nabaz-e-punjab.com

ਮੋਰਿੰਡਾ ਨੇ ਮੇਜ਼ਬਾਨ ਭਾਗੋਮਾਜਰਾ ਨੂੰ ਹਰਾ ਕੇ ਜਿੱਤਿਆ ਕ੍ਰਿਕਟ ਟੂਰਨਾਮੈਂਟ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 21 ਜੂਨ:
ਇੱਥੋਂ ਦੇ ਨੇੜਲੇ ਪਿੰਡ ਭਾਗੋਮਾਜਰਾ ਵਿਖੇ ਫਤਿਹ ਯੂਥ ਕਲੱਬ ਵੱਲੋਂ ਨਗਰ ਪੰਚਾਇਤ ਦੇ ਸਹਿਯੋਗ ਨਾਲ ਕਰਵਾਏ ਕ੍ਰਿਕਟ ਟੂਰਨਾਮੈਂਟ ਦੌਰਾਨ ਫਾਈਨਲ ਮੁਕਾਬਲਾ ਮੇਜ਼ਬਾਨ ਭਾਗੋਮਾਜਰਾ ਨੂੰ ਹਰਾ ਕੇ ਮੋਰਿੰਡਾ ਨੇ ਜਿੱਤ ਲਿਆ। ਇਸ ਮੌਕੇ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕਰਦਿਆਂ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਨੇ ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਕਰਦਿਆਂ ਕਿਹਾ ਕਿ ਪਿੰਡ ਪੱਧਰ ਤੇ ਹੋਰ ਹੈ ਖੇਡ ਮੇਲੇ ਪ੍ਰਬੰਧਕਾਂ ਦੇ ਸਰਾਹੁਣਯੋਗ ਉਪਰਾਲੇ ਹਨ ਇਨ੍ਹਾਂ ਖੇਡ ਮੇਲਿਆਂ ਨਾਲ ਜੁੜਕੇ ਨਸ਼ਿਆਂ ਅਤੇ ਬੁਰੀ ਸੰਗਤ ਤੋਂ ਜੁੜਿਆ ਰਹਿੰਦਾ ਹੈ। ਇਸ ਟੂਰਨਾਮੈਂਟ ਦੌਰਾਨ ਇਲਾਕੇ ਦੀਆਂ 36 ਨਾਮਵਰ ਟੀਮਾਂ ਨੇ ਹਿੱਸਾ ਲਿਆ ਜਿਨ੍ਹਾਂ ਵਿੱਚੋਂ ਪਹਿਲਾ ਸਥਾਨ ਮੋਰਿੰਡਾ ਦੀ ਟੀਮ ਨੇ ਦੂਸਰਾ ਸਥਾਨ ਮੇਜ਼ਬਾਨ ਭਾਗੋਮਾਜਰਾ ਨੇ ਅਤੇ ਤੀਸਰਾ ਸਥਾਨ ਐਫ.ਆਰ ਕੱਲਬ ਨੇ ਹਾਸਲ ਕਰਦਿਆਂ ਨਗਦ ਰਾਸ਼ੀ ਅਤੇ ਟਰਾਫੀਆਂ ਤੇ ਕਬਜ਼ਾ ਕੀਤਾ। ਇਸ ਮੌਕੇ ਦਿਲਬਾਗ ਸਿੰਘ, ਹਰਪ੍ਰੀਤ ਸਿੰਘ, ਸਰਪੰਚ ਬਲਵਿੰਦਰ ਸਿੰਘ ਅਟੱਲਗੜ੍ਹ, ਸੁਰੇਸ ਰਾਣਾ ਲੁਹਾਰੀ, ਲਵਪ੍ਰੀਤ ਸਿੰਘ, ਗੁਰਮੇਲ ਸਿੰਘ ਸਮੇਤ ਵੱਡੀ ਗਿਣਤੀ ਵਿਚ ਖੇਡ ਪ੍ਰੇਮੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Sports

Check Also

ਸ਼ੀਤਲਾ ਮਾਤਾ ਮੰਦਰ ਕਮੇਟੀ ਨੇ ਕੁਸ਼ਤੀ ਦੰਗਲ ਕਰਵਾਇਆ

ਸ਼ੀਤਲਾ ਮਾਤਾ ਮੰਦਰ ਕਮੇਟੀ ਨੇ ਕੁਸ਼ਤੀ ਦੰਗਲ ਕਰਵਾਇਆ ਮਾਨ ਸਰਕਾਰ ਵੱਲੋਂ ਪੰਜਾਬ ਭਰ ’ਚ ਮੁੜ ਸ਼ੁਰੂ ਕਰਵਾਏ ਖੇਡ …