ਨਾਮਧਾਰੀ ਸੰਗਤ ਨੇ ਕਰਵਾਇਆ ‘ਮੇਲਾ ਬਸੰਤ ਪੰਚਮੀ’ ਧਾਰਮਿਕ ਸਮਾਗਮ

ਵਿਧਾਇਕ ਕੁਲਵੰਤ ਸਿੰਘ ਨੇ ਗੁਰਦੁਆਰਾ ਨਾਮਧਾਰੀ ਸੰਗਤ ਵਿੱਚ ਕੀਤੀ ਸ਼ਿਰਕਤ

ਨਬਜ਼-ਏ-ਪੰਜਾਬ, ਮੁਹਾਲੀ, 25 ਫਰਵਰੀ:
ਇੱਥੋਂ ਦੇ ਗੁਰਦੁਆਰਾ ਨਾਮਧਾਰੀ ਸੰਗਤ ਫੇਜ਼-7 ਵਿਖੇ ਭਾਰਤ ਦੀ-ਯੰਗ ਏ-ਆਜ਼ਾਦੀ ਦੇ ਮੋਢੀ ਸਤਿਗੁਰੂ ਬਾਬਾ ਰਾਮ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਮੇਲਾ ਬਸੰਤ ਪੰਚਮੀ ਮੁਹਾਲੀ, ਚੰਡੀਗੜ੍ਹ, ਖਰੜ, ਜ਼ੀਰਕਪੁਰ ਦੀ ਨਾਮਧਾਰੀ ਸੰਗਤ ਵੱਲੋਂ ਕਰਵਾਇਆ ਗਿਆ। ‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਨਾਮਧਾਰੀ ਸੰਗਤ ਨੂੰ ਬਾਬਾ ਰਾਮ ਸਿੰਘ ਦੇ ਜਨਮ ਦਿਨ ਮੌਕੇ ਮੁਬਾਰਕਬਾਦ ਦਿੱਤੀ। ਸਵੇਰ ਤੋਂ ਹੀ ਗੁਰਦੁਆਰਾ ਨਾਮਧਾਰੀ ਸੰਗਤ, ਫੇਜ਼-7 ਵਿਖੇ ਇਲਾਹੀ ਬਾਣੀ ਦੇ ਕੀਰਤਨ ਹੁੰਦੇ ਰਹੇ ਅਤੇ ਵੱਡੀ ਗਿਣਤੀ ਵਿੱਚ ਨਾਮਧਾਰੀ ਸੰਗਤ ਨੇ ਹਾਜ਼ਰੀ ਭਰੀ, ਯੰਗੇ ਆਜ਼ਾਦੀ ਦੇ ਮੋਢੀ ਮੋਢੀਆਂ ’ਚੋਂ ਇੱਕ ਸਤਿਗੁਰੂ ਬਾਬਾ ਰਾਮ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਕਰਵਾਏ ਗਏ ਇਸ ਧਾਰਮਿਕ ਸਮਾਗਮ ਮੇਲਾ ਬਸੰਤ ਪੰਚਮੀ ਦੇ ਮੌਕੇ ’ਤੇ ਨਾਮਧਾਰੀ ਸੰਪਰਦਾ ਦੇ ਮੁਖੀ ਸਤਿਗੁਰੂ ਉਦੈ ਸਿੰਘ ਵੀ ਹਾਜ਼ਰ ਰਹੇ।
ਇਸ ਮੌਕੇ ਬਲਜੀਤ ਸਿੰਘ ਪ੍ਰਧਾਨ, ਸੂਬਾ ਪਰਮਜੀਤ ਸਿੰਘ, ਰਣਜੀਤ ਸਿੰਘ, ਗੁਰਮੇਲ ਸਿੰਘ, ਰਾਜਪਾਲ ਸਿੰਘ, ਸਾਬਕਾ ਕੌਂਸਲਰ ਪਰਮਜੀਤ ਸਿੰਘ ਕਾਹਲੋਂ, ਕੁਲਦੀਪ ਸਿੰਘ ਸਮਾਣਾ, ਹਰਮੇਸ਼ ਸਿੰਘ ਕੁੰਭੜਾ, ਨੰਬਰਦਾਰ ਹਰਸੰਗਤ ਸਿੰਘ ਸੋਹਾਣਾ, ਡਾ. ਕੁਲਦੀਪ ਸਿੰਘ, ਹਰਪਾਲ ਸਿੰਘ ਚੰਨਾ, ਅਰੁਣ ਗੋਇਲ, ਰਾਜੀਵ ਵਸ਼ਿਸ਼ਟ, ਗੁਰਪਾਲ ਸਿੰਘ, ਨਿਰਵੈਰ ਸਿੰਘ, ਹਰਵਿੰਦਰ ਸਿੰਘ, ਕਿਰਪਾਲ ਸਿੰਘ ਰੰਧਾਵਾ, ਨਰਿੰਦਰਪਾਲ ਸਿੰਘ ਧਾਲੀਵਾਲ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…