ਮੁਹਾਲੀ ਪ੍ਰੈਸ ਕਲੱਬ ਦੀ ਚੋਣ: ਸੁਖਦੇਵ ਪਟਵਾਰੀ ਪ੍ਰਧਾਨ ਅਤੇ ਗੁਰਮੀਤ ਸ਼ਾਹੀ ਜਨਰਲ ਸਕੱਤਰ ਬਣੇ

ਨਬਜ਼-ਏ-ਪੰਜਾਬ, ਮੁਹਾਲੀ, 27 ਮਾਰਚ:
ਮੁਹਾਲੀ ਪ੍ਰੈੱਸ ਕਲੱਬ ਦੀ ਸਾਲ 2024-25 ਲਈ ਗਵਰਨਿੰਗ ਬਾਡੀ ਦੀ ਹੋਈ ਚੋਣ ਵਿੱਚ ਸੁਖਦੇਵ ਸਿੰਘ ਪਟਵਾਰੀ ਨੂੰ ਪ੍ਰਧਾਨ ਅਤੇ ਗੁਰਮੀਤ ਸਿੰਘ ਸ਼ਾਹੀ ਨੂੰ ਜਨਰਲ ਸਕੱਤਰ ਚੁਣਿਆ ਗਿਆ। ਦੱਸਣਯੋਗ ਹੈ ਕਿ ਇਸ ਚੋਣ ਵਿੱਚ ਪਟਵਾਰੀ-ਗੁਰਮੀਤ ਸ਼ਾਹੀ ਪੈਨਲ ਵੱਲੋਂ ਹੀ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਸਨ ਅਤੇ ਕਿਸੇ ਹੋਰ ਉਮੀਦਵਾਰ ਜਾਂ ਪੈਨਲ ਵੱਲੋਂ ਚੋਣ ਨਾ ਲੜਨ ਕਾਰਨ ਚੋਣ ਕਮਿਸ਼ਨ ਵੱਲੋਂ ਸੁਖਦੇਵ ਸਿੰਘ ਪਟਵਾਰੀ ਨੂੰ ਪ੍ਰਧਾਨ ਐਲਾਨਿਆ ਗਿਆ।
ਮੁੱਖ ਚੋਣ ਕਮਿਸ਼ਨਰ ਹਰਿੰਦਰ ਪਾਲ ਸਿੰਘ ਹੈਰੀ, ਚੋਣ ਕਮਿਸ਼ਨਰ ਧਰਮਪਾਲ ਉਪਾਸ਼ਕ ਅਤੇ ਕੁਲਵਿੰਦਰ ਸਿੰਘ ਬਾਵਾ ਨੇ ਦੱਸਿਆ ਕਿ ਸਾਬਕਾ ਪ੍ਰਧਾਨ ਗੁਰਮੀਤ ਸਿੰਘ ਸ਼ਾਹੀ ਨੂੰ ਜਨਰਲ ਸਕੱਤਰ, ਸੁਸ਼ੀਲ ਗਰਚਾ ਨੂੰ ਸੀਨੀਅਰ ਮੀਤ ਪ੍ਰਧਾਨ, ਰਾਜੀਵ ਤਨੇਜਾ ਤੇ ਧਰਮ ਸਿੰਘ ਨੂੰ ਮੀਤ ਪ੍ਰਧਾਨ, ਨੀਲਮ ਠਾਕਰ ਨੂੰ ਜਥੇਬੰਦਕ ਸਕੱਤਰ, ਵਿਜੈ ਕੁਮਾਰ ਤੇ ਮਾਇਆ ਰਾਮ ਨੂੰ ਸੰਯੁਕਤ ਸਕੱਤਰ ਅਤੇ ਮਨਜੀਤ ਸਿੰਘ ਚਾਨਾ ਨੂੰ ਕੈਸ਼ੀਅਰ ਜੇਤੂ ਕਰਾਰ ਦਿੱਤਾ ਗਿਆ ਹੈ। ਚੋਣ ਕਮਿਸ਼ਨ ਨੇ ਪ੍ਰੈਸ ਕਲੱਬ ਦੀ ਚੋਣ ਵਿੱਚ ਸਹਿਯੋਗ ਦੇਣ ਲਈ ਸਾਰੇ ਮੈਂਬਰਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਪ੍ਰਧਾਨ ਸੁਖਦੇਵ ਸਿੰਘ ਪਟਵਾਰੀ ਨੇ ਚੋਣ ਕਮਿਸ਼ਨ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਚੋਣ ਕਮਿਸ਼ਨ ਪੈਨਲ ਨੇ ਬੜੇ ਹੀ ਸ਼ਾਂਤੀਪੂਰਵਕ ਮਾਹੌਲ ਅਤੇ ਤਨਦੇਹੀ ਨਾਲ ਸੌਂਪੀ ਜ਼ਿੰਮੇਵਾਰੀ ਨੂੰ ਨੇਪਰੇ ਚਾੜ੍ਹਿਆ। ਉਨ੍ਹਾਂ ਕਿਹਾ ਕਿ ਪ੍ਰੈਸ ਕਲੱਬ ਸਾਹਮਣੇ ਸਭ ਤੋਂ ਵੱਡਾ ਕਾਰਜ ਕਲੱਬ ਲਈ ਸਰਕਾਰ ਪਾਸੋਂ ਜ਼ਮੀਨ ਲੈਣ ਦਾ ਹੈ, ਜਿਸ ਵਾਸਤੇ ਮੁਹਾਲੀ ਪ੍ਰੈਸ ਕਲੱਬ ਅਤੇ ਸਮੂਹ ਪੱਤਰਕਾਰ ਭਾਈਚਾਰੇ ਨੂੰ ਨਾਲ ਲੈ ਕੇ ਹਰ ਸੰਭਵ ਉਪਰਾਲੇ ਕੀਤੇ ਜਾਣਗੇ। ਵੱਖ ਵੱਖ ਮੈਂਬਰਾਂ ਨੇ ਨਵੀਂ ਚੁਣੀ ਗਈ ਟੀਮ ਨੂੰ ਵਧਾਈ ਦਿੰਦਿਆਂ ਫੁੱਲਾਂ ਦੇ ਹਾਰ ਪਾ ਕੇ ਸਾਰਿਆਂ ਦਾ ਸਵਾਗਤ ਕੀਤਾ ਅਤੇ ਖ਼ੁਸ਼ੀ ਵਿੱਚ ਲੱਡੂ ਵੰਡੇ।

Load More Related Articles
Load More By Nabaz-e-Punjab
Load More In General News

Check Also

ਪੱਕਾ ਮੋਰਚਾ: ਭੀਮ ਰਾਓ ਯਸ਼ਵੰਤ ਅੰਬੇਡਕਰ ਨੇ ਬੰਦੀ ਸਿੰਘਾਂ ਦੇ ਹੱਕ ’ਚ ਹਾਅ ਦਾ ਨਾਅਰਾ ਮਾਰਿਆ

ਪੱਕਾ ਮੋਰਚਾ: ਭੀਮ ਰਾਓ ਯਸ਼ਵੰਤ ਅੰਬੇਡਕਰ ਨੇ ਬੰਦੀ ਸਿੰਘਾਂ ਦੇ ਹੱਕ ’ਚ ਹਾਅ ਦਾ ਨਾਅਰਾ ਮਾਰਿਆ ਮੁਹਾਲੀ-ਚੰਡੀਗ…