Share on Facebook Share on Twitter Share on Google+ Share on Pinterest Share on Linkedin ਐਨਸੀਸੀ ਕੈਡਿਟਾਂ ਨੇ ਨਸ਼ਿਆਂ ਖ਼ਿਲਾਫ਼ ਅਤੇ ਟਰੈਫ਼ਿਕ ਜਾਗਰੂਕਤਾ ਰੈਲੀ ਕੱਢੀ ਨਬਜ਼-ਏ-ਪੰਜਾਬ, ਮੁਹਾਲੀ, 1 ਮਾਰਚ: ਗਿਆਨ ਜਯੋਤੀ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਫੇਜ਼-2 ਦੇ ਐਨਸੀਸੀ ਕੈਡਿਟਾਂ ਵੱਲੋਂ ਜ਼ਿਲ੍ਹਾ ਪੁਲੀਸ ਦੇ ਸਹਿਯੋਗ ਨਾਲ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਖ਼ਤਮ ਕਰਨ ਅਤੇ ਟਰੈਫ਼ਿਕ ਨਿਯਮਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ਾਲ ਜਾਗਰੂਕਤਾ ਰੈਲੀ ਕੱਢੀ ਗਈ। ਇਸ ਰੈਲੀ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸੜਕਾਂ ਉੱਤੇ ਜ਼ਿੰਮੇਵਾਰੀ ਨਾਲ ਵਾਹਨ ਚਲਾਉਣ ਲਈ ਪ੍ਰੇਰਿਤ ਕਰਨਾ ਸੀ। ਇਹ ਰੈਲੀ ਮੁਹਾਲੀ ਦੇ ਮੁੱਖ ਬਾਜ਼ਾਰਾਂ ਅਤੇ ਪ੍ਰਮੁੱਖ ਇਲਾਕਿਆਂ ’ਚੋਂ ਗੁਜ਼ਰੀ, ਜਿੱਥੇ ਕੈਡਿਟਾਂ ਨੇ ਆਪਣੇ ਹੱਥਾਂ ਵਿੱਚ ਤਖ਼ਤੀਆਂ ਅਤੇ ਬੈਨਰ ਫੜ ਕੇ ਸ਼ਹਿਰ ਵਾਸੀਆਂ ਨੂੰ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਅਤੇ ਟਰੈਫ਼ਿਕ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦਾ ਹੋਕਾ ਦਿੱਤਾ। ਇਸ ਮੌਕੇ ਮੁਹਾਲੀ ਦੇ ਡੀਐੱਸਪੀ (ਟਰੈਫ਼ਿਕ) ਕਰਨੈਲ ਸਿੰਘ ਨੇ ਐਨ ਸੀ ਸੀ ਕੈਡਿਟਾਂ ਦੀ ਸਰਗਰਮ ਭੂਮਿਕਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨੌਜਵਾਨਾਂ ਦਾ ਸਮਾਜਿਕ ਕਾਰਜਾਂ ਵਿੱਚ ਅੱਗੇ ਆਉਣਾ ਇੱਕ ਚੰਗੇ ਭਵਿੱਖ ਦੀ ਨਿਸ਼ਾਨੀ ਹੈ। ਉਨ੍ਹਾਂ ਗਿਆਨ ਜਯੋਤੀ ਇੰਸਟੀਚਿਊਟ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਮੁਹਿੰਮਾਂ ਹੀ ਸਮਾਜ ਵਿੱਚ ਸਾਰਥਕ ਬਦਲਾਅ ਲਿਆ ਸਕਦੀਆਂ ਹਨ। ਸੰਸਥਾ ਦੀ ਡਾਇਰੈਕਟਰ ਡਾ. ਅਨੀਤ ਬੇਦੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਨੌਜਵਾਨਾਂ ਕੋਲ ਆਪਣੀ ਜਾਗਰੂਕਤਾ ਅਤੇ ਜ਼ਿੰਮੇਵਾਰ ਕਾਰਵਾਈਆਂ ਰਾਹੀਂ ਸਮਾਜ ਨੂੰ ਬਦਲਣ ਦੀ ਅਥਾਹ ਸ਼ਕਤੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਦੇ ਚਰਿੱਤਰ ਨਿਰਮਾਣ ਵਿੱਚ ਸਹਾਈ ਹੁੰਦੇ ਹਨ ਅਤੇ ਉਨ੍ਹਾਂ ਵਿੱਚ ਨਾਗਰਿਕ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਦੇ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ