Share on Facebook Share on Twitter Share on Google+ Share on Pinterest Share on Linkedin ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸ਼ਹਿਰ ਵਿੱਚ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 11 ਅਪਰੈਲ: ਗੁਰਦੁਆਰਾ ਤਾਲਮੇਲ ਕਮੇਟੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵੱਲੋਂ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸ਼ਹਿਰ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਜੋ ਅਰਦਾਸ ਉਪਰੰਤ ਪੰਜ ਪਿਆਰਿਆਂ ਦੀ ਅਗਵਾਈ ਹੇਠ ਇੱਥੋਂ ਦੇ ਗੁਰਦੁਆਰਾ ਸਾਹਿਬਵਾੜਾ ਪਾਤਸ਼ਾਹੀ ਨੌਵੀਂ ਫੇਜ਼-5 ਤੋਂ ਆਰੰਭ ਹੋਇਆ। ਇਸ ਮੌਕੇ ਗੁਰਦੁਆਰਾ ਤਾਲਮੇਲ ਕਮੇਟੀ ਦੇ ਸਮੂਹ ਅਹੁਦੇਦਾਰ, ਕੌਂਸਲਰ ਬਲਜੀਤ ਕੌਰ, ਸਾਬਕਾ ਕੌਂਸਲਰ ਗੁਰਮੁੱਖ ਸਿੰਘ ਸੋਹਲ, ਰਾਮਗੜ੍ਹੀਆ ਸਭਾ ਮੁਹਾਲੀ ਦੇ ਪ੍ਰਧਾਨ ਕਰਮ ਸਿੰਘ ਬਬਰਾ, ਦਸਮੇਸ਼ ਵੈੱਲਫੇਅਰ ਕੌਂਸਲ ਦੇ ਪ੍ਰਧਾਨ ਮਨਜੀਤ ਸਿੰਘ ਮਾਨ ਸਮੇਤ ਵੱਡੀ ਗਿਣਤੀ ਵਿੱਚ ਸ਼ਹਿਰ ਦੀ ਸੰਗਤ ਨੇ ਸ਼ਮੂਲੀਅਤ ਕੀਤੀ। ਇਹ ਨਗਰ ਕੀਰਤਨ ਫੇਜ਼-5 ਦੀ ਮਾਰਕੀਟ, ਚੀਮਾ ਹਸਪਤਾਲ, ਬੋਗਨਵਿਲੀਆ ਪਾਰਕ, ਐਚਐਮ ਕੁਆਰਟਰ ਫੇਜ਼-4, ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਫੇਜ਼-4, ਮਦਨਪੁਰਾ ਚੌਂਕ, ਰਾਮਗੜ੍ਹੀਆ ਭਵਨ, ਗੁਰਦੁਆਰਾ ਸਾਚਾ ਧਨ ਸਾਹਿਬ ਫੇਜ਼-3ਬੀ1, ਫੇਜ਼-7 ਦੀ ਮਾਰਕੀਟ, ਸੰਤ ਈਸ਼ਰ ਸਿੰਘ ਸਕੂਲ, ਪੈਰਾਗਨ ਸੀਨੀਅਰ ਸੈਕੰਡਰੀ ਸਕੂਲ ਸਕੂਲ ਦੇ ਸਾਹਮਣੇ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਸੈਕਟਰ-71 ਵਿਖੇ ਪਹੁੰਚ ਕੇ ਸੰਪੂਰਨ ਹੋਇਆ। ਜਿੱਥੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨੁਮਾਇੰਦਿਆਂ ਅਤੇ ਸੰਗਤ ਵੱਲੋਂ ਨਗਰ ਕੀਰਤਨ ਦੀ ਅਗਵਾਈ ਕਰ ਰਹੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਇਸ ਤੋਂ ਪਹਿਲਾਂ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ਸੰਗਤ ਅਤੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਨੇ ਨਗਰ ਕੀਰਤਨ ਦਾ ਸਵਾਗਤ ਕੀਤਾ ਅਤੇ ਸੁੱਕੇ ਮੇਵਿਆ ਦਾ ਲੰਗਰ ਲਗਾਏ ਗਏ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ