ਮੁਹਾਲੀ ਜ਼ਿਲ੍ਹੇ ਵਿੱਚ ਹੁਣ ਤੱਕ ਲਗਪਗ 2000 ਹੈੱਕਟੇਅਰ ਫ਼ਸਲ ਦਾ ਨੁਕਸਾਨ, ਇੱਕ ਮੌਤ

ਡੀਸੀ ਨੇ ਵੱਖ-ਵੱਖ ਥਾਵਾਂ ਤੇ ਪਹੁੰਚ ਮਾਰਗ ਨੁਕਸਾਨੇ ਜਾਣ ਕਾਰਨ 7000 ਲੋਕ ਪ੍ਰਭਾਵਿਤ

ਨਬਜ਼-ਏ-ਪੰਜਾਬ, ਮੁਹਾਲੀ, 1 ਸਤੰਬਰ:
ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਅੱਜ ਸ਼ਾਮ ਇੱਥੇ ਦੱਸਿਆ ਕਿ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਭਾਰੀ ਬਰਸਾਤ ਅਤੇ ਚੋਆਂ ਵਿੱਚ ਆਏ ਪਾਣੀ ਕਾਰਨ ਹੁਣ ਤੱਕ ਜਿਲੇ ਦੇ ਕਰੀਬ 2000 ਹੈਕਟੇਅਰ ਖੇਤੀ ਰਕਬੇ ਨੂੰ ਨੁਕਸਾਨ ਪੁੱਜਾ ਹੈ। ਉਨ੍ਹਾਂ ਦੱਸਿਆ ਕਿ ਜਿਨਾਂ ਥਾਵਾਂ ’ਤੇ ਖੇਤੀ ਰਕਬੇ ਨੂੰ ਨੁਕਸਾਨ ਪੁਜਿਆ ਹੈ, ਉਨ੍ਹਾਂ ਵਿੱਚ ਟਿਵਾਣਾ ਖਜੂਰ ਮੰਡੀ ਸਾਧਾਂਪੁਰ ਅਤੇ ਡੰਗ ਢੇਰਾ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਖਰਾਬ ਹੋਏ ਰਕਬੇ ਦੀ ਜਲਦੀ ਹੀ ਗਿਰਦਾਵਰੀ ਕਰਵਾਈ ਜਾਵੇਗੀ ਤਾਂ ਜੋ ਸਰਕਾਰ ਨੂੰ ਇਸ ਬਾਰੇ ਰਿਪੋਰਟ ਭੇਜੀ ਜਾ ਸਕੇ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਚੋਆਂ ਵਿੱਚ ਭਰੇ ਪਾਣੀ ਕਾਰਨ ਪਿਛਲੇ ਦਿਨੀਂ ਲਾਲੜੂ ਦੇ ਇੱਕ ਕਿਸਾਨ ਦੀ ਮੌਤ ਹੋਣ ਦੀ ਸੂਚਨਾ ਹੈ।
ਡਿਪਟੀ ਕਮਿਸ਼ਨਰ ਮੁਤਾਬਕ ਭਾਰੀ ਬਰਸਾਤ ਅਤੇ ਬਰਸਾਤੀ ਚੋਆਂ ਵਿੱਚ ਆਏ ਪਾਣੀ ਦੇ ਤੇਜ਼ ਵਹਾਅ ਕਾਰਨ ਜਯੰਤੀ ਕੀ ਰਾਓ ਨਾਲ ਲੱਗਦੇ ਪੰਜ ਪਿੰਡਾਂ ਦੇ ਸੜਕੀ ਸੰਪਰਕ ਚ ਰੁਕਾਵਟ ਆਈ ਹੈ। ਇਸ ਤੋਂ ਇਲਾਵਾ ਕੁਝ ਥਾਵਾਂ ਤੇ ਸੜਕਾਂ ਦਾ ਅਤੇ ਕਾਜ ਦੇ ਦਾ ਨੁਕਸਾਨ ਹੋਇਆ ਹੈ ਜਿਸ ਬਾਰੇ ਰਿਪੋਰਟ ਸਰਕਾਰ ਨੂੰ ਭੇਜੀ ਜਾ ਰਹੀ ਹੈ। ਇਸ ਨਾਲ 7000 ਦੇ ਕਰੀਬ ਵਸੋਂ ਦੀ ਆਵਾਜਾਈ ਪ੍ਰਭਾਵਿਤ ਹੋਈ ਹੈ। ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਦਿਨਾਂ ਵਿੱਚ ਬਰਸਾਤੀ ਚੋਆ ਅਤੇ ਨਦੀਆਂ ਨਾਲਿਆਂ ਤੋਂ ਦੂਰ ਰਹਿਣ ਅਤੇ ਕਾਜ ਦੇ ਉੱਤੋਂ ਪਾਣੀ ਵਹਿਣ ਦੀ ਸੂਰਤ ਵਿੱਚ ਉਥੋਂ ਬਿਲਕੁਲ ਵੀ ਨਦੀ ਨਾਲਾ ਪਾਰ ਨਾ ਕਰਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਸੁਖਨਾ ਚੋ ਅਤੇ ਘੱਗਰ ਵਿੱਚ ਪਾਣੀ ਦਾ ਵਹਾਅ ਆਮ ਹੈ ਅਤੇ ਖਤਰੇ ਤੋਂ ਬਾਹਰ ਹੈ। ਪ੍ਰਸ਼ਾਸਨ ਪੂਰੀ ਤਰ੍ਹਾਂ ਸਥਿਤੀ ਦੇ ਨੇੜਿਓ ਨਜ਼ਰ ਰੱਖ ਰਿਹਾ ਹੈ ਅਤੇ ਪ੍ਰਸ਼ਾਸਨਿਕ ਟੀਮਾਂ ਨੂੰ ਕਿਸੇ ਵੀ ਹੰਗਾਮੀ ਹਾਲਤ ਨਾਲ ਸਿੱਜਣ ਲਈ ਤਿਆਰ ਬਰ ਤਿਆਰ ਰੱਖਿਆ ਗਿਆ ਹੈ।

Load More Related Articles
Load More By Nabaz-e-Punjab
Load More In Government

Check Also

Punjab Cabinet approves world-class ‘Sri Guru Teg Bahadur University’ at Anandpur Sahib

Punjab Cabinet approves world-class ‘Sri Guru Teg Bahadur University’ at Anandpur Sahib Da…