ਨਸ਼ਿਆਂ ਖ਼ਿਲਾਫ਼ ਲੋਕ ਲਹਿਰ ਪੈਦਾ ਕਰਨ ਦੀ ਲੋੜ: ਵਿਧਾਇਕ ਕੁਲਜੀਤ ਰੰਧਾਵਾ

ਵਿਧਾਇਕ ਰੰਧਾਵਾ ਦੀ ਅਗਵਾਈ ਹੇਠ ਲਾਲੜੂ ਦੇ ਵੱਖ-ਵੱਖ ਪਿੰਡਾਂ ਵਿੱਚ ਕੱਢੀ ਗਈ ‘ਨਸ਼ਾ ਮੁਕਤੀ ਯਾਤਰਾ’

ਨਬਜ਼-ਏ-ਪੰਜਾਬ, ਮੁਹਾਲੀ, 16 ਜੁਲਾਈ:
ਪੰਜਾਬ ਸਰਕਾਰ ਵਲੋਂ ਨਸ਼ਿਆਂ ਦੀ ਰੋਕਥਾਮ ਲਈ ‘ਯੁੱਧ ਨਸ਼ੇ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਉਣ ਲਈ ਭਾਗ ਦੋ ਤਹਿਤ ਵਿਧਾਇਕ ਡੇਰਾਬੱਸੀ ਕੁਲਜੀਤ ਸਿੰਘ ਰੰਧਾਵਾ ਦੀ ਅਗਵਾਈ ਤੇ ਕੋਆਰਡੀਨੇਟਰ ਸੁਮਿਤ ਰਾਣਾ,ਉਪ ਕੋਆਰਡੀਨੇਟਰ ਸਤਵੰਤ ਸਿੰਘ ਦੀ ਮੌਜੂਦਗੀ ਹੇਠ ਪਿੰਡ ਜਾਸਤਨਾ ਕਲਾਂ, ਜਾਸਤਨਾ ਖੁਰਦ, ਬੱਲੋਪੁਰ, ਤੋਫਾਪੁਰ ਤੇ ਆਗਾਪੁਰ ਵਿਚ ਯੁੱਧ ਨਸ਼ਿਆਂ ਵਿਰੁੱਧ ਮੁੰਹਿਮ ਤਹਿਤ ‘‘ਨਸ਼ਾ ਮੁਕਤੀ ਯਾਤਰਾ’’ ਰਾਹੀਂ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਗਿਆ।
ਵਿਧਾਇਕ ਰੰਧਾਵਾ ਨੇ ਪੰਚਾਇਤਾਂ ਅਤੇ ਪਿੰਡ ਵਾਸੀਆਂ ਨੂੰ ਕਿਹਾ ਗਿਆ ਹੈ ਕਿ ਉਹ ਪਿੰਡ ਦੇ ਨੌਜਵਾਨ ਬੱਚਿਆਂ ਵੱਲ ਵਿਸ਼ੇਸ਼ ਧਿਆਨ ਦੇਣ ਅਤੇ ਉਨ੍ਹਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਉਪਰਾਲੇ ਕੀਤੇ ਜਾਣ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਵੱਡੇ ਪੱਧਰ ‘ਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇ ਤਾਂ ਜੋ ਉਨ੍ਹਾਂ ਨੂੰ ਨਸ਼ੇ ਦੇ ਦਲ-ਦਲ ’ਚੋਂ ਕੱਢਿਆ ਜਾ ਸਕੇ। ਉਨ੍ਹਾਂ ਸਮੂਹ ਪਿੰਡਾਂ ਦੇ ਵਾਸੀਆਂ ਅਤੇ ਪੰਚਾਇਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਨਸ਼ਿਆ ਵਿਰੁੱਧ ਜੰਗ ਵਿੱਚ ਪ੍ਰਸ਼ਾਸਨ ਦਾ ਸਾਥ ਦੇਣ।
ਇਸ ਮੌਕੇ ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਨਸ਼ਾ ਤਸਕਰਾਂ ਵਿਰੁੱਧ ਸਖਤ ਕਾਰਵਾਈ ਵਿਚ ਅਮਲ ਵਿਚ ਲਿਆਂਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕ ਨਸ਼ਾਂ ਤਸਕਰਾਂ ਬਾਰੇ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਨ ਅਤੇ ਜਾਣਕਾਰੀ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ। ਇਸ ਮੌਕੇ ਪਿੰਡ ਵਾਸੀਆਂ ਵਲੋਂ ਨਸ਼ਿਆਂ ਵਿਰੁੱਧ ਲੜਾਈ ਵਿਚ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਦੇਣ ਦਾ ਅਹਿਦ ਲਿਆ ਗਿਆ।

ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ‘ ਦਾ ਹਿੱਸਾ ਬਣ ਕੇ ਇਸ ਨੂੰ ਲੋਕ ਲਹਿਰ ਬਣਾਇਆ ਜਾਵੇ ਤੇ ਆਪਣੇ ਪਿੰਡ, ਸ਼ਹਿਰ, ਗਲੀ, ਮੁਹੱਲੇ, ਰਿਸ਼ਤੇਦਾਰਾਂ ਤੇ ਹੋਰ ਸੰਪਰਕ ਵਿੱਚ ਆਉਣ ਵਾਲੇ ਨਸ਼ਾ ਪੀੜ੍ਹਤ ਵਿਅਕਤੀਆਂ ਨੂੰ ਸਰਕਾਰੀ ਸਿਹਤ ਸੰਸਥਾਵਾਂ ‘ਚ ਆਪਣਾ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਸਾਡੇ ਸਮਾਜ ਨੂੰ ਨਸ਼ਿਆਂ ਦੀ ਦਲਦਲ ‘ਚੋਂ ਬਾਹਰ ਕੱਢਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਨਸ਼ੇ ਵਿਅਕਤੀ ਨੂੰ ਸਰੀਰਕ, ਮਾਨਸਿਕ, ਆਰਥਿਕ ਤੇ ਸਮਾਜਿਕ ਤੌਰ ‘ਤੇ ਕਮਜ਼ੋਰ ਬਣਾ ਦਿੰਦੇ ਹਨ। ਸਰਕਾਰੀ ਸਿਹਤ ਕੇਂਦਰਾਂ ਵਿੱਚ ਨਸ਼ਾ ਪੀੜਤ ਮਰੀਜ਼ਾਂ ਦਾ ਇਲਾਜ ਮੁਫ਼ਤ ਕੀਤਾ ਜਾਂਦਾ ਹੈ ਤੇ ਮਰੀਜ਼ ਦੀ ਪਛਾਣ ਗੁਪਤ ਰੱਖੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਤੋਂ ਪੀੜਤ ਵਿਅਕਤੀਆਂ ਨਾਲ ਹਮਦਰਦੀ ਵਾਲਾ ਰਵੱਈਆ ਅਪਨਾਉਣ ਦੀ ਲੋੜ ਹੈ।

Load More Related Articles
Load More By Nabaz-e-Punjab
Load More In Social

Check Also

ਸਰਬ ਸਾਂਝਾ ਵੈੱਲਫੇਅਰ ਸੁਸਾਇਟੀ ਨੇ 10 ਲੋੜਵੰਦ ਧੀਆਂ ਦੇ ਸਮੂਹਿਕ ਵਿਆਹ ਕਰਵਾਏ

ਸਰਬ ਸਾਂਝਾ ਵੈੱਲਫੇਅਰ ਸੁਸਾਇਟੀ ਨੇ 10 ਲੋੜਵੰਦ ਧੀਆਂ ਦੇ ਸਮੂਹਿਕ ਵਿਆਹ ਕਰਵਾਏ ਨਬਜ਼-ਏ-ਪੰਜਾਬ, ਮੁਹਾਲੀ, 27 …