ਸ੍ਰੀਮਤੀ ਰਾਜ ਲਾਲੀ ਗਿੱਲ ਨੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਮੁਖੀ ਵਜੋਂ ਅਹੁਦਾ ਸੰਭਾਲਿਆ

ਨਬਜ਼-ਏ-ਪੰਜਾਬ, ਮੁਹਾਲੀ, 15 ਮਾਰਚ:
ਮੁਹਾਲੀ ਦੀ ਵਸਨੀਕ ਅਤੇ ਸੀਨੀਅਰ ਆਪ ਆਗੂ ਸ੍ਰੀਮਤੀ ਰਾਜ ਲਾਲੀ ਗਿੱਲ ਨੇ ਅੱਜ ਇੱਥੋਂ ਦੇ ਫੇਜ਼-1 ਸਥਿਤ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਦਫ਼ਤਰ ਵਿੱਚ ਨਵੇਂ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ। ਇਸ ਮੌਕੇ ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਮਿਲਕਫੈੱਡ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ, ਜ਼ਿਲ੍ਹਾ ਯੋਜਨਾ ਬੋਰਡ ਦੀ ਚੇਅਰਪਰਸਨ ਇੰਜ. ਪ੍ਰਭਜੋਤ ਕੌਰ, ਸੁਖਜਿੰਦਰ ਸਿੰਘ ਕਾਉਣੀ, ਮੰਗਲ ਸਿੰਘ ਜਲੰਧਰ ਚੇਅਰਮੈਨ, ਆਤਮ ਪ੍ਰਕਾਸ਼ ਬਬਲੂ, ਮੁੱਖ ਮੰਤਰੀ ਦੇ ਸਾਬਕਾ ਓਐਸਡੀ ਮਨਜੀਤ ਸਿੰਘ ਸਿੱਧੂ, ਗਾਇਕ ਤੇ ਅਦਾਕਾਰ ਕਰਮਜੀਤ ਅਨਮੋਲ, ਯੂਥ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਅਨੂ ਬੱਬਰ, ਅੇਡਵੋਕੇਟ ਅਮਰਦੀਪ ਕੌਰ ਸਮੇਤ ਹੋਰ ਵਲੰਟੀਅਰ ਮੌਜੂਦ ਸਨ।
ਇਸ ਮੌਕੇ ਮੀਤ ਹੇਅਰ ਨੇ ਸ੍ਰੀਮਤੀ ਗਿੱਲ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਇਮਾਨਦਾਰ, ਮਿਹਨਤੀ, ਨਿਰਪੱਖ ਅਤੇ ਅਗਾਂਹਵਧੂ ਸੋਚ ਵਾਲੇ ਹਨ ਅਤੇ ਉਹ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਬਾਖ਼ੂਬੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਅੌਰਤਾਂ ਪੱਖੀ ਨੀਤੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸਰਕਾਰ ਅਤੇ ਸਮਾਜਿਕ ਸੰਸਥਾਵਾਂ ਵਿਚਕਾਰ ਇੱਕ ਪੁਲ ਵਜੋਂ ਕੰਮ ਕਰਨਗੇ।
ਸ੍ਰੀਮਤੀ ਰਾਜ ਲਾਲੀ ਗਿੱਲ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਉਹ ਪੂਰੀ ਇਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਡਿਊਟੀ ਅੌਰਤਾਂ ਦੀ ਭਲਾਈ ਲਈ ਲਗਾਈ ਗਈ ਹੈ। ਇਸ ਡਿਊਟੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ। ਜ਼ਿਕਰਯੋਗ ਹੈ ਕਿ ਰਾਜ ਲਾਲੀ ਗਿੱਲ ਆਮ ਆਦਮੀ ਪਾਰਟੀ ਦੀ ਮਹਿਲਾ ਵਿੰਗ ਪੰਜਾਬ ਦੀ ਪ੍ਰਧਾਨ ਰਹਿ ਚੁੱਕੇ ਹਨ ਅਤੇ ਉਹ ਕਾਫ਼ੀ ਲੰਮੇ ਅਰਸੇ ਤੋਂ ਅੌਰਤਾਂ ਦੀ ਭਲਾਈ ਲਈ ਕਈ ਐਨਜੀਓਜ਼ ਨਾਲ ਜੁੜੇ ਹੋਏ ਹਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…