਹੇੜੀ ਚੰਡੀਗੜ੍ਹ ਅਤੇ ਬਾਦਲ ਪਿੰਡ ਕਜਹੇੜੀ ਚੰਡੀਗੜ੍ਹ ਵਜੋਂ ਹੋਈ ਹੈ ਜਦਕਿ ਸਾਹਿਲ ਵਾਸੀ ਪਿੰਡ ਕਜਹੇੜੀ ਚੰਡੀਗੜ੍ਹ ਹਾਲੇ ਫ਼ਰਾਰ ਹੈ।
ਅੱਜ ਇੱਥੇ ਐਸਪੀ ਸਿਟੀ ਦਿਲਪ੍ਰੀਤ ਸਿੰਘ ਅਤੇ ਡੀਐਸਪੀ ਸਿਟੀ-2 ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਬੀਤੀ 29 ਅਕਤੂਬਰ ਨੂੰ ਮੁਹਾਲੀ ਦੇ ਫੇਜ਼-8 ਥਾਣਾ ਵਿਖੇ ਅਨਿਲ ਕੁਮਾਰ ਵਾਸੀ ਮਾਨਸਾ ਹਾਲ ਵਾਸੀ ਕੁੰਭੜਾ ਦੇ ਗਾਇਬ ਹੋਣ ਬਾਰੇ ਮਾਮਲਾ ਦਰਜ ਕਰਵਾਇਆ ਗਿਆ ਸੀ। ਜਿਸਦੀ ਜਾਂਚ ਲਈ ਐਸਐਚਓ ਸਤਨਾਮ ਸਿੰਘ ਦੀ ਅਗਵਾਈ ਹੇਠ ਇਕ ਟੀਮ ਬਣਾਈ ਗਈ ਸੀ। ਜਾਂਚ ਦੌਰਾਨ ਪਤਾ ਲੱਗਾ ਕਿ ਅਨਿਲ ਕੁਮਾਰ ਨੂੰ ਅਣਪਛਾਤੇ ਵਿਅਕਤੀਆਂ ਨੇ ਮੌਤ ਦੇ ਘਾਟ ਉਤਾਰ ਕੇ ਲਾਸ਼ ਨੂੰ ਕਿੱਧਰੇ ਸੁੱਟ ਦਿੱਤਾ ਗਿਆ।
ਅਧਿਕਾਰੀਆਂ ਨੇ ਦੱਸਿਆ ਕਿ ਪੁਲੀਸ ਨੇ ਇਸ ਕਤਲ ਦੇ ਮਾਮਲੇ ਵਿੱਚ ਸ਼ਾਮਲ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੀ ਨਿਸ਼ਾਨਦੇਹੀ ’ਤੇ ਸੈਕਟਰ-53 ਚੰਡੀਗੜ੍ਹ ਦੇ ਜੰਗਲਾਂ ’ਚੋਂ ਮ੍ਰਿਤਕ ਅਨਿਲ ਕੁਮਾਰ ਦੀ ਲਾਸ਼ ਬਰਾਮਦ ਕਰ ਲਈ ਹੈ। ਮੁਲਜ਼ਮਾਂ ਤੋਂ ਕਤਲ ਲਈ ਵਰਤਿਆ ਹਥਿਆਰ ਅਤੇ ਮ੍ਰਿਤਕ ਦਾ ਮੋਟਰ ਸਾਈਕਲ ਬਰਾਮਦ ਕਰਨਾ ਬਾਕੀ ਹੈ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਛੋਟੇ ਲਾਲ ਕਤਲ ਦੀ ਵਜ੍ਹਾ ਰੰਜਸ਼ ਇਹ ਹੈ ਕਿ ਪਿੰਡ ਕਜਹੇੜੀ ਵਿੱਚ ਰਹਿੰਦੀ ਲੜਕੀ ਦਾ ਮੂੰਹ ਬੋਲਿਆ ਭਰਾ ਬਣਿਆ ਹੋਇਆ ਸੀ ਅਤੇ ਮ੍ਰਿਤਕ ਅਨਿਲ ਕੁਮਾਰ ਨੇ ਕਰੀਬ ਇੱਕ ਮਹੀਨੇ ਪਹਿਲਾਂ ਉਸ ਲੜਕੀ ਦੀ ਕੁੱਟਮਾਰ ਕੀਤੀ ਸੀ। ਉਨ੍ਹਾਂ ਦੱਸਿਆ ਕਿ ਦੋਵੇਂ ਮੁਲਜ਼ਮਾਂ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ ਅਤੇ ਪੁੱਛਗਿੱਛ ਦੌਰਾਨ ਜੇਕਰ ਫ਼ਰਾਰ ਮੁਲਜ਼ਮ ਤੋਂ ਇਲਾਵਾ ਕਿਸੇ ਹੋਰ ਦੀ ਸ਼ਮੂਲੀਅਤ ਸਾਹਮਣੇ ਆਉਂਦੀ ਹੈ ਤਾਂ ਉਸ ਖ਼ਿਲਾਫ਼ ਕਰਵਾਈ ਕੀਤੀ ਜਾਵੇਗੀ।

Load More Related Articles
Load More By Nabaz-e-Punjab
Load More In Crime & Police

Check Also

ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼; ਨਾਬਾਲਗ ਸਮੇਤ ਛੇ ਵਿਅਕਤੀ ਗ੍ਰਿਫ਼ਤਾਰ

ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼; ਨਾਬਾਲਗ ਸਮੇਤ ਛੇ ਵਿਅਕਤੀ ਗ੍ਰਿਫ਼ਤਾਰ ਸੋਸ਼ਲ…