Share on Facebook Share on Twitter Share on Google+ Share on Pinterest Share on Linkedin ਫਤਿਹਪੁਰ ਸਿਆਲਬਾ ਵਿੱਚ ਮੁਸਲਿਮ ਭਾਈਚਾਰੇ ਵੱਲੋਂ ਰਣਜੀਤ ਗਿੱਲ ਨੂੰ ਸਮਰਥਨ ਦੇਣ ਦਾ ਐਲਾਨ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 29 ਜਨਵਰੀ: ਵਿਧਾਨ ਸਭਾ ਹਲਕਾ ਖਰੜ ਤੋਂ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਰਣਜੀਤ ਸਿੰਘ ਗਿੱਲ ਦੀ ਚੋਣ ਮੁਹਿੰਮ ਨੂੰ ਉਦੋਂ ਵੱਡਾ ਹੁਲਾਰਾ ਮਿਲਿਆ ਜਦੋਂ ਪਿੰਡ ਫ਼ਤਿਹਪੁਰ ਸਿਆਲਬਾ ਵਿਖੇ ਜਥੇਦਾਰ ਅਜਮੇਰ ਸਿੰਘ ਖੇੜਾ ਦੀ ਪ੍ਰੇਰਨਾ ਸਦਕਾ ਮੁਸਲਿਮ ਭਾਈਚਾਰੇ ਵੱਲੋਂ ਉਨ੍ਹਾਂ ਨੂੰ ਸਮਰਥਨ ਦਿੰਦੇ ਹੋਏ ਆਉਣ ਵਾਲੀਆਂ ਚੋਣਾਂ ਵਿਚ ਵੱਡੀ ਲੀਡ ਨਾਲ ਜਿਤਾਉਣ ਦਾ ਭਰੋਸ਼ਾ ਦਿੱਤਾ। ਇਸ ਦੌਰਾਨ ਮੁਸਲਿਮ ਭਾਈਚਾਰੇ ਵੱਲੋਂ ਪ੍ਰਧਾਨ ਫਕੀਰ ਮੁਹੰਮਦ ਦੀ ਅਗਵਾਈ ਵਿੱਚ ਰਣਜੀਤ ਗਿੱਲ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ। ਇਸ ਮੌਕੇ ਸ੍ਰੀ ਰਣਜੀਤ ਗਿੱਲ ਨੇ ਕਿਹਾ ਕਿ ਮੇਰਾ ਮੁਖ ਟੀਚਾ ਘਾੜ ਇਲਾਕੇ ਦਾ ਵਿਕਾਸ ਹੈ ਇਸ ਲਈ ਸਾਰੇ ਵਰਗ ਦੇ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਸੂਬੇ ਵਿਚ ਤੀਸਰੀ ਵਾਰ ਸਰਕਾਰ ਬਣਾਉਣ ਅਤੇ ਹੋਰ ਵਿਕਾਸ ਕਾਰਜ ਕਰਵਾਉਣ ਲਈ ਤੱਕੜੀ ਨੂੰ ਵੋਟਾਂ ਪਾਈਆਂ ਜਾਣ ਤਾਂ ਜੋ ਇਲਾਕੇ ਦਾ ਰਹਿੰਦਾ ਵਿਕਾਸ ਜੰਗੀ ਪੱਧਰ ਤੇ ਕਰਵਾਇਆ ਜਾ ਸਕੇ। ਇਸ ਮੌਕੇ ਜਥੇ. ਅਜਮੇਰ ਸਿੰਘ ਖੇੜਾ, ਕੇਸਰ ਸਿੰਘ, ਸੰਜੇ ਕੁਮਾਰ ਫ਼ਤਿਹਪੁਰ, ਡਿੰਪਲ ਰਾਠੌਰ, ਜੈਮਲ ਸਿੰਘ ਮਾਜਰੀ, ਮੰਗੇ ਖਾਨ, ਰੁਲਦਾ ਖਾਨ, ਸਤੀਸ਼ ਮਾਜਰੀ, ਰਜਨੀਸ਼ ਬੁੱਧਾ ਫ਼ਤਿਹਪੁਰ, ਰਹੀਮਦੀਨ ਆਦਿ ਹਾਜ਼ਰ ਸਨ ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ