Share on Facebook Share on Twitter Share on Google+ Share on Pinterest Share on Linkedin ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ: ਵਿਧਾਇਕ ਕੁਲਵੰਤ ਸਿੰਘ ਨੇ 9ਵੀਂ ਬੱਸ ਰਵਾਨਾ ਕੀਤੀ ਵਿਰੋਧੀਆਂ ਕੋਲ ਆਪ ਸਰਕਾਰ ਵਿਰੁੱਧ ਬੋਲਣ ਲਈ ਕੋਈ ਮੁੱਦਾ ਨਹੀਂ ਬਚਿਆ: ਕੁਲਵੰਤ ਸਿੰਘ ਨਬਜ਼-ਏ-ਪੰਜਾਬ, ਮੁਹਾਲੀ, 7 ਮਾਰਚ 2026: ਮੁੱਖ ਮੰਤਰੀ ਤੀਰਥ ਬੱਸ ਯਾਤਰਾ ਯੋਜਨਾ ਦੇ ਤਹਿਤ ਮੁਹਾਲੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਸੈਕਟਰ-68 ਅਤੇ ਕੁੰਬੜਾ ਦੇ ਸ਼ਰਧਾਲੂਆਂ ਨਾਲ ਭਰੀ ਹੋਈ 9ਵੀਂ ਤੀਰਥ ਯਾਤਰਾ ਬੱਸ ਨੂੰ ਰਵਾਨਾ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਤਰਫੋਂ ਜਿਸ ਸੋਚ ਦੇ ਚਲਦਿਆਂ ਮੁੱਖ ਮੰਤਰੀ ਤੀਰਥ ਬੱਸ ਯਾਤਰਾ ਯੋਜਨਾ ਸ਼ੁਰੂ ਕੀਤੀ ਗਈ ਹੈ,ਇਸ ਦੇ ਵਿੱਚ ਅਸੀਂ ਕਾਫੀ ਹੱਦ ਤੱਕ ਸਫਲ ਹੋਏ ਹਾਂ ਅਤੇ ਸ਼ਰਧਾਲੂਆਂ ਦੇ ਵਿੱਚ ਧਾਰਮਿਕ ਯਾਤਰਾ ਤੇ ਜਾਣ ਨੂੰ ਲੈ ਕੇ ਪਾਇਆ ਜਾ ਰਿਹਾ ਉਤਸ਼ਾਹ ਵੇਖਿਆ ਹੀ ਬਣਦਾ ਬਣਦਾ ਹੈ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਬੂਥ ਵਾਈਜ ਇੱਕ ਬੱਸ ਇਸ ਤੀਰਥ ਯਾਤਰਾ ਦੌਰਾਨ ਭੇਜੀ ਜਾ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਬੱਸਾਂ ਇਸ ਯਾਤਰਾ ਤੇ ਜਾਣਗੀਆਂ, ਇਸ ਦੇ ਨਾਲ ਜਿੱਥੇ ਸ਼ਰਧਾਲੂ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਸਕਣਗੇ, ਉੱਥੇ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀ ਦੇਣ ਵਾਲਿਆਂ ਯੋਧਿਆਂ ਨਾਲ ਸੰਬੰਧਿਤ ਜਲਿਆਂਵਾਲਾ ਬਾਗ ਨੂੰ ਦੇਖ ਸਕਣਗੇ ਅਤੇ ਦੇਸ਼ ਦੀਆਂ ਸਰਹੱਦਾਂ ਤੇ ਕਿੰਜ ਨੌਜਵਾਨ ਰਾਤਾਂ ਨੂੰ ਜਾਗ ਕੇ, ਕਿੰਝ ਦੇਸ਼ ਦੇ ਲੋਕ ਆਰਾਮਦਾਇੱਕ ਨੀਂਦ ਨਾਲ ਸੌਂਦੇ ਹਨ। ਕੁਲਵੰਤ ਸਿੰਘ ਨੇ ਕਿਹਾ ਕਿ ਹੁਣ ਵਿਰੋਧੀ ਪਾਰਟੀਆਂ ਦੇ ਕੋਲ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵਿਰੁੱਧ ਉਠਾਉਣ ਦੇ ਲਈ ਕੋਈ ਮੁੱਦਾ ਹੀ ਨਹੀਂ ਰਹਿ ਗਿਆ, ਕਿਉਂਕਿ ਜਿੰਨੇ ਵੀ ਵਾਅਦੇ ਅਤੇ ਗਰੰਟੀਆਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕਾਂ ਨਾਲ ਕੀਤੇ ਗਏ ਸਨ, ਉਨ੍ਹਾਂ ਨੂੰ ਪੂਰਾ ਕਰ ਦਿੱਤਾ ਗਿਆ ਹੈ ਅਤੇ ਇਸ ਬਜਟ ਸੈਸ਼ਨ ਦੌਰਾਨ ਅੌਰਤਾਂ ਨੂੰ 1000 ਪ੍ਰਤੀ ਮਹੀਨਾ ਦੇਣ ਦਾ ਵੀ ਐਲਾਨ ਹੋਣ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਲਈ ਬਿਜਲੀ ਡੇਢ ਰੁਪਏ ਪ੍ਰਤੀ ਯੂਨਿਟ ਹੋਰ ਸਸਤੀ ਕਰ ਦਿੱਤੀ ਗਈ ਹੈ। ਇਸ ਮੌਕੇ ਸਟੇਟ ਐਵਾਰਡੀ ਫੂਲਰਾਜ ਸਿੰਘ, ਸਾਬਕਾ ਕੌਂਸਲਰ ਜਸਵੀਰ ਕੌਰ ਅੱਤਲੀ, ਮਹਿਲਾ ਵਿੰਗ ਦੀ ਕੋਆਰਡੀਨੇਟਰ ਰਮਨਪ੍ਰੀਤ ਕੌਰ ਕੁੰਭੜਾ, ਬਲਾਕ ਪ੍ਰਧਾਨ ਹਰਮੇਸ਼ ਸਿੰਘ ਕੁੰਭੜਾ, ਆਰਪੀ ਸ਼ਰਮਾ, ਚਰਨਜੀਤ ਕੌਰ, ਕਰਨੈਲ ਸਿੰਘ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ, ਚੰਚਲ ਸਿੰਘਲਾ, ਸੁਰਿੰਦਰ ਸਿੰਘ, ਜਰਨੈਲ ਸਿੰਘ, ਦਵਿੰਦਰ ਮੋਹਨ ਸਿੰਘ, ਐਚਐਸ ਵਾਲੀਆ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ