ਦਸ਼ਮੇਸ਼ ਖਾਲਸਾ ਪਬਲਿਕ ਸਕੂਲ ਵਿੱਚ ਮਾਂ ਦਿਵਸ ਮਨਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਮਈ:
ਦਸ਼ਮੇਸ਼ ਖਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਫੇਜ਼-3ਬੀ1ਮੁਹਾਲੀ ਵਿਖੇ ਮਾਂ ਦਿਵਸ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਮਾਂ ਦੇ ਰਿਸ਼ਤੇ ਨਾਲ ਸਬੰਧਤ ਗੀਤ, ਕਵਿਤਾਵਾਂ, ਭਾਸ਼ਣ ਅਤੇ ਨਾਟਕ ਪੇਸ਼ ਕੀਤੇ ਗਏ। ਨਰਸਰੀ ਜਮਾਤ ਦੇ ਬੱਚਿਆਂ ਵੱਲੋਂ ਤੂੰ ਕਿਤਨੀ ਅੱਛੀ ਹੈ, ਮਾਂ ਗੀਤ ਤੇ ਨਾਚ ਪੇਸ਼ ਕੀਤਾ ਗਿਆ। ਇਸ ਮੌਕੇ ਸਕੂਲ ਦੇ ਕੋਆਰਡੀਨੇਟਰ ਦੀਪ ਸਿੰਘ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ ਅਤੇ ਬੱਚਿਆਂ ਦੀ ਹੌਂਸਲਾ ਅਫਜਾਈ ਕੀਤੀ। ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਰਮਨਦੀਪ ਕੌਰ ਨੇ ਇਸ ਮੌਕੇ ਕਿਹਾ ਕਿ ਮਾਂ ਆਪਣੇ ਬੱਚੇ ਨੂੰ ਨਿਰਸੁਆਰਥ ਭਾਵਨਾ ਨਾਲ ਪਿਆਰ ਕਰਦੀ ਹੈ। ਇਸ ਮੌਕੇ ਸਕੂਲ ਦੀ ਵਾਈਸ ਪ੍ਰਿੰਸੀਪਲ ਸ੍ਰੀਮਤੀ ਕਿਰਨ ਅਰੋੜਾ ਨੇ ਵੀ ਸੰਬੋਧਨ ਕੀਤਾ।

Load More Related Articles
Load More By Nabaz-e-Punjab
Load More In School & College

Check Also

ਗਿਆਨ ਜਯੋਤੀ ਇੰਸਟੀਚਿਊਟ ਦੇ 138 ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਕੀਤਾ ਖ਼ੂਨਦਾਨ

ਗਿਆਨ ਜਯੋਤੀ ਇੰਸਟੀਚਿਊਟ ਦੇ 138 ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਕੀਤਾ ਖ਼ੂਨਦਾਨ 170ਵੀ ਵਾਰ ਖ਼ੂਨਦਾਨ ਕਰ…