ਆਮ ਆਦਮੀ ਕਲੀਨਿਕਾਂ ਰਾਹੀਂ 11.71 ਲੱਖ ਤੋਂ ਵੱਧ ਲੋਕਾਂ ਨੂੰ ਮਿਲੀ ਤੰਦਰੁਸਤੀ ਦੀ ਨਿਆਮਤ

35 ਆਮ ਆਦਮੀ ਕਲੀਨਿਕਾਂ ਵਿੱਚ 38 ਲੈਬ ਟੈੱਸਟ ਤੇ 80 ਪ੍ਰਕਾਰ ਦੀਆਂ ਦਵਾਈਆਂ ਦੀ ਸੁਵਿਧਾ ਮੁਫ਼ਤ

ਮੁਹਾਲੀ ਜ਼ਿਲ੍ਹੇ ਵਿੱਚ 5 ਹੋਰ ਪਿੰਡਾਂ ਵਿੱਚ ਜਲਦੀ ਖੋਲ੍ਹੇ ਜਾਣਗੇ ਆਮ ਆਦਮੀ ਕਲੀਨਿਕ

ਨਬਜ਼-ਏ-ਪੰਜਾਬ, ਮੁਹਾਲੀ, 1 ਅਗਸਤ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਵੱਲੋਂ ਸਥਾਪਿਤ ਕੀਤੇ ਗਏ ਆਮ ਆਦਮੀ ਕਲੀਨਿਕਾਂ ਤੋਂ ਹੁਣ ਤੱਕ 11.71 ਲੱਖ ਤੋਂ ਵੱਧ ਲੋਕ ਆਪਣਾ ਇਲਾਜ ਕਰਵਾ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਪੰਜ ਹੋਰ ਆਮ ਆਦਮੀ ਕਲੀਨਿਕ ਸ਼ੁਰੂ ਹੋ ਜਾਣਗੇ। ਇਹ ਪ੍ਰਗਟਾਵਾ ਮੁਹਾਲੀ ਦੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਸੋਨਮ ਚੌਧਰੀ ਨੇ ਅੱਜ ਆਮ ਆਦਮੀ ਕਲੀਨਿਕਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸੱਦੀ ਮੀਟਿੰਗ ਉਪਰੰਤ ਕੀਤਾ। ਉਨ੍ਹਾਂ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਵਿੱਚ ਪਹਿਲੇ ਪੜਾਅ ਵਿੱਚ 14, ਦੂਜੇ ਪੜਾਅ ਵਿੱਚ 20 ਅਤੇ ਬਾਅਦ ਵਿੱਚ ਇੱਕ ਹੋਰ ਆਮ ਆਦਮੀ ਕਲੀਨਿਕ ਖੋਲ੍ਹਿਆ ਗਿਆ ਸੀ। ਇਸ ਤਰ੍ਹਾਂ ਜ਼ਿਲ੍ਹੇ ਵਿੱਚ ਕੁੱਲ 35 ਆਮ ਆਦਮੀ ਕਲੀਨਿਕ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰ ਰਹੇ ਹਨ।
ਸ੍ਰੀਮਤੀ ਸੋਨਮ ਚੌਧਰੀ ਨੇ ਦੱਸਿਆ ਕਿ ਹੁਣ ਤੱਕ ਇਨ੍ਹਾਂ 35 ਆਮ ਆਦਮੀ ਕਲੀਨਿਕਾਂ ਵਿੱਚ 11, 71,400 ਲੋਕ ਆਪਣੀ ਸਿਹਤ ਦੀ ਜਾਂਚ ਕਰਵਾ ਚੁੱਕੇ ਹਨ। ਇਨ੍ਹਾਂ ਕਲੀਨਿਕਾਂ ਵਿੱਚ ਇਕੱਲੀ ਸਿਹਤ ਜਾਂਚ ਹੀ ਨਹੀਂ ਬਲਕਿ 38 ਪ੍ਰਕਾਰ ਦੇ ਮੁਫ਼ਤ ਟੈੱਸਟ ਦੀ ਸੁਵਿਧਾ ਵੀ ਉਪਲਬਧ ਕਰਵਾਈ ਜਾਂਦੀ ਹੈ, ਇਲਾਜ ਅਤੇ ਟੈੱਸਟਾਂ ਸਬੰਧੀ ਕਿਸੇ ਤੋਂ ਕੋਈ ਫ਼ੀਸ ਵੀ ਨਹੀਂ ਲਈ ਜਾਂਦੀ। ਇਸ ਤੋਂ ਇਲਾਵਾ ਕਲੀਨਿਕਾਂ ਵਿੱਚ ਸਿਹਤ ਜਾਂਚ ਉਪਰੰਤ ਡਾਕਟਰਾਂ ਦੀ ਸਲਾਹ ਨਾਲ 80 ਤਰ੍ਹਾਂ ਦੀਆਂ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾਂਦੀਆਂ ਹਨ। ਈਡੀਸੀ ਅਨੁਸਾਰ ਆਮ ਆਦਮੀ ਕਲੀਨਿਕਾਂ ਤੋਂ ਹੁਣ ਤੱਕ 2,25,013 ਵਸਨੀਕ ਮੁਫ਼ਤ ਟੈੱਸਟ ਕਰਵਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਅਗਲੇ ਦਿਨਾਂ ਵਿੱਚ 5 ਹੋਰ ਨਵੇਂ ਆਮ ਆਦਮੀ ਕਲੀਨਿਕ ਤਿਆਰ ਹੋਣ ਉਪਰੰਤ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ, ਜਿਨ੍ਹਾਂ ਵਿੱਚ ਸਮਗੌਲੀ, ਰਜ਼ਾਪੁਰ, ਦੱਫ਼ਰਪੁਰ, ਬੇਹੜਾ ਅਤੇ ਮਨੌਲੀ ਸੂਰਤ ਸ਼ਾਮਲ ਹਨ।
ਇਸ ਮੌਕੇ ਸਿਵਲ ਸਰਜਨ ਡਾ. ਦਵਿੰਦਰ ਪੁਰੀ ਨੂੰ ਮੌਜੂਦਾ ਆਮ ਆਦਮੀ ਕਲੀਨਿਕਾਂ ਵਿੱਚ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਆਮ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…