ਗਿਆਨ ਜਯੋਤੀ ਇੰਸਟੀਚਿਊਟ ਦੇ ਐਨਸੀਸੀ ਤੇ ਐਨਐਸਐਸ ਵਿੰਗ ਵੱਲੋਂ ਪੌਦੇ ਲਗਾਉਣ ਦੀ ਮੁਹਿੰਮ ਵਿੱਢੀ

ਵਾਤਾਵਰਨ ਨੂੰ ਬਚਾਉਣ ਲਈ ਵਿਦਿਆਰਥੀਆਂ ਨੂੰ ਲਾਮਬੰਦ ਕੀਤਾ

ਨਬਜ਼-ਏ-ਪੰਜਾਬ, ਮੁਹਾਲੀ, 5 ਅਗਸਤ:
ਇੱਥੋਂ ਦੇ ਗਿਆਨ ਜਯੋਤੀ ਇੰਸਟੀਚਿਊਟ ਆਫ਼ ਮੈਨੇਜਮੈਂਟ ਅਤੇ ਟੈਕਨਾਲੋਜੀ ਫੇਜ਼-2 ਦੇ ਐਨਸੀਸੀ ਅਤੇ ਐਨਐੱਸਐੱਸ ਵਿੰਗ ਵੱਲੋਂ ਵਾਤਾਵਰਨ ਨੂੰ ਸਮਰਪਿਤ ਪੌਦੇ ਲਗਾਉਣ ਲਈ ਹਫ਼ਤਾਵਾਰੀ ਜਾਗਰੂਕਤਾ ਮੁਹਿੰਮ ਵਿੱਢੀ ਗਈ। ਜਿਸ ਦੀ ਸ਼ੁਰੂਆਤ ਦੋਵਾਂ ਵਿੰਗਾਂ ਦੇ ਵਿਦਿਆਰਥੀਆਂ ਇੰਸਟੀਚਿਊਟ ਕੈਂਪਸ ਅਤੇ ਆਸਪਾਸ ਦੇ ਇਲਾਕੇ ਵਿੱਚ ਛਾਂਦਾਰ ਅਤੇ ਫਲਦਾਰ ਪੌਦੇ ਲਗਾਏ ਗਏ। ਇਸ ਦੇ ਨਾਲ-ਨਾਲ ਵਲੰਟੀਅਰਾਂ ਨੇ ਪੰਛੀਆਂ ਦੇ ਆਲ੍ਹਣੇ ਅਤੇ ਪੰਛੀਆਂ ਦੇ ਫੀਡਰ ਵੀ ਲਗਾਏ। ਇਸ ਦਾ ਉਦੇਸ਼ ਸਥਾਨਕ ਪੰਛੀਆਂ ਦੀ ਆਬਾਦੀ ਲਈ ਕੈਂਪਸ ਵਿੱਚ ਇੱਕ ਸੁਰੱਖਿਅਤ ਅਤੇ ਪਾਲਨ ਪੋਸ਼ਣ ਵਾਲਾ ਵਾਤਾਵਰਨ ਪ੍ਰਦਾਨ ਕਰਨਾ ਸੀ।
ਗਿਆਨ ਜਯੋਤੀ ਗਰੁੱਪ ਦੇ ਚੇਅਰਮੈਨ ਜੇਐੱਸ ਬੇਦੀ ਨੇ ਐਨਸੀਸੀ ਅਤੇ ਐਨਐੱਸਐੱਸ ਵਿੰਗ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਾਨੂੰ ਵਾਤਾਵਰਨ ਦੀ ਸੰਭਾਲ ਲਈ ਯਤਨ ਕਰਨੇ ਚਾਹੀਦੇ ਹਨ ਅਤੇ ਵਿਦਿਆਰਥੀਆਂ ਸਮੇਤ ਆਮ ਨਾਗਰਿਕਾਂ ਨੂੰ ਜਾਗਰੂਕ ਕਰਨਾ ਚਾਹੀਦਾ ਹੈ ਤਾਂ ਜੋ ਵਾਤਾਵਰਨ ਦੇ ਵਿਗੜ ਰਹੇ ਸੰਤੁਲਨ ਦੀ ਸੰਭਾਲ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਜੇਕਰ ਸਮਾਂ ਰਹਿੰਦਿਆਂ ਵਾਤਾਵਰਨ ਦੀ ਸੰਭਾਲ ਨਾ ਕੀਤੀ ਗਈ ਤਾਂ ਆਉਣ ਵਾਲੀਆਂ ਪੀੜੀਆਂ ਨੂੰ ਇਸ ਦੇ ਬੁਰੇ ਨਤੀਜੇ ਭੁਗਤਣੇ ਪੈਣਗੇ।
ਇਸ ਮੌਕੇ ਗਿਆਨ ਜਯੋਤੀ ਗਰੁੱਪ ਦੀ ਡਾਇਰੈਕਟਰ ਡਾ. ਅਨੀਤ ਬੇਦੀ ਨੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੂੰ ਲਗਾਏ ਜਾ ਰਹੇ ਬੂਟਿਆਂ ਦੀ ਸਹੀ ਤਰੀਕੇ ਨਾਲ ਸਾਂਭ ਸੰਭਾਲ ਲਈ ਪ੍ਰੇਰਦਿਆਂ ਕਿਹਾ ਕਿ ਇਹ ਬੂਟੇ ਨਾ ਸਿਰਫ਼ ਵਾਤਾਵਰਨ ਦੀ ਸਹੀ ਸੰਭਾਲ ਵਿੱਚ ਸਹਾਈ ਹੁੰਦੇ ਹਨ ਬਲਕਿ ਸਾਡੇ ਆਲੇ ਦੁਆਲੇ ਖ਼ੂਬਸੂਰਤੀ ਵਿੱਚ ਚਾਰ ਚੰਦ ਲਗਾਉਂਦੇ ਹਨ। ਸੰਸਥਾ ਦੇ ਸਟਾਫ਼ ਨੇ ਵੀ ਇਸ ਮੁਹਿੰਮ ਦਾ ਹਿੱਸਾ ਬਣਦੇ ਹੋਏ ਆਪਣੇ ਘਰਾਂ ਦੇ ਆਸਪਾਸ ਬੂਟੇ ਲਗਾਉਣ ਦਾ ਪ੍ਰਣ ਲਿਆ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…