‘ਸ੍ਰੀ ਆਨੰਦਪੁਰ ਸਾਹਿਬ ਨੂੰ ਸੈਲਾਨੀਆਂ ਦੀ ਖਿੱਚ ਦਾ ਕੇਂਦਰ ਬਣਾਉਣਾ ਮੇਰਾ ਸੁਪਨਾ’: ਚੰਦੂਮਾਜਰਾ

ਨਬਜ਼-ਏ-ਪੰਜਾਬ, ਮੁਹਾਲੀ, 24 ਮਈ:
ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਮੁਹਾਲੀ ਸਥਿਤ ਮੁੱਖ ਚੋਣ ਦਫ਼ਤਰ ਵਿਖੇ ਅਕਾਲੀ ਦਲ ਦਿਹਾਤੀ ਅਤੇ ਸ਼ਹਿਰੀ ਦੇ ਸੀਨੀਅਰ ਆਗੂਆਂ ਅਤੇ ਸਰਗਰਮ ਵਰਕਰਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਬੂਥਾਂ ’ਤੇ ਪਹਿਰਾ ਦੇਣ ਲਈ ਪ੍ਰੇਰਿਆ। ਉਨ੍ਹਾਂ ਚੋਣਾਂ ਸਬੰਧੀ ਵੱਖ-ਵੱਖ ਨੁਕਤਿਆਂ ’ਤੇ ਚਰਚਾ ਕਰਦਿਆਂ ਵੱਖ-ਵੱਖ ਆਗੂਆਂ ਵੱਲੋਂ ਦਿੱਤੇ ਸੁਝਾਵਾਂ ਬਾਰੇ ਮੰਥਨ ਕੀਤਾ।
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਨੂੰ ਸੂਚਨਾ ਟੈਕਨਾਲੋਜੀ ਅਤੇ ਅਤਿ-ਆਧੁਨਿਕ ਤਕਨੀਕ ਦਾ ਧੁਰਾ, ਸਿਲੀਕਾਨ ਵੇਲੀ ਅਤੇ ਸੈਰ ਸਪਾਟੇ ਦਾ ਵੱਡਾ ਕੇਂਦਰ ਬਣਾਉਣਾ ਉਨ੍ਹਾਂ ਦਾ ਸੁਫ਼ਨਾ ਹੈ। ਉਨ੍ਹਾਂ ਦਾਅਵਾ ਕੀਤਾ ਕਿ 2014 ਵਿੱਚ ਚੋਣ ਜਿੱਤਣ ਤੋਂ ਬਾਅਦ ਉਨ੍ਹਾਂ 27 ਕਰੋੜ ਰੁਪਏ ਦੇ ਫ਼ੰਡ ਸਮੁੱਚੇ ਹਲਕੇ ਦੇ ਵਿਕਾਸ ’ਤੇ ਖ਼ਰਚ ਕੀਤੇ ਗਏ ਸਨ ਪ੍ਰੰਤੂ ਕਾਂਗਰਸੀ ਸੰਸਦ ਮੈਂਬਰਾਂ ਨੇ ਆਪਣੇ ਕਾਰਜਕਾਲ ਵਿੱਚ ਕੋਈ ਕੰਮ ਨਹੀਂ ਕੀਤਾ। ਇਹੀ ਨਹੀਂ ਪਹਿਲਾਂ ਰਵਨੀਤ ਸਿੰਘ ਬਿੱਟੂ ਅਤੇ ਹੁਣ ਮਨੀਸ਼ ਤਿਵਾੜੀ ਹਲਕਾ ਛੱਡ ਕੇ ਹੀ ਭੱਜ ਗਏ। ਇਸ ਲਈ ਇਸ ਵਾਰ ਲੋਕ ਕਾਂਗਰਸ ਦੇ ਬਾਹਰੀ ਉਮੀਦਵਾਰ ਸਿੰਗਲਾ ਨੂੰ ਹੱਥ ਪੱਲਾ ਨਹੀਂ ਫੜਾ ਰਹੇ।
ਚੰਦੂਮਾਜਰਾ ਨੇ ਕਿਹਾ ਕਿ ਉਨ੍ਹਾਂ ਨੇ ਕੇਂਦਰ ਸਰਕਾਰ ’ਤੇ ਦਬਾਅ ਪਾ ਕੇ ਮੁਹਾਲੀ ਹਵਾਈ ਅੱਡੇ ਤੋਂ ਵਿਸ਼ੇਸ਼ ਕਾਰਗੋ ਟਰਮੀਨਲ ਬਣਾਉਣ ਅਤੇ ਕੌਮਾਂਤਰੀ ਹਵਾਈ ਉਡਾਣਾਂ ਸ਼ੁਰੂ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਗਈ ਪ੍ਰੰਤੂ ਬਾਅਦ ਵਿੱਚ ਕਾਂਗਰਸੀ ਮੈਂਬਰਾਂ ਜਾਂ ਸਰਕਾਰ ਨੇ ਕੋਈ ਉਪਰਾਲਾ ਨਹੀਂ ਕੀਤਾ।
ਇਸ ਮੌਕੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ, ਸ਼੍ਰੋਮਣੀ ਕਮੇਟੀ ਦੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਟਕਸਾਲੀ ਆਗੂ ਜਥੇਦਾਰ ਕਰਤਾਰ ਸਿੰਘ ਤਸਿੰਬਲੀ, ਸੂਬਾ ਮੀਤ ਪ੍ਰਧਾਨ ਪਰਮਜੀਤ ਸਿੰਘ ਕਾਹਲੋਂ, ਜਸਵੰਤ ਸਿੰਘ ਭੁੱਲਰ, ਹਰਮਨਪ੍ਰੀਤ ਸਿੰਘ ਪ੍ਰਿੰਸ, ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਕਮਲਜੀਤ ਸਿੰਘ ਰੂਬੀ, ਪਰਦੀਪ ਸਿੰਘ ਭਾਰਜ, ਸਾਬਕਾ ਚੇਅਰਮੈਨ ਜਸਵੀਰ ਸਿੰਘ ਜੱਸਾ, ਹਰਪ੍ਰੀਤ ਸਿੰਘ ਡਡਵਾਲ, ਸਰਬਜੀਤ ਸਿੰਘ ਪਾਰਸ, ਕੈਪਟਨ ਰਮਨਦੀਪ ਸਿੰਘ ਬਾਵਾ, ਸਰਕਲ ਪ੍ਰਧਾਨ ਹਰਪਾਲ ਸਿੰਘ ਬਰਾੜ, ਸਤਨਾਮ ਸਿੰਘ ਲਾਂਡਰਾਂ, ਸੁਖਵਿੰਦਰ ਸਿੰਘ ਛਿੰਦੀ, ਮਨਜੀਤ ਸਿੰਘ ਮਾਨ, ਐਡਵੋਕੇਟ ਗਗਨਦੀਪ ਸਿੰਘ ਬੈਦਵਾਨ, ਗੁਰਪ੍ਰਤਾਪ ਸਿੰਘ ਬੜੀ, ਕਰਮਜੀਤ ਸਿੰਘ ਕਮਾਂਬੜੀ ਅਤੇ ਹੋਰ ਆਗੂ ਤੇ ਵਰਕਰ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…