Share on Facebook Share on Twitter Share on Google+ Share on Pinterest Share on Linkedin 100 ਗਰਾਮ ਹੈਰੋਇਨ ਸਮੇਤ ਮੁਹਾਲੀ ਦੀ ਅੌਰਤ ਗ੍ਰਿਫ਼ਤਾਰ ਨਬਜ਼-ਏ-ਪੰਜਾਬ, ਮੁਹਾਲੀ, 8 ਅਪਰੈਲ: ਮੁਹਾਲੀ ਪੁਲੀਸ ਅਤੇ ਐਸਟੀਐਫ਼ ਦੀ ਟੀਮ ਨੇ ਇੱਥੋਂ ਦੇ ਫੇਜ਼-11 ਦੀ ਵਸਨੀਕ ਇੱਕ ਅੌਰਤ ਨੂੰ 100 ਗਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਮੁਲਜ਼ਮ ਅੌਰਤ ਦੀ ਪਛਾਣ ਤਰੁਨਪ੍ਰੀਤ ਕੌਰ ਉਰਫ਼ ਗੱੁਡੀਆਂ ਵਜੋਂ ਹੋਈ ਹੈ। ਉਸ ਦੇ ਖ਼ਿਲਾਫ਼ ਸੈਂਟਰਲ ਥਾਣਾ ਫੇਜ਼-8 ਵਿੱਚ ਐਨਡੀਪੀਐਸ ਐਕਟ ਤਹਿਤ ਪਰਚਾ ਦਰਜ ਕੀਤਾ ਗਿਆ ਹੈ। ਡੀਐਸਪੀ ਬੱਲ ਨੇ ਦੱਸਿਆ ਕਿ ਐੱਸਐੱਸਪੀ ਸੰਦੀਪ ਗਰਗ ਦੇ ਦਿਸ਼ਾ-ਨਿਰਦੇਸ਼ਾਂ ’ਤੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਦੇ ਤਹਿਤ ਸਥਾਨਕ ਪੁਲੀਸ ਅਤੇ ਐਸਟੀਐਫ਼ ਦੀ ਟੀਮ ਨੇ ਉਕਤ ਅੌਰਤ ਨੂੰ ਫੇਜ਼-9 ਸਥਿਤ ਪੀਸੀਏ ਸਟੇਡੀਅਮ ਨੇੜਿਓਂ ਕਾਬੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਉਕਤ ਅੌਰਤ ਹੈਰੋਇਨ ਦੀ ਸਪਲਾਈ ਕਰਦੀ ਹੈ। ਸੂਚਨਾ ਨੂੰ ਆਧਾਰ ਬਣਾ ਕੇ ਸੈਂਟਰਲ ਥਾਣਾ ਫੇਜ਼-8 ਦੇ ਐਸਐਚਓ ਇੰਸਪੈਕਟਰ ਰੁਪਿੰਦਰ ਸਿੰਘ ਦੀ ਨਿਗਰਾਨੀ ਹੇਠ ਐਸਆਈ ਬਲਜੀਤ ਸਿੰਘ ਅਤੇ ਏਐਸਆਈ ਸਤਿੰਦਰ ਪਾਲ ਸਿੰਘ ਨੇ ਤਰੁਨਪ੍ਰੀਤ ਕੌਰ ਨੂੰ 100 ਗਰਾਮ ਹੈਰੋਇਨ ਸਣੇ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਅੌਰਤ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਨੂੰ ਦੋ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਮੁਲਜ਼ਮ ਅੌਰਤ ਕੋਲੋਂ ਪੁੱਛਗਿੱਛ ਕਰਕੇ ਪਤਾ ਲਾਇਆ ਜਾ ਰਿਹਾ ਹੈ, ਉਹ ਹੈਰੋਇਨ ਕਿੱਥੋਂ ਲੈ ਕੇ ਆਉਂਦੀ ਸੀ ਅਤੇ ਕਿੱਥੇ ਕਿੱਥੇ ਵੇਚਦੀ ਸੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ