ਮੁਹਾਲੀ ਪ੍ਰੈਸ ਕਲੱਬ ਦੀ ਚੋਣ: ਚੋਣ ਕਮਿਸ਼ਨ ਵੱਲੋਂ 29 ਮਾਰਚ ਦੀ ਚੋਣ ਸਬੰਧੀ ਸ਼ਡਿਊਲ ਜਾਰੀ

ਨਬਜ਼-ਏ-ਪੰਜਾਬ, ਮੁਹਾਲੀ, 23 ਮਾਰਚ:
ਮੁਹਾਲੀ ਪ੍ਰੈਸ ਕਲੱਬ ਦੀ 29 ਮਾਰਚ ਨੂੰ ਹੋਣ ਜਾ ਰਹੀ ਸਲਾਨਾ ਚੋਣ ਦੇ ਮੱਦੇਨਜ਼ਰ ਅੱਜ ਚੋਣ ਕਮਿਸ਼ਨ ਵੱਲੋਂ ਚੋਣ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। ਮੁੱਖ ਚੋਣ ਅਧਿਕਾਰੀ ਹਰਿੰਦਰ ਪਾਲ ਸਿੰਘ ਹੈਰੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ, ਜਿਸ ਵਿੱਚ ਚੋਣ ਅਧਿਕਾਰੀ ਕੁਲਵਿੰਦਰ ਸਿੰਘ ਬਾਵਾ ਅਤੇ ਅਮਰਦੀਪ ਸਿੰਘ ਸੈਣੀ ਹਾਜ਼ਰ ਸਨ। ਇਸ ਦੌਰਾਨ ਚੋਣ ਕਮਿਸ਼ਨ ਨੇ ਚੋਣ ਪ੍ਰੋਗਰਾਮ ਜਾਰੀ ਕਰਦਿਆਂ ਦੱਸਿਆ ਕਿ 29 ਮਾਰਚ ਦੀ ਚੋਣ ਸਬੰਧੀ ਨਾਮਜ਼ਦਗੀਆਂ ਭਰਨ ਲਈ ਫਾਰਮ 26 ਮਾਰਚ 2025 ਤੱਕ ਸਵੇਰੇ 10 ਵਜੇ ਤੱਕ ਲਏ ਜਾ ਸਕਣਗੇ ਅਤੇ ਨਾਮਜ਼ਦਗੀਆਂ ਭਰਨ ਦਾ ਸਮਾਂ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਰੱਖਿਆ ਗਿਆ ਹੈ ਜਦਕਿ ਨਾਮਜ਼ਦਗੀ ਵਾਪਸ ਲੈਣ ਦਾ ਸਮਾਂ 26 ਮਾਰਚ 2025 ਨੂੰ ਬਾਅਦ ਦੁਪਹਿਰ 1 ਤੋਂ 3 ਵਜੇ ਤੱਕ ਨਿਰਧਾਰਿਤ ਕੀਤਾ ਗਿਆ ਹੈ। ਨਾਮਜ਼ਦਗੀ ਫਾਰਮਾਂ ਦੀ ਪੜਤਾਲ 26 ਮਾਰਚ ਨੂੰ ਹੀ ਬਾਅਦ ਦੁਪਹਿਰ 3 ਵਜੇ ਤੋਂ 4 ਵਜੇ ਤੱਕ ਹੋਵੇਗੀ। ਚੋਣ ਪ੍ਰਕਿਰਿਆ 29 ਮਾਰਚ 2025 ਨੂੰ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਹੋਵੇਗੀ। ਇਹ ਚੋਣ ਮੁਹਾਲੀ ਪ੍ਰੈਸ ਕਲੱਬ, ਕੋਠੀ ਨੰਬਰ 384, ਫੇਜ਼-4 ਵਿਖੇ ਹੋਵੇਗੀ ਜਦਕਿ ਚੋਣ ਨਤੀਜੇ 29 ਮਾਰਚ ਨੂੰ ਸ਼ਾਮੀ 4 ਵਜੇ ਐਲਾਨੇ ਜਾਣਗੇ। ਜੇਕਰ ਮਿਤੀ 26.03.2025 ਤੱਕ ਸਰਬਸੰਮਤੀ ਜਾਂ ਬਿਨਾਂ ਮੁਕਾਬਲੇ ਨਾਲ ਅਹੁਦੇਦਾਰ ਚੁਣੇ ਜਾਂਦੇ ਹਨ ਤਾਂ ਇਸ ਦੇ ਨਤੀਜੇ ਉਸੇ ਦਿਨ ਹੀ ਸ਼ਾਮ 4 ਵਜੇ ਤੋਂ ਬਾਅਦ ਐਲਾਨੇ ਜਾ ਸਕਦੇ ਹਨ।
ਨਾਮਜ਼ਦਗੀ ਫਾਰਮ ਭਰਨ ਤੋਂ ਪਹਿਲਾਂ ਕਲੱਬ ਦੇ ਮੈਨੇਜਰ ਕੋਲੋਂ ਸਲਾਨਾ ਫੀਸ ਅਤੇ ਨੋ-ਡਿਊਜ਼ ਸਰਟੀਫਿਕੇਟ (ਐਨਓਸੀ) ਲੈਣਾ ਲਾਜ਼ਮੀ ਹੋਵੇਗਾ ਅਤੇ ਨਾਮਜ਼ਦਗੀ ਫਾਰਮ ਜਮਾਂ ਕਰਨ ਮੌਕੇ ਬਤੌਰ 800 ਰੁਪਏ ਦੀ ਨਾ-ਮੋੜਨਯੋਗ ਰਾਸ਼ੀ ਬਤੌਰ ਫੀਸ ਲਈ ਜਾਵੇਗੀ। ਚੋਣ ਕਮਿਸ਼ਨ ਨੇ ਇਹ ਵੀ ਦੱਸਿਆ ਕਿ ਵੋਟ ਪਾਉਣ ਦੇ ਅਧਿਕਾਰ ਲਈ ਕਲੱਬ ਦੇ ਮੈਂਬਰਾਂ ਨੂੰ ਆਪਣੇ ਬਣਦੇ ਸਾਰੇ ਬਕਾਏ ਮਿਤੀ 28.3.2025 ਨੂੰ ਸਵੇਰੇ 10 ਵਜੇ ਤੱਕ ਕਲੀਅਰ ਕਰਨੇ ਜ਼ਰੂਰੀ ਹੋਣਗੇ। ਪ੍ਰੈਸ ਕਲੱਬ ਦੀ ਚੋਣ ਲੜਨ ਵਾਲਾ ਉਮੀਦਵਾਰ ਦੂਸਰੇ ਚੋਣ ਲੜਨ ਵਾਲੇ ਉਮੀਦਵਾਰ ਦਾ ਨਾਂ ਪ੍ਰਪੋਜ਼ ਭਾਵ ਆਪਸ ਦੇ ਵਿਚ ਇਕ ਦੂਜੇ ਨੂੰ ਪ੍ਰਪੋਜ਼ ਨਹੀਂ ਕਰ ਸਕੇਗਾ ਅਤੇ ਕਲੱਬ ਦਾ ਯੋਗ ਮੈਂਬਰ ਕੇਵਲ ਇਕ ਹੀ ਉਮੀਦਵਾਰ ਦਾ ਨਾਮ ਪ੍ਰਪੋਜ਼ ਕਰ ਸਕੇਗਾ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…