ਪੰਜਾਬ ਵਿੱਚ ਸ਼ਾਨਦਾਰ ਜਿੱਤ ’ਤੇ ਪ੍ਰਧਾਨ ਮੰਤਰੀ ਮੋਦੀ ਨੇ ਕੈਪਟਨ ਅਮਰਿੰਦਰ ਨੂੰ ਫੋਨ ’ਤੇ ਦਿੱਤੀ ਵਧਾਈ

ਨਬਜ਼-ਏ-ਪੰਜਾਬ ਬਿਊਰੋ, ਪਟਿਆਲਾ, 11 ਮਾਰਚ:
ਪੰਜਾਬ ਵਿੱਚ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਪ੍ਰਦੇਸ਼ ਕਾਂਗਰਸ ਨੇ ਹਾਸਲ ਕੀਤੀ ਸ਼ਾਨਦਾਰ ਜਿੱਤ ’ਤੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਅੱਜ ਆਪਣੇ ਕੀਮਤੇ ਰੁਝੇਵਿਆਂ ਤੋਂ ਸਮਾਂ ਕੱਢ ਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੂੰ ਫੋਨ ਕਰਕੇ ਸੂਬਾ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਦੀ ਪਾਰਟੀ ਦੀ ਭਾਰੀ ਜਿੱਤ ਉਪਰ ਵਧਾਈ ਦਿੱਤੀ ਹੈ।
ਇਸ ਲੜੀ ਹੇਠ ਸ੍ਰੀ ਨਰਿੰਦਰ ਮੋਦੀ ਨੇ ਕੈਪਟਨ ਅਮਰਿੰਦਰ ਨੂੰ ਟੈਲੀਫੋਨ ਕਰਕੇ ਆਪਣਾ ਸਨਮਾਨ ਪ੍ਰਗਟਾਇਆ ਹੈ ਅਤੇ ਪੰਜਾਬ ਦੇ ਵਿਕਾਸ ਲਈ ਉਨ੍ਹਾਂ ਦੀ ਅਗਵਾਈ ਵਿੱਚ ਬਣਨ ਵਾਲੀ ਕਾਂਗਰਸ ਪਾਰਟੀ ਦੀ ਸਰਕਾਰ ਨੂੰ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ ਹੈ। ਪ੍ਰਧਾਨ ਮੰਤਰੀ ਨੇ ਸੂਬਾ ਕਾਂਗਰਸ ਪ੍ਰਧਾਨ ਜਿਨ੍ਹਾਂ ਦੀ ਅਗਵਾਈ ਹੇਠ ਕਾਂਗਰਸ ਨੇ ਸੂਬੇ ਅੰਦਰ ਸ਼ਾਨਦਾਰ ਜਿੱਤ ਦਰਜ਼ ਕੀਤੀ ਹੈ ਨੂੰ ਕਿਹਾ ਕਿ ਕੇਂਦਰ ਸਰਕਾਰ ਇਹ ਪੁਖਤਾ ਕਰਨ ਵਾਸਤੇ ਪੂਰੀ ਕੋਸ਼ਿਸ਼ ਕਰੇਗੀ ਕਿ ਕੈਪਟਨ ਅਮਰਿੰਦਰ ਦੀ ਅਗਵਾਈ ਹੇਠ ਪੰਜਾਬ ਦਾ ਵਿਕਾਸ ਦਾ ਏਜੰਡਾ ਪੱਟੜੀ ’ਤੇ ਚੱਲੇ ਤੇ ਸੂਬਾ ਤਰੱਕੀ ਦੀ ਦਿਸ਼ਾ ਵਿੱਚ ਅੱਗੇ ਵੱਧੇ। ਇਸ ਤੋਂ ਪਹਿਲਾਂ ਭਾਰੀ ਜਿੱਤ ਦਰਜ਼ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੈਪਟਨ ਅਮਰਿੰਦਰ ਨੇ ਉਮੀਦ ਪ੍ਰਗਟਾਈ ਸੀ ਕਿ ਪੰਜਾਬ ਵਿੱਚ ਅਤਿ ਜ਼ਰੂਰੀ ਵਿਕਾਸ ਕਰਨ ਵਾਸਤੇ ਮੋਦੀ ਸਰਕਾਰ, ਸੂਬਾ ਸਰਕਾਰ ਨਾਲ ਮਿੱਲ ਕੇ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦੇ ਗਠਨ ਦੇ ਤੁਰੰਤ ਬਾਅਦ ਉਹ ਕਿਸਾਨਾਂ ਦੀ ਕਣਕ ਦੀ ਫਸਲ ਚੁੱਕਣ ਲਈ ਕੇਂਦਰ ਸਰਕਾਰ ਤੋਂ ਸਹਿਯੋਗ ਦੀ ਮੰਗ ਕਰਨਗੇ ਅਤੇ ਕਿਸਾਨਾਂ ਦੀ ਫਸਲ ਦਾ ਦਾਣਾ ਦਾਣਾ ਖਰੀਦਿਆਂ ਜਾਵੇਗਾ।

Load More Related Articles
Load More By Nabaz-e-Punjab
Load More In Politics

Check Also

ਸਾਬਕਾ ਗ੍ਰਹਿ ਮੰਤਰੀ ਸਵਰਗੀ ਬੂਟਾ ਸਿੰਘ ਪ੍ਰਤੀ ਵਰਤੀ ਭੱਦੀ ਸ਼ਬਦਾਵਲੀ ਦੀ ਨਿਖੇਧੀ

ਸਾਬਕਾ ਗ੍ਰਹਿ ਮੰਤਰੀ ਸਵਰਗੀ ਬੂਟਾ ਸਿੰਘ ਪ੍ਰਤੀ ਵਰਤੀ ਭੱਦੀ ਸ਼ਬਦਾਵਲੀ ਦੀ ਨਿਖੇਧੀ ਨਬਜ਼-ਏ-ਪੰਜਾਬ, ਮੁਹਾਲੀ, 4…