ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ 10 ਮਈ ਨੂੰ ਲਗਾਈ ਜਾਵੇਗੀ ਕੌਮੀ ਲੋਕ ਅਦਾਲਤ

ਨਬਜ਼-ਏ-ਪੰਜਾਬ, ਮੁਹਾਲੀ, 6 ਮਈ:
ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵੱਲੋਂ ਜਾਰੀ ਸ਼ਡਿਊਲ ਅਨੁਸਾਰ 10 ਮਈ ਨੂੰ ਸਾਲ 2025 ਦੀ ਦੂਜੀ ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ ਜ਼ਿਲ੍ਹਾ ਤੇ ਸੈਸ਼ਨ ਜੱਜ ਅਤੁਲ ਕਸਾਨਾ ਦੀ ਅਗਵਾਈ ਹੇਠ ਅੱਜ ਜ਼ਿਲ੍ਹਾ ਮੁਹਾਲੀ ਦੀਆਂ ਸਾਰੀਆਂ ਅਦਾਲਤਾਂ ਕੀਤਾ ਜਾ ਰਿਹਾ ਹੈ, ਜਿਸ ਵਿੱਚ ਰਾਜੀਨਾਮਾ ਯੋਗ ਫੌਜਦਾਰੀ ਕੇਸ, ਚੈਕ ਬਾਊਂਸ ਕੇਸ, ਬੈਂਕ ਰਿਕਵਰੀ ਕੇਸ, ਵਿਵਾਹਿਕ ਝਗੜੇ, ਐਮ.ਏ.ਸੀ.ਟੀ ਕੇਸ, ਕਿਰਤ ਸਬੰਧੀ ਝਗੜੇ, ਲੈਂਡ ਐਕਿਉਜ਼ਿਸ਼ਨ ਕੇਸ, ਬਿਜਲੀ ਅਤੇ ਪਾਣੀ ਦੇ ਬਿੱਲਾਂ, ਮਾਲ ਵਿਭਾਗ ਨਾਲ ਸਬੰਧਤ ਅਤੇ ਹਰ ਤਰ੍ਹਾਂ ਦੇ ਦੀਵਾਨੀ ਕੇਸ ਵਿਚਾਰੇ ਜਾਣਗੇ।
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਸ੍ਰੀਮਤੀ ਸੁਰਭੀ ਪਰਾਸ਼ਰ ਵੱਲੋਂ ਕੇਂਦਰ ਅਤੇ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਜਿਵੇਂ ਕਿ ਟੈਲੀਫੋਨ ਵਿਭਾਗ, ਬੈਂਕ, ਇੰਸ਼ੋਰੈਂਸ ਕੰਪਨੀਆਂ, ਬਿਜਲੀ ਵਿਭਾਗ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨਾਲ ਸਮੇਂ-ਸਮੇਂ ’ਤੇ ਮੀਟਿੰਗਾਂ ਕੀਤੀਆਂ ਗਈਆਂ ਅਤੇ ਅਧਿਕਾਰੀਆਂ ਨੂੰ ਵੱਖ-ਵੱਖ ਅਦਾਲਤਾਂ ਵਿੱਚ ਲੰਬਿਤ ਕੇਸਾਂ ਨੂੰ 10 ਮਈ ਨੂੰ ਲੋਕ ਅਦਾਲਤ ਰਾਹੀਂ ਨਿਪਟਾਰੇ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨਾਲ ਬਲਾਕ ਪੱਧਰ ’ਤੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਵੱਧ ਤੋਂ ਵੱਧ ਨਾਗਰਿਕ ਲੋਕ ਅਦਾਲਤ ਦਾ ਲਾਭ ਲੈ ਸਕਣ।
ਉਨ੍ਹਾਂ ਦੱਸਿਆ ਕਿ ਇਸ ਰਾਸ਼ਟਰੀ ਲੋਕ ਅਦਾਲਤ ਵਿੱਚ ਅਜਿਹੇ ਕੇਸ ਜਿਹੜੇ ਅਜੇ ਕਿਸੇ ਵੀ ਅਦਾਲਤ ਵਿਚ ਦਾਇਰ ਨਹੀਂ ਕੀਤੇ ਗਏ ਹਨ ਅਤੇ ਉਪਰੋਕਤ ਕੈਟਾਗਿਰੀਆਂ ਅਧੀਨ ਆਉਂਦੇ ਹੋਣ, ਲੋਕ ਅਦਾਲਤ ਵਿਚ ਲਗਵਾਏ ਜਾ ਸਕਦੇ ਹਨ। ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲੋਕ ਅਦਾਲਤਾਂ ਦੇ ਫਾਇਦਿਆਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕ ਅਦਾਲਤ ਵਿਚ ਫੈਸਲਾ ਹੋਣ ਤੇ ਕੇਸਾਂ ਵਿੱਚ ਲੱਗੀ ਹੋਈ ਕੋਰਟ ਫੀਸ ਵਾਪਸ ਕਰ ਦਿੱਤੀ ਜਾਂਦੀ ਹੈ, ਇਨ੍ਹਾਂ ਕੇਸਾਂ ਦੇ ਫ਼ੈਸਲੇ ਦੀ ਕੋਈ ਅਪੀਲ ਨਹੀਂ ਹੁੰਦੀ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…