ਕੌਮੀ ਇਨਸਾਫ਼ ਮੋਰਚੇ ਦੇ ਸਮਰਥਨ ਵਿੱਚ ਅੱਗੇ ਆਇਆ ਮੁਸਲਿਮ ਭਾਈਚਾਰਾ

ਨਬਜ਼-ਏ-ਪੰਜਾਬ, ਮੁਹਾਲੀ, 2 ਮਈ:
ਮੁਸਲਿਮ ਭਾਈਚਾਰੇ ਨੇ ਕੌਮੀ ਇਨਸਾਫ ਮੋਰਚੇ ਵੱਲੋਂ ਰਾਸ਼ਟਰਪਤੀ ਨੂੰ ਮੰਗ ਪੱਤਰ ਭੇਜਣ ਦੇ ਫ਼ੈਸਲੇ ਦਾ ਸਮਰਥਨ ਕੀਤਾ ਹੈ। ਇਸ ਸਬੰਧੀ ਪਿੰਡ ਕੁੰਭੜਾ ਦੀ ਜਾਮਾ ਮਸਜਿਦ ਵਿਖੇ ਮੁਸਲਿਮ ਵਿਕਾਸ ਬੋਰਡ ਦੇ ਸਾਬਕਾ ਮੈਂਬਰ ਡਾ. ਅਨਵਰ ਹੁਸੈਨ ਦੀ ਪ੍ਰਧਾਨਗੀ ਵਿੱਚ ਹੋਈ ਮੀਟਿੰਗ ਵਿੱਚ ਕੌਮੀ ਇਨਸਾਫ਼ ਮੋਰਚੇ ਵੱਲੋਂ 15 ਮਈ ਨੂੰ ਸਵੇਰੇ 11 ਵਜੇ ਤਹਿਸੀਲ ਪੱਧਰ ’ਤੇ ਕੱਢੇ ਜਾ ਰਹੇ ਰੋਸ ਮਾਰਚ ਅਤੇ ਰਾਸ਼ਟਰਪਤੀ ਨੂੰ ਮੰਗ ਪੱਤਰ ਭੇਜਣ ਦਾ ਸਮਰਥਨ ਕੀਤਾ ਹੈ।
ਇਸ ਮੌਕੇ ਡਾ ਅਨਵਰ ਹੁਸੈਨ ਨੇ ਕਿਹਾ ਕਿ ਸਮੂਹ ਮੁਸਲਮਾਨ ਭਾਈਚਾਰਾ ਆਪਣੀਆਂ ਮਸਜਿਦਾਂ ਵਿੱਚ ਐਲਾਨ ਕਰਵਾਏ ਕਿ ਮੁਹਾਲੀ ਜ਼ਿਲ੍ਹੇ ਵਿੱਚ ਜਿੰਨੀਆਂ ਵੀ ਤਹਿਸੀਲਾਂ ਪੈਂਦੀਆਂ ਹਨ, ਉਨ੍ਹਾਂ ਦੇ ਨੇੜਲੇ ਇਲਾਕੇ ਦਾ ਮੁਸਲਮਾਨ ਭਾਈਚਾਰਾ ਨੇੜਲੇ ਗੁਰਦੁਆਰਾ ਸਾਹਿਬ ਇਕੱਠਾ ਹੋ ਕੇ ਕੌਮੀ ਇਨਸਾਫ਼ ਮੋਰਚੇ ਨਾਲ ਇਨਸਾਫ਼ ਮਾਰਚ ਵਿੱਚ ਸ਼ਾਮਲ ਹੋਵੇ।
ਇਸ ਮੌਕੇ ਹੱਜ ਕਮੇਟੀ ਦੇ ਮੈਂਬਰ ਅਵਤਾਰ ਮਲਿਕ ਨੇ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਘੱਟ ਗਿਣਤੀਆਂ ਇੱਕ ਪਲੇਟਫਾਰਮ ’ਤੇ ਇਕੱਠੇ ਹੋ ਕੇ ਸਰਕਾਰ ਦੇ ਜਬਰ ਜੁਲਮ ਦੇ ਖ਼ਿਲਾਫ਼ ਸਾਂਝੀ ਲੜਾਈ ਲੜਨ। ਉਨ੍ਹਾਂ ਕਿਹਾ ਕਿ ਘੱਟ ਗਿਣਤੀਆਂ ਦੇ ਹੱਕਾਂ ਅਤੇ ਆਜ਼ਾਦੀ ਖੋਹਣ ਲਈ ਸਰਕਾਰ ਵੱਲੋਂ ਵੱਖਰੇ ਕਾਨੂੰਨ ਬਣਾਏ ਗਏ ਹਨ ਜੋ ਕਿ ਸਿਰਫ਼ ਘੱਟ ਗਿਣਤੀਆਂ ’ਤੇ ਹੀ ਇਸਤੇਮਾਲ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਕਾਲੇ ਕਾਨੂੰਨਾਂ ਖ਼ਿਲਾਫ਼ ਇੱਕਜੁੱਟ ਹੋ ਕੇ ਸੰਘਰਸ਼ ਵਿੱਢਣ ਦੀ ਲੋੜ ਹੈ। ਇਸ ਮੌਕੇ ਜੁਨੈਦ ਅਹਿਮਦ, ਯੂਥ ਆਗੂ ਮੁਹੰਮਦ ਮੁਸਤਫਾ, ਮੁਹੰਮਦ ਰਾਸ਼ਿਦ, ਜਾਹਿਦ ਅਹਿਮਦ, ਸਿਰਾਜ, ਵਸੀਮ ਰਾਵਲ, ਸਦੀਕ ਹੁਸੈਨ, ਮਹੰਮਦ ਵਸੀਮ, ਤਨਵੀਰ, ਮੁਹੰਮਦ ਤਨਵੀਰ ਸਨੇਟਾ ਤੋਂ ਇਲਾਵਾ ਮੁਸਲਮਾਨ ਭਾਈਚਾਰੇ ਦੇ ਵੱਡੀ ਗਿਣਤੀ ਮੈਂਬਰ ਹਾਜਰ ਸਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…