Share on Facebook Share on Twitter Share on Google+ Share on Pinterest Share on Linkedin ਨਰਿੰਦਰ ਟਿਵਾਣਾ ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਦੇ ਜਿਲਾ ਸਕੱਤਰ ਨਿਯੁਕਤ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਅਪਰੈਲ: ਭਾਰਤੀਯ ਜਨਤਾ ਪਾਰਟੀ ਯੁਵਾ ਮੋਰਚਾ ਜ਼ਿਲ੍ਹਾ ਮੁਹਾਲੀ ਵੱਲੋਂ ਸੈਕਟਰ 70 ਵਿੱਚ ਮੀਟਿੰਗ ਕੀਤੀ ਗਈ। ਜਿਸ ਵਿੱਚ ਸੈਕਟਰ 70 ਦੇ ਵਸਨੀਕ ਨਰਿੰਦਰ ਸਿੰਘ ਟਿਵਾਣਾ ਨੂੰ ਭਾਰਤੀਯ ਜਨਤਾ ਪਾਰਟੀ ਯੁਵਾ ਮੋਰਚਾ ਜ਼ਿਲ੍ਹਾ ਮੁਹਾਲੀ ਇਕਾਈ ਦਾ ਸਕੱਤਰ ਨਿਯੁਕਤ ਕੀਤਾ ਗਿਆ। ਜ਼ਿਲ੍ਹਾ ਪ੍ਰਧਾਨ ਸ਼ਾਮ ਲਾਲ ਗੁੱਜਰ ਅਤੇ ਜ਼ਿਲ੍ਹਾ ਦੇ ਜਨਰਲ ਸਕੱਤਰ ਅਭਿਨਵ ਸ਼ਰਮਾ ਨੇ ਟਿਵਾਣਾ ਨੂੰ ਸਿਰੋਪਾਓ ਭੇਂਟ ਕਰਕੇ ਪਾਰਟੀ ਵਿੱਚ ਸ਼ਾਮਲ ਕੀਤਾ ਅਤੇ ਨਿਯੁਕਤੀ ਪੱਤਰ ਸੌਂਪਿਆ। ਨਰਿੰਦਰ ਸਿੰਘ ਟਿਵਾਣਾ ਨੇ ਇਸ ਮੌਕੇ ਪ੍ਰਧਾਨ ਸ਼ਾਮ ਸ਼ਰਮ ਗੁੱਜਰ ਅਤੇ ਉਨ੍ਹਾਂ ਦੀ ਪੂਰੀ ਟੀਮ ਨੂੰ ਧੰਨਵਾਦ ਕਰਦੇ ਹੋਏ ਕਿਹਾ ਕਿ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ ਉਹ ਉਸ ਨੂੰ ਪੂਰੀ ਇਮਾਨਦਾਰੀ ਦੇ ਨਾਲ ਨਿਭਾਉਣਗੇ। ਇਸ ਮੌਕੇ ਜ਼ਿਲ੍ਹਾ ਉਪ ਪ੍ਰਧਾਨ ਸਹਿਜਪ੍ਰੀਤ ਸਿੰਘ, ਵਿਵੇਕ ਕ੍ਰਿਸ਼ਨ ਜੋਸ਼ੀ, ਸਤਵਿੰਦਰ ਸਿੰਘ ਬਿਲਿੰਗ, ਅਤਿੰਦਰਪਾਲ ਸਿੰਘ, ਅਮਨ ਕੁਮਾਰ, ਅੰਕੁਸ਼ ਠਾਕੁਰ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ