ਮੁਹਾਲੀ ਪ੍ਰੈਸ ਕਲੱਬ: ਜਨਰਲ ਸਕੱਤਰ ਦੀ ਚੋਣ ਗੁਰਮੀਤ ਸ਼ਾਹੀ ਨੇ ਜਿੱਤੀ

ਨਬਜ਼-ਏ-ਪੰਜਾਬ, ਮੁਹਾਲੀ, 29 ਮਾਰਚ:
ਮੁਹਾਲੀ ਪ੍ਰੈੱਸ ਕਲੱਬ ਦੀ ਸਾਲ 2025-26 ਲਈ ਗਵਰਨਿੰਗ ਬਾਡੀ ਦੀ ਚੋਣ ਵਿੱਚ ਪਟਵਾਰੀ-ਸ਼ਾਹੀ ਗਰੁੱਪ ਨੇ ਜਿੱਤ ਦਰਜ ਕੀਤੀ ਹੈ। ਮੁੱਖ ਚੋਣ ਕਮਿਸ਼ਨਰ ਹਰਿੰਦਰ ਪਾਲ ਸਿੰਘ ਹੈਰੀ ਅਤੇ ਚੋਣ ਕਮਿਸ਼ਨਰ ਕੁਲਵਿੰਦਰ ਸਿੰਘ ਬਾਵਾ ਤੇ ਅਮਰਦੀਪ ਸਿੰਘ ਸੈਣੀ ਦੀ ਅਗਵਾਈ ਹੇਠ ਚੋਣ ਪ੍ਰਕਿਰਿਆ ਮੁਕੰਮਲ ਹੋਈ। ਸਿਰਫ਼ ਜਨਰਲ ਸਕੱਤਰ ਦੇ ਅਹੁਦੇ ਲਈ ਅੱਜ ਸਵੇਰੇ 10 ਤੋਂ ਦੁਪਹਿਰ 2 ਵਜੇ ਤੱਕ ਵੋਟਾਂ ਪਾਈਆਂ ਗਈਆਂ। ਪਟਵਾਰੀ-ਸ਼ਾਹੀ ਗਰੁੱਪ ਦੇ ਉਮੀਦਵਾਰ ਗੁਰਮੀਤ ਸਿੰਘ ਸ਼ਾਹੀ ਨੂੰ 77 ਵੋਟਾਂ ਅਤੇ ਤਿਲਕ ਰਾਜ ਨੂੰ 19 ਵੋਟਾਂ ਮਿਲੀਆਂ। ਜਦੋਂਕਿ ਦੋ ਵੋਟਾਂ ਰੱਦ ਕੀਤੀਆਂ ਗਈਆਂ। ਇਸ ਤਰ੍ਹਾਂ ਗੁਰਮੀਤ ਸਿੰਘ ਸ਼ਾਹੀ ਨੇ ਜਨਰਲ ਸਕੱਤਰ ਦੇ ਅਹੁਦੇ ਲਈ ਜਿੱਤ ਹਾਸਲ ਕੀਤੀ।
ਉਧਰ, ਪ੍ਰਧਾਨ ਸੁਖਦੇਵ ਸਿੰਘ ਪਟਵਾਰੀ, ਸੀਨੀਅਰ ਮੀਤ ਪ੍ਰਧਾਨ ਸੁਸ਼ੀਲ ਗਰਚਾ, ਮੀਤ ਪ੍ਰਧਾਨ ਮਨਜੀਤ ਸਿੰਘ ਚਾਨਾ ਤੇ ਵਿਜੈ ਪਾਲ, ਜਥੇਬੰਦਕ ਸਕੱਤਰ ਸ੍ਰੀਮਤੀ ਨੀਲਮ ਕੁਮਾਰੀ, ਸੰਯੁਕਤ ਸਕੱਤਰ ਡਾ. ਰਵਿੰਦਰ ਕੌਰ ਤੇ ਵਿਜੈ ਕੁਮਾਰ ਅਤੇ ਕੈਸ਼ੀਅਰ ਰਾਜੀਵ ਤਨੇਜਾ ਨੂੰ ਬਿਨਾਂ ਮੁਕਾਬਲਾ ਜੇਤੂ ਐਲਾਨਿਆ ਗਿਆ।
ਇਸ ਮੌਕੇ ਪ੍ਰਧਾਨ ਸੁਖਦੇਵ ਸਿੰਘ ਪਟਵਾਰੀ ਨੇ ਚੋਣ ਕਮਿਸ਼ਨ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਚੋਣ ਕਮਿਸ਼ਨ ਪੈਨਲ ਨੇ ਬੜੇ ਹੀ ਸ਼ਾਂਤੀਮਈ ਮਾਹੌਲ ਅਤੇ ਤਨਦੇਹੀ ਨਾਲ ਸੌਂਪੀ ਜ਼ਿੰਮੇਵਾਰੀ ਨੂੰ ਨੇਪਰੇ ਚਾੜ੍ਹਿਆ ਹੈ। ਉਨ੍ਹਾਂ ਕਿਹਾ ਕਿ ਮੁਹਾਲੀ ਪ੍ਰੈਸ ਕਲੱਬ ਸਾਹਮਣੇ ਸਭ ਤੋਂ ਵੱਡਾ ਕਾਰਜ ਪ੍ਰੈਸ ਕਲੱਬ ਲਈ ਸਰਕਾਰ ਕੋਲੋਂ ਜ਼ਮੀਨ ਲੈਣ ਦਾ ਹੈ, ਜਿਸ ਲਈ ਪ੍ਰੈਸ ਕਲੱਬ ਅਤੇ ਸਮੂਹ ਪੱਤਰਕਾਰ ਭਾਈਚਾਰੇ ਨੂੰ ਨਾਲ ਲੈ ਕੇ ਹਰ ਸੰਭਵ ਉਪਰਾਲੇ ਕੀਤੇ ਜਾਣਗੇ। ਇਸ ਦੌਰਾਨ ਪ੍ਰੈਸ ਕਲੱਬ ਦੇ ਵੱਖ-ਵੱਖ ਮੈਂਬਰਾਂ ਨੇ ਨਵੀਂ ਚੁਣੀ ਗਈ ਟੀਮ ਨੂੰ ਵਧਾਈ ਦਿੰਦਿਆਂ ਫੁੱਲਾਂ ਦੇ ਹਾਰ ਪਾ ਕੇ ਸਵਾਗਤ ਕੀਤਾ ਅਤੇ ਖੁਸ਼ੀ ਵਿੱਚ ਲੱਡੂ ਵੰਡੇ। ਅਖੀਰ ਵਿੱਚ ਚੋਣ ਕਮਿਸ਼ਨ ਨੇ ਵੀ ਚੋਣ ਪ੍ਰਕਿਰਿਆ ਦੌਰਾਨ ਸਹਿਯੋਗ ਦੇਣ ਲਈ ਸਾਰੇ ਮੈਂਬਰਾਂ ਦਾ ਧੰਨਵਾਦ ਕੀਤਾ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਯੂਨੀਵਰਸਿਟੀ ਦੇ ਪੁਰਾਣੇ ਸੈਨੇਟ ਪ੍ਰਬੰਧ ਨੂੰ ਬਹਾਲ ਕਰਕੇ ਚੋਣਾਂ ਕਰਵਾਉਣ ਦੀ ਮੰਗ

ਪੰਜਾਬ ਯੂਨੀਵਰਸਿਟੀ ਦੇ ਪੁਰਾਣੇ ਸੈਨੇਟ ਪ੍ਰਬੰਧ ਨੂੰ ਬਹਾਲ ਕਰਕੇ ਚੋਣਾਂ ਕਰਵਾਉਣ ਦੀ ਮੰਗ ਨਬਜ਼-ਏ-ਪੰਜਾਬ, ਚੰਡ…