Share on Facebook Share on Twitter Share on Google+ Share on Pinterest Share on Linkedin ਨਰਿੰਦਰ ਮੋਦੀ ਨੇ ਵਾਜਪਈ ਦੀ ਤੁਲਨਾ ਬਾਦਲ ਨਾਲ ਕਰਕੇ ਉਨ੍ਹਾਂ ਨੂੰ ਅਪਮਾਨਿਤ ਕੀਤਾ: ਵੜੈਚ ਪਾਕਿਸਤਾਨ ਵੱਲੋਂ ਖਤਰੇ ਦੀ ਗੱਲ ਕਹਿ ਕੇ ਪ੍ਰਧਾਨ ਮੰਤਰੀ ਮੋਦੀ ਅਕਾਲੀ-ਭਾਜਪਾ ਗੱਠਜੋੜ ਨੂੰ ਨਹੀਂ ਬਚਾ ਸਕਦੇ ਭਾਜਪਾ ਰੈਲੀ ਵਿੱਚ ਪੰਡਾਲ ਨੂੰ ਭਰਨ ਲਈ ਬਾਹਰੋਂ ਭੀੜ ਲਿਆਂਦੀ ਗਈ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 29 ਜਨਵਰੀ: ਆਮ ਆਦਮੀ ਪਾਰਟੀ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਉਸ ਬਿਆਨ ਨੂੰ ਕਾਫੀ ਮੰਦਭਾਗਾ ਦੱਸਿਆ ਹੈ। ਜਿਸ ਵਿੱਚ ਉਨ੍ਹਾਂ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਈ ਦੀ ਤੁਲਨਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਕੀਤੀ ਹੈ ਅਤੇ ਕਿਹਾ ਹੈ ਕਿ ਅਜਿਹਾ ਕਰਕੇ ਮੋਦੀ ਨੇ ਵਾਜਪਈ ਨੂੰ ਅਪਮਾਨਿਤ ਕੀਤਾ ਹੈ। ਅੱਜ ਇੱਥੇ ਜਾਰੀ ਬਿਆਨ ਵਿੱਚ ਆਪ ਪੰਜਾਬ ਦੇ ਸੂਬਾਈ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੀ ਕੋਟਕਪੂਰਾ ਰੈਲੀ ਵਿੱਚ ਅਕਾਲੀ-ਭਾਜਪਾ ਗਠਜੋੜ ਵੱਲੋਂ ਪਿਛਲੇ 10 ਸਾਲਾਂ ਵਿੱਚ ਕੀਤੇ ਗਏ ਭ੍ਰਿਸ਼ਟਾਚਾਰ ਉਤੇ ਪਰਦਾ ਪਾਉਣ ਦੀ ਕੋਸ਼ਿਸ਼ ਕੀਤੀ ਹੈ। ਵੜੈਚ ਨੇ ਕਿਹਾ ਕਿ ਪਿਛਲੇ ਇੱਕ ਦਹਾਕੇ ਵਿੱਚ ਬਾਦਲ ਪਰਿਵਾਰ ਵੱਲੋਂ ਕੀਤੇ ਭ੍ਰਿਸ਼ਟਾਚਾਰ ਅਤੇ ਸੂਬੇ ਦੇ ਸੋਮਿਆਂ ਦੀ ਲੁੱਟ ਲਈ ਭਾਜਪਾ ਬਰਾਬਰ ਦੀ ਜ਼ਿੰਮੇਵਾਰ ਹੈ। ਸ੍ਰੀ ਵੜੈਚ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵੇਲੇ ਡਰੱਗ ਅਤੇ ਗੈਰਕਾਨੂੰਨੀ ਮਾਇਨਿੰਗ ਮਾਫੀਆ ਨੇ ਆਪਣੀਆਂ ਜੜਾਂ ਬਹੁਤ ਡੁੰਘੇ ਤੱਕ ਵਿਛਾ ਲਈਆਂ ਸਨ। ਵੜੈਚ ਨੇ ਮੋਦੀ ਨੂੰ ਯਾਦ ਕਰਵਾਇਆ ਕਿ ਉਨਾਂ ਨੇ 2014 ਵਿੱਚ ਭ੍ਰਿਸ਼ਟਾਚਾਰ ਵਿੱਚ ਸ਼ਾਮਿਲ ਮੰਤਰੀਆਂ ਨੂੰ ਹਟਾਉਣਾ ਸੀ, ਪਰ ਉਨਾਂ ਨੇ ਨਹੀਂ ਹਟਾਇਆ। ਉਨਾਂ ਕਿਹਾ ਕਿ ਬੀਜੇਪੀ ਨੇ ਭ੍ਰਿਸ਼ਟਾਚਾਰ ਅਤੇ ਗੈਰਕਾਨੂੰਨੀ ਮਾਇਨਿੰਗ ਦੇ ਖਿਲਾਫ ਕਦੇ ਆਵਾਜ ਨਹੀਂ ਚੁੱਕੀ, ਉਲਟਾ ਸੁਖਬੀਰ ਬਾਦਲ ਅਤੇ ਬਿਕਰਮ ਮਜੀਠੀਆ ਵੱਲੋਂ ਕੀਤੇ ਗਏ ਭ੍ਰਿਸ਼ਟਾਚਾਰ ਉਤੇ ਪੋਚੇ ਫੇਰਦੇ ਰਹੇ। ਵੜੈਚ ਨੇ ਕਿਹਾ ਕਿ ਪੰਜਾਬ ਦੇ ਲੋਕ ਮੋਦੀ ਦੇ ਬਹਿਕਾਵੇ ਵਿੱਚ ਨਹੀਂ ਆਉਣਗੇ ਕਿ ਜੇਕਰ ਅਕਾਲੀ-ਭਾਜਪਾ ਸੱਤਾ ਵਿੱਚ ਨਾ ਆਇਆ ਤਾਂ ਪਾਕਿਸਤਾਨ ਤੋਂ ਖਤਰਾ ਹੋ ਸਕਦਾ ਹੈ। ਸ੍ਰੀ ਵੜੈਚ ਨੇ ਕਿਹਾ ਕਿ ਕੁੱਝ ਮਹੀਨਾਂ ਪਹਿਲਾਂ ਮੋਦੀ ਨੇ ਝੂਠੀ ਅਫਵਾਹ ਫੈਲਾ ਕੇ ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਉਥੋਂ ਜਾਣ ਲਈ ਮਜਬੂਰ ਕਰ ਦਿੱਤਾ ਸੀ। ਵੜੈਚ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਕਈ ਵਾਰ ਪਾਕਿਸਤਾਨ ਦਾ ਸਾਹਮਣਾ ਕੀਤਾ ਹੈ। ਆਪ ਆਗੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭੀੜ ਵਿਖਾਉਣ ਲਈ ਹੋਰਨਾਂ ਇਲਾਕਿਆਂ ਤੋਂ ਲੋਕ ਲਿਆਂਦੇ ਗਏ ਸਨ ਕਿਉਂਕਿ ਪਿਛਲੀ ਵਾਰ ਜਲੰਧਰ ਰੈਲੀ ਵਿੱਚ ਲੋਕਾਂ ਨੂੰ ਥੋੜੀ ਗਿਣਤੀ ਵਿੱਚ ਵੇਖ ਕੇ ਉਹ ਬਹੁਤ ਨਰਾਜ ਹੋਏ ਸਨ। ਉਨਾਂ ਕਿਹਾ ਕਿ ਪੰਜਾਬ ਦੇ ਲੋਕ ਅਕਾਲੀ-ਭਾਜਪਾ ਗਠਜੋੜ ਤੋਂ ਨਿਜਾਤ ਪਾਉਣ ਦਾ ਮਨ ਬਣਾ ਚੁੱਕੇ ਹਨ ਅਤੇ ਹੁਣ ਕਿਸੇ ਵੀ ਧਮਕੀ ਜਾਂ ਲਾਲਚ ਲੋਕਾਂ ਦਾ ਮਨ ਨਹੀਂ ਬਦਲਿਆ ਜਾ ਸਕਦਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ