ਅਕਾਲੀ-ਭਾਜਪਾ ਸਰਕਾਰ ਬਣਨ ’ਤੇ ਮੁਹਾਲੀ ਨੂੰ ਉੱਤਰੀ ਭਾਰਤ ਦਾ ਨਮੂਨੇ ਦਾ ਸ਼ਹਿਰ ਬਣਾਇਆ ਜਾਵੇਗਾ: ਕੈਪਟਨ ਸਿੱਧੂ

ਸ਼ਹਿਰ ਵਾਸੀ ਸੱਤਾ ਦੇ ਲਾਲਚੀ ਆਪ ਤੇ ਕਾਂਗਰਸੀ ਉਮੀਦਵਾਰਾਂ ਦੇ ਝੂਠੇ ਵਾਅਦਿਆਂ ਤੋਂ ਸੁਚੇਤ ਰਹਿਣ: ਸੁਖਦੇਵ ਸਿੰਘ ਪਟਵਾਰੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਜਨਵਰੀ:
ਪੰਜਾਬ ਵਿੱਚ ਅਕਾਲੀ -ਭਾਜਪਾ ਪਾਰਟੀ ਦੀ ਸਰਕਾਰ ਬਣਨ ’ਤੇ ਮੁਹਾਲੀ ਹਲਕੇ ਨੂੰ ਵਿਕਾਸ ਪੱਖੋਂ ਨੰਬਰ -1 ’ਤੇ ਲਿਆਂਦਾ ਜਾਵੇਗਾ ਅਤੇ ਹਲਕੇ ਵਿੱਚ ਪੈਂਦੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਹ ਵਿਚਾਰ ਅਕਾਲੀ-ਭਾਜਪਾ ਪਾਰਟੀ ਦੇ ਸਾਂਝੇ ਉਮੀਦਵਾਰ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਨੇ ਸਥਾਨਕ ਸੈਕਟਰ -70 ਵਿੱਚ ਅਕਾਲੀ ਦਲ ਦੇ ਕੌਂਸਲਰ ਤੇ ਪੱਤਰਕਾਰ ਸੁਖਦੇਵ ਸਿੰਘ ਪਟਵਾਰੀ ਵੱਲੋਂ ਮੁੰਡੀ ਕੰਪਲੈਕਸ ਦੇ ਪਾਰਕ ਵਿੱਚ ਰੱਖੀ ਗਈ ਮੀਟਿੰਗ ਦੌਰਾਨ ਲੋਕਾਂ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ।
ਇਸ ਮੌਕੇ ਕੈਪਟਨ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੋ ਵੱਡੇ ਵੱਡੇ ਅੰਤਰਰਾਸ਼ਟਰੀ ਪ੍ਰਾਜੈਕਟ ਮੋਹਾਲੀ ਵਿਖੇ ਲਿਆਂਦੇ ਗਏ ਹਨ, ਉਨ੍ਹਾਂ ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਹੋਰ ਦਰਵਾਜ਼ੇ ਖੁੱਲ੍ਹ ਗਏ ਹਨ। ਉਨ੍ਹਾਂ ਕਿਹਾ ਕਿ ਚੋਣ ਮੈਨੀਫੈਸਟੋ ਵਿੱਚ ਮੋਹਾਲੀ ਦੀ ਬੇਹਤਰੀ ਲਈ ਹੋਰ ਵਿਸ਼ੇਸ਼ ਉਪਰਾਲੇ ਕੀਤੇ ਜਾਣ ਦੀ ਗੱਲ ਆਖੀ ਗਈ ਹੈ। ਉਨ੍ਹਾਂ ਕਿਹਾ ਕਿ ਲੋਕ ਉਨ੍ਹਾਂ ਦੀ ਵਿਚਾਰਧਾਰਾ ਤੋਂ ਪ੍ਰਭਾਵਿਤ ਹੋ ਰਹੇ ਹਨ ਅਤੇ ਅਕਾਲੀ -ਭਾਜਪਾ ਪਾਰਟੀ ਨੂੰ ਪੂਰਾ ਸਮਰਥਨ ਦੇਣ ਲਈ ਤਿਆਰ ਬੈਠੇ ਹਨ। ਉਨ੍ਹਾਂ ਹਲਕਾ ਵਾਸੀਆਂ ਨੂੰ ਅਪੀਲ ਕੀਤੀ ਕਿ 4 ਫਰਵਰੀ ਨੂੰ ਉਨ੍ਹਾਂ ਦੇ ਚੋਣ ਨਿਸ਼ਾਨ ਤੱਕੜੀ ਉੱਤੇ ਮੋਹਰ ਲਾਉਣ।
ਇਸ ਮੌਕੇ ਸੁਖਦੇਵ ਸਿੰਘ ਪਟਵਾਰੀ ਨੇ ਸੈਕਟਰ-70 ਦੇ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਭ ਦਾ ਵਿਕਾਸ ਅਤੇ ਸਭ ਦਾ ਭਲਾ ਅਕਾਲੀ-ਭਾਜਪਾ ਪਾਰਟੀ ਦੀ ਸੋਚ ਹੈ, ਜਦੋਂ ਕਿ ਆਪਣੇ ਪਰਿਵਾਰਾਂ ਦਾ ਵਿਕਾਸ ਕਾਂਗਰਸੀ ਉਮੀਦਵਾਰ ਬਲਬੀਰ ਸਿੰਘ ਸਿੱਧੂ ਦੀ ਸੋਚ ਹੈ। ਉਨ੍ਹਾਂ ਕਿਹਾ ਕਿ ਬਲਬੀਰ ਸਿੱਧੂ ਨੇ ਹਮੇਸ਼ਾ ਹੀ ਆਪਣੇ ਪਰਿਵਾਰਿਕ ਹਿੱਤਾਂ ਨੂੰ ਤਰਜੀਹ ਦਿੱਤੀ ਹੈ, ਜਿਸ ਕਾਰਨ ਬਲਬੀਰ ਸਿੱਧੂ ਦੇ 10 ਸਾਲ ਰਾਜ ਵਿੱਚ ਹਮੇਸ਼ਾ ਹੀ ਲੋਕਾਂ ਨੂੰ ਵਿਤਕਰੇਬਾਜ਼ੀ ਦਾ ਸ਼ਿਕਾਰ ਹੋਣਾ ਪਿਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਸੱਤਾ ਦੇ ਲਾਲਚੀ ਆਪ ਤੇ ਕਾਂਗਰਸੀ ਉਮੀਦਵਾਰਾਂ ਦੇ ਝੂਠੇ ਬਿਆਨਬਾਜ਼ਾਂ ਤੋਂ ਸੁਚੇਤ ਰਹਿਣ ਅਤੇ ਆਪਣੀ ਵੋਟ ਦਾ ਸੋਚ ਸਮਝ ਕੇ ਇਸਤੇਮਾਲ ਕਰਨ ।
ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਜਥੇਦਾਰ ਬਲਜੀਤ ਸਿੰਘ ਕੁੰਭੜਾ, ਲੇਬਰਫੈਡ ਪੰਜਾਬ ਦੇ ਐਮ.ਡੀ. ਪਰਮਿੰਦਰ ਸਿੰਘ ਸੋਹਾਣਾ, ਬਲਾਕ ਸੰਮਤੀ ਦੇ ਚੇਅਰਮੈਨ ਰੇਸ਼ਮ ਸਿੰਘ ਬੈਂਰੋਪੁਰ, ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਪਰਮਜੀਤ ਸਿੰਘ ਕਾਹਲੋਂ, ਸਰਕਲ ਪ੍ਰਧਾਨ ਗੁਰਮੀਤ ਸਿੰਘ ਸ਼ਾਮਪੁਰੀ, ਕੁਲਦੀਪ ਸਿੰਘ ਭਿੰਡਰ, ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਗੋਲਡੀ, ਲਾਭ ਸਿੰਘ, ਆਰ.ਪੀ. ਕੰਬੋਜ਼, ਗੋਰਾ ਕੰਗ, ਪਵਨ ਮਨੋਚਾ, ਦਿਨੇਸ਼ ਪਾਂਡੇ, ਸੋਹਨ ਸਿੰਘ, ਆਰ.ਕੇ.ਗੁਪਤਾ, ਮਨਜੀਤ ਸਿੰਘ, ਅਮਰ ਸਿੰਘ ਧਾਲੀਵਾਲ, ਜੇ.ਪੀ, ਸ਼ੋਭਾ ਗੋਰਿਆ, ਪਵਿਤਰ ਕੌਰ, ਨਿਰਮਲਾ ਪਠਾਨੀਆ, ਦਲਜੀਤ ਕੌਰ, ਪ੍ਰੀਤਮ ਦੇਵੀ, ਰਵੀ ਨੰਬਰਦਾਰ ਤੋਂ ਇਲਾਵਾ ਵੱਡੀ ਗਿਣਤੀ ’ਚ ਇਲਾਕਾ ਵਾਸੀ ਤੇ ਹੋਰ ਪਤਵੰਤੇ ਮੌਜੂਦ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਵਿੱਚ ਰਾਜਨੀਤਕ ਬਦਲਾਅ ਲਿਆਏਗੀ ‘‘ਪੰਜਾਬ ਬਚਾਓ ਯਾਤਰਾ’’: ਐਨ.ਕੇ. ਸ਼ਰਮਾ

ਪੰਜਾਬ ਵਿੱਚ ਰਾਜਨੀਤਕ ਬਦਲਾਅ ਲਿਆਏਗੀ ‘‘ਪੰਜਾਬ ਬਚਾਓ ਯਾਤਰਾ’’: ਐਨ.ਕੇ. ਸ਼ਰਮਾ ਨਬਜ਼-ਏ-ਪੰਜਾਬ, ਡੇਰਾਬੱਸੀ, 1…