Share on Facebook Share on Twitter Share on Google+ Share on Pinterest Share on Linkedin ਸਿੱਖਿਆ ਦੇ ਖੇਤਰ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 100 ਤੋਂ ਵੱਧ ਅੌਰਤਾਂ ਦਾ ਸਨਮਾਨ ‘ਨਵੀਂ ਸਿੱਖਿਆ ਨੀਤੀ ਅਤੇ ਮਹਿਲਾਵਾਂ ਦੀ ਭੂਮਿਕਾ’ ਵਿਸ਼ੇ ’ਤੇ ਕੀਤੀ ਸੰਖੇਪ ਵਿਚਾਰ-ਚਰਚਾ ਨਬਜ਼-ਏ-ਪੰਜਾਬ, ਮੁਹਾਲੀ, 15 ਮਾਰਚ: ਇੱਥੋਂ ਦੇ ਗਿਆਨ ਜਯੋਤੀ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਫੇਜ਼-2 ਵੱਲੋਂ ਮਹਿਲਾ ਸਿੱਖਿਆ ਸ਼ਾਸਤਰੀਆਂ ਨੂੰ ਸਮਰਪਿਤ ਆਪਣੇ ਸਾਲਾਨਾ ਸਮਾਗਮ ‘ਸ਼ੋਡਸ਼ੀ’ ਦੇ ਚੌਥੇ ਸੰਸਕਰਣ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ। ਜਿਸ ਵਿੱਚ ਟ੍ਰਾਈਸਿਟੀ ਦੇ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲਾਂ, ਸੀਨੀਅਰ ਸਿੱਖਿਅਕਾਂ ਅਤੇ ਅਕਾਦਮਿਕ ਆਗੂਆਂ ਨੇ ਭਰਵੀਂ ਸ਼ਮੂਲੀਅਤ ਕੀਤੀ। ਇਸ ਦੌਰਾਨ ਸਿੱਖਿਆ ਦੇ ਖੇਤਰ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 100 ਤੋਂ ਵੱਧ ਮਹਿਲਾ ਸਿੱਖਿਆ ਸ਼ਾਸਤਰੀਆਂ ਨੂੰ ਸਨਮਾਨਿਤ ਕੀਤਾ ਗਿਆ। ਸਮਾਗਮ ਦਾ ਆਗਾਜ਼ ਡਾਇਰੈਕਟਰ ਡਾ. ਅਨੀਤ ਬੇਦੀ ਦੇ ਸਵਾਗਤੀ ਭਾਸ਼ਣ ਨਾਲ ਹੋਇਆ। ਉਨ੍ਹਾਂ ਵਿਦਿਆਰਥੀਆਂ ਵਿੱਚ ਕਦਰਾਂ-ਕੀਮਤਾਂ, ਗਿਆਨ ਅਤੇ ਲੀਡਰਸ਼ਿਪ ਪੈਦਾ ਕਰਨ ਵਿੱਚ ਮਹਿਲਾ ਸਿੱਖਿਅਕਾਂ ਦੀ ਅਹਿਮ ਭੂਮਿਕਾ ਬਾਰੇ ਚਰਚਾ ਕੀਤੀ। ਇਸ ਦੌਰਾਨ ਪ੍ਰਿੰਸੀਪਲ ਐਕਸੀਲੈਂਸ ਐਵਾਰਡ ਨਾਲ ਅਕਾਦਮਿਕ ਲੀਡਰਸ਼ਿਪ ਅਤੇ ਸੰਸਥਾਵਾਂ ਦੀ ਪ੍ਰਗਤੀ ਲਈ ਨਾਮਵਰ ਸਕੂਲ ਮੁਖੀਆਂ ਨੂੰ ਸਨਮਾਨਿਤ ਕੀਤਾ ਗਿਆ। ਨਾਲ ਹੀ ਸਪੈਸ਼ਲ ਅਚੀਵਰ ਐਵਾਰਡ ਰਾਹੀਂ ਨਵੀਨਤਾਕਾਰੀ ਸੋਚ ਅਤੇ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਮਹਿਲਾ ਅਧਿਆਪਕਾਂ ਨੂੰ ਵਿਸ਼ੇਸ਼ ਤੌਰ ’ਤੇ ਨਿਵਾਜਿਆ ਗਿਆ। ਜਦੋਂਕਿ ਸਮਾਗਮ ਨੂੰ ਹੋਰ ਦਿਲਚਸਪ ਬਣਾਉਣ ਲਈ ਵਿਦਿਆਰਥੀਆਂ ਵੱਲੋਂ ਪੰਜਾਬੀ ਸੱਭਿਆਚਾਰ ਦੀ ਪੇਸ਼ਕਾਰੀ ਅਤੇ ਪ੍ਰੇਰਣਾਦਾਇਕ ਗੀਤ ਪੇਸ਼ ਕੀਤੇ ਗਏ। ਇਸ ਮੌਕੇ ਹਾਜ਼ਰ ਬੁੱਧੀਜੀਵੀਆਂ ਅਤੇ ਸਿੱਖਿਆ ਸ਼ਾਸਤਰੀਆਂ ਦੀ ਪੈਨਲ ਚਰਚਾ ਕਰਾਉਂਦੇ ਹੋਏ ‘ਨਵੀਂ ਸਿੱਖਿਆ ਨੀਤੀ ਅਤੇ ਮਹਿਲਾਵਾਂ ਦੀ ਭੂਮਿਕਾ’ ਵਿਸ਼ੇ ’ਤੇ ਇੱਕ ਸੰਖੇਪ ਵਿਚਾਰ-ਚਰਚਾ ਵੀ ਕੀਤੀ ਗਈ, ਜਿਸ ਵਿੱਚ ਸਿੱਖਿਆ ਸ਼ਾਸਤਰੀਆਂ ਨੇ ਆਪਣੇ ਤਜ਼ਰਬੇ ਸਾਂਝੇ ਕੀਤੇ। ਇਸ ਮੌਕੇ ਗਿਆਨ ਜਯੋਤੀ ਗਲੋਬਲ ਸਕੂਲ ਦੀ ਪ੍ਰਿੰਸੀਪਲ ਗਿਆਨ ਜੋਤ ਨੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਮਹਿਲਾ ਸਿੱਖਿਅਕ ਆਉਣ ਵਾਲੀਆਂ ਪੀੜ੍ਹੀਆਂ ਨੂੰ ਘੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ‘ਸ਼ੋਡਸ਼ੀ‘ ਪ੍ਰੋਗਰਾਮ ਉਨ੍ਹਾਂ ਦੇ ਸਮਰਪਣ ਨੂੰ ਮਾਨਤਾ ਦੇਣ ਅਤੇ ਉਨ੍ਹਾਂ ਦੇ ਪ੍ਰਭਾਵ ਦਾ ਜਸ਼ਨ ਮਨਾਉਣ ਦਾ ਇੱਕ ਵਧੀਆ ਮੰਚ ਹੈ। ਇਸ ਪ੍ਰੋਗਰਾਮ ਨੇ ਨਾ ਸਿਰਫ਼ ਮਹਿਲਾ ਸਿੱਖਿਅਕਾਂ ਦੇ ਸਨਮਾਨ ਨੂੰ ਵਧਾਇਆ, ਸਗੋਂ ਸਿੱਖਿਆ ਦੇ ਖੇਤਰ ਵਿੱਚ ਨਵੇਂ ਮਾਪਦੰਡ ਸਥਾਪਤ ਕਰਨ ਲਈ ਸਭ ਨੂੰ ਪ੍ਰੇਰਿਤ ਵੀ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ