ਨਗਰ ਨਿਗਮ ਨੇ 2 ਕੁਇੰਟਲ ਪਲਾਸਟਿਕ ਦੇ ਲਿਫ਼ਾਫ਼ੇ ਕੀਤੇ ਜ਼ਬਤ, 22 ਹਜ਼ਾਰ ਜੁਰਮਾਨਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਅਕਤੂਬਰ:
ਮੁਹਾਲੀ ਨਗਰ ਨਿਗਮ ਦੀ ਸੈਨੀਟੇਸ਼ਨ ਬਰਾਂਚ ਵੱਲੋਂ ਬੁੱਧਵਾਰ ਨੂੰ ਇੱਥੋਂ ਦੇ ਫੇਜ਼-9 ਅਤੇ ਫੇਜ਼-11 ਵਿੱਚ ਅਚਨਚੇਤ ਚੈਕਿੰਗ ਕੀਤੀ ਗਈ ਅਤੇ ਇਸ ਦੌਰਾਨ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਅਤੇ ਸਫ਼ਾਈ ਦਾ ਪ੍ਰਬੰਧ ਨਾ ਰੱਖਣ ਵਾਲਿਆਂ ਦੇ ਚਲਾਨ ਕੀਤੇ ਗਏ। ਇਹ ਜਾਣਕਾਰੀ ਦਿੰਦਿਆਂ ਨਗਰ ਨਿਗਮ ਦੇ ਸੈਨੇਟਰੀ ਇੰਸਪੈਕਟਰ ਸਰਬਜੀਤ ਸਿੰਘ ਨੇ ਦੱਸਿਆ ਕਿ ਨਗਰ ਨਿਗਮ ਦੀ ਟੀਮ ਵੱਲੋਂ ਅੱਜ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ਦਾ ਦੌਰਾ ਕਰਕੇ ਚੈਕਿੰਗ ਕੀਤੀ ਅਤੇ ਇਸ ਦੌਰਾਨ ਕਰੀਬ ਦੋ ਕੁਇੰਟਲ ਪਲਾਸਟਿਕ ਲਿਫ਼ਾਫ਼ੇ ਬਰਾਮਦ ਕੀਤੇ ਗਏ ਹਨ ਅਤੇ ਸਬੰਧਤ ਵਿਅਕਤੀਆਂ ਨੂੰ 22 ਹਜ਼ਾਰ ਰੁਪਏ ਜੁਰਮਾਨਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਅਤੇ ਗਰੀਨ ਟ੍ਰਿਬਿਊਨਲ ਵੱਲੋਂ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਬਚਾਉਣ ਲਈ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਿੱਕਰੀ ਅਤੇ ਵਰਤੋਂ ’ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਇਸ ਸਬੰਧੀ ਨਗਰ ਨਿਗਮ ਦਫ਼ਤਰ ਵੱਲੋਂ ਮਾਰਕੀਟਾਂ ਵਿੱਚ ਦੁਕਾਨਦਾਰਾਂ, ਆਪਣੀ ਮੰਡੀਆਂ ਅਤੇ ਆਮ ਲੋਕਾਂ ਨੂੰ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਅਤੇ ਵਿਕਰੀ ਨਾ ਕਰਨ ਬਾਰੇ ਜਾਗਰੂਕ ਕੀਤਾ ਜਾ ਚੁੱਕਾ ਹੈ ਲੇਕਿਨ ਫਿਰ ਵੀ ਦੁਕਾਨਦਾਰ ਅਤੇ ਆਮ ਲੋਕ ਹਾਈ ਕੋਰਟ ਅਤੇ ਗਰੀਨ ਟ੍ਰਿਬਿਊਨਲ ਦੇ ਹੁਕਮ ਮੰਨਣ ਤੋਂ ਇਨਕਾਰੀ ਹਨ। ਇਸ ਮੌਕੇ ਨਿਗਮ ਟੀਮ ਵਿੱਚ ਚੀਫ਼ ਸੈਨੇਟਰੀ ਇੰਸਪੈਕਟਰ ਹਰਬੰਤ ਸਿੰਘ ਅਤੇ ਸ਼ਾਮ ਲਾਲ, ਸੈਨੇਟਰੀ ਇੰਸਪੈਕਟਰ ਸੁਰਿੰਦਰ ਕੁਮਾਰ, ਸੈਨੇਟਰੀ ਸੁਪਰਵਾਈਜ਼ਰ ਦਵਿੰਦਰ ਸਿੰਘ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…