ਮੇਰਾ ਹਲਕਾ ਮੇਰੇ ਲੋਕ: ਸੁਖਜਿੰਦਰ ਸਿੰਘ ਰੰਧਾਵਾ ਨੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ

ਡੇਰਾ ਬਾਬਾ ਨਾਨਕ, 21 ਦਸੰਬਰ:
ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਅਤੇ ਵਿਧਾਇਕ ਡੇਰਾ ਬਾਬਾ ਨਾਨਕ ਨੇ ਹਲਕਾ ਡੇਰਾ ਬਾਬਾ ਨਾਨਕ ਦੇ ਤੂਫਾਨੀ ਦੌਰੇ ਦੋਰਾਨ ਵੱਖ ਵੱਖ ਪਿੰਡਾਂ ਵਿਚ ਜਾ ਕਿ ਹਲਕੇ ਦੇ ਲੋਕਾਂ ਦੀਆਂ ਸਿਕਾਇਤਾ ਸੁਣੀਆਂ ਅਤੇ ਮੌਕੇ ਤੇ ਹੀ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਉਹਨਾਂ ਦਾ ਨਿਪਟਾਰਾ ਕੀਤਾ ਜਿਸ ਕਾਰਨ ਰੰਧਾਵਾ ਦੀ ਕਾਰਜ ਸੈਲੀ ਨੂੰ ਵੇਖ ਕਿ ਵੱਖ ਵੱਖ ਪਿੰਡਾਂ ਦੇ ਲੋਕਾਂ ਵਿਚ ਖੁਸੀ਼ ਪਾਈ ਗ‌ਈ ਇਸ ਮੌਕੇ ਤੇ ਰੰਧਾਵਾ ਸਾਹਿਬ ਨੇ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਪੰਚਾਇਤੀ ਅਤੇ ਡੇਰਾ ਬਾਬਾ ਨਾਨਕ ਨਗਰ ਕੌਂਸਿਲ ਦੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉ ਤਾਂ ਵਿਕਾਸ ਕਾਰਜ ਜੰਗੀ ਪੱਧਰ ਤੇ ਕਰਾਏ ਜਾ ਸਕਣ।

ਇਸ ਮੌਕੇ ਤੇ ਸੁਖਜਿੰਦਰ ਸਿੰਘ ਰੰਧਾਵਾ ਨਾਲ ਪੀ ਪੀ ਸੀ ਦੇ ਮੈਂਬਰ ਸਵਿੰਦਰ ਸਿੰਘ ਭੰਮਰਾ ਬਲਾਕ ਡੇਰਾ ਬਾਬਾ ਨਾਨਕ ਕਾਂਗਰਸ ਦੇ ਪ੍ਰਧਾਨ ਤੇਜਵੰਤ ਸਿੰਘ ਮਾਲੇਵਾਲ ਬਲਾਕ ਕਲਾਨੌਰ ਦੇ ਬਲਾਕ ਕਾਂਗਰਸ ਦੇ ਪ੍ਰਧਾਨ ਸੁਰਿੰਦਰ ਸਿੰਘ ਗੱਗੋਵਾਲੀ ਪੀ ਏ ਮਨਿਦਰ ਸਿੰਘ ਖਹਿਰਾ ਆਦਿ ਆਗੂ ਹਾਜ਼ਰ ਸੰਨ ਮੀਡੀਆ ਨੂੰ ਇਹ ਜਾਣਕਾਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਅਤਿ ਨਜਦੀਕੀ ਸਾਥੀ ਕਿਸ਼ਨ ਚੰਦਰ ਮਹਾਜ਼ਨ ਨੇ ਦਿੱਤੀ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…