Share on Facebook Share on Twitter Share on Google+ Share on Pinterest Share on Linkedin ਹੱਤਿਆ ਕਾਂਡ: ਗੈਂਗਸਟਰ ਲੱਕੀ ਪਟਿਆਲ ਗੈਂਗ ਦੇ ਦੋ ਸ਼ੂਟਰ ਪੁਲੀਸ ਮੁਕਾਬਲੇ ਦੌਰਾਨ ਗ੍ਰਿਫ਼ਤਾਰ ਮੁਹਾਲੀ ਪੁਲੀਸ ਦੇ ਸਪੈਸ਼ਲ ਸੈੱਲ ਨੇ 48 ਘੰਟਿਆਂ ਵਿੱਚ ਸੁਲਝਾਈ ਅੰਨ੍ਹੇ ਕਤਲ ਦੀ ਗੁੱਥੀ ਨਬਜ਼-ਏ-ਪੰਜਾਬ, ਮੁਹਾਲੀ, 9 ਮਈ: ਜ਼ਿਲ੍ਹਾ ਮੁਹਾਲੀ ਪੁਲੀਸ ਦੇ ਸੈਸ਼ਲ ਸੈੱਲ ਨੇ ਮਹਿਜ਼ 48 ਘੰਟਿਆਂ ਵਿੱਚ ਬਾਊਂਸਰ ਮੁਨੀਸ਼ ਰਾਣਾ ਦੇ ਅੰਨ੍ਹੇ ਕਤਲ ਕੇਸ ਦੀ ਗੁੱਥੀ ਨੂੰ ਸੁਲਝਾਉਂਦੇ ਹੋਏ ਗੈਂਗਸਟਰ ਲੱਕੀ ਪਟਿਆਲ ਗੈਂਗ ਦੇ ਦੋ ਸ਼ੂਟਰਾਂ ਨੂੰ ਪੁਲੀਸ ਮੁਕਾਬਲੇ ਦੌਰਾਨ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਮੁਲਜ਼ਮਾਂ ਦੀ ਪਛਾਣ ਵਿਕਰਮ ਰਾਣਾ ਉਰਫ਼ ਹੈਪੀ ਵਾਸੀ ਪਿੰਡ ਤਿਊੜ ਅਤੇ ਕਿਰਨ ਸਿੰਘ ਵਾਸੀ ਗੁਰੂ ਰਾਮਦਾਸ ਐਨਕਲੇਵ ਖਰੜ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ .32 ਬੋਰ ਦੇ ਪਿਸਤੌਲ ਸਮੇਤ ਛੇ ਜਿੰਦਾ ਕਾਰਤੂਸ ਅਤੇ ਗੋਲੀਆਂ ਦੇ ਚਾਰ ਖਾਲੀ ਖੋਲ ਬਰਾਮਦ ਕਰਨ ਦੇ ਨਾਲ-ਨਾਲ ਬਾਊਂਸਰ ਦੀ ਹੱਤਿਆ ਨੂੰ ਅੰਜਾਮ ਦੇਣ ਲਈ ਵਰਤਿਆ ਹੌਂਡਾ ਸ਼ਾਈਨ ਮੋਟਰ ਸਾਈਕਲ ਵੀ ਜ਼ਬਤ ਕੀਤਾ ਹੈ। ਕਾਬਿਲੇਗੌਰ ਹੈ ਕਿ ਬੀਤੇ ਮੰਗਲਵਾਰ ਨੂੰ ਸਿੱਖਰ ਦੁਪਹਿਰੇ ਅਣਪਛਾਤੇ ਵਿਅਕਤੀਆਂ ਨੇ ਪਿੰਡ ਚੰਦੋਂ ਨੇੜੇ ਸ਼ਰ੍ਹੇਆਮ ਗੋਲੀਆਂ ਮਾਰ ਕੇ ਮਨੀਸ਼ ਰਾਣਾ ਦਾ ਕਤਲ ਕਰ ਦਿੱਤਾ ਸੀ। ਵਾਰਦਾਤ ਵਾਲੇ ਦਿਨ ਮਨੀਸ਼ ਕਿਸੇ ਜ਼ਰੂਰੀ ਕੰਮ ਲਈ ਖਰੜ ਜਾ ਰਿਹਾ ਸੀ ਲੇਕਿਨ ਰਸਤੇ ਵਿੱਚ ਮੁਲਜ਼ਮਾਂ ਨੇ ਉਸ ਨੂੰ ਘੇਰ ਕੇ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ। ਮੁਹਾਲੀ ਦੇ ਐੱਸਐੱਸਪੀ ਸੰਦੀਪ ਗਰਗ ਨੇ ਦੱਸਿਆ ਕਿ ਇਸ ਸਬੰਧੀ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕਤਲ ਦਾ ਪਰਚਾ ਦਰਜ ਕਰਕੇ ਸਪੈਸ਼ਲ ਸੈੱਲ ਦੇ ਡੀਐਸਪੀ ਗੁਰਸ਼ੇਰ ਸਿੰਘ ਸੰਧੂ ਦੀ ਅਗਵਾਈ ਹੇਠ ਪੁਲੀਸ ਟੀਮਾਂ ਵੱਲੋਂ ਮੁਲਜ਼ਮਾਂ ਦੀ ਪੈੜ ਨੱਪਣੀ ਸ਼ੁਰੂ ਕਰ ਦਿੱਤੀ। ਅੱਜ ਪੁਲੀਸ ਨੇ ਗੁਪਤ ਸੂਚਨਾ ਮਿਲਣ ’ਤੇ ਜਿਵੇਂ ਹੀ ਮੁਲਜ਼ਮਾਂ ਦਾ ਪਿੱਛਾ ਕੀਤਾ ਤਾਂ ਨਿਊ ਚੰਡੀਗੜ੍ਹ ਏਰੀਆ ਵਿੱਚ ਸ਼ੂਟਰਾਂ ਨੇ ਪੁਲੀਸ ਕਰਮਚਾਰੀਆਂ ’ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਆਪਣੇ ਬਚਾਅ ਲਈ ਜਵਾਬੀ ਗੋਲੀਬਾਰੀ ਦੌਰਾਨ ਦੋਵੇਂ ਮੁਲਜ਼ਮ ਵੀ ਜ਼ਖ਼ਮੀ ਹੋ ਗਏ। ਦੋਵੇਂ ਮੁਲਜ਼ਮਾਂ ਵਿਕਰਮ ਰਾਣਾ ਉਰਫ਼ ਹੈਪੀ ਅਤੇ ਕਿਰਨ ਸਿੰਘ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪੁਲੀਸ ਅਨੁਸਾਰ ਦੋਵੇਂ ਸ਼ੂਟਰ ਗੈਂਗਸਟਰ ਲੱਕੀ ਪਟਿਆਲਾ ਗੈਂਗ ਨਾਲ ਸਬੰਧਤ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ