Share on Facebook Share on Twitter Share on Google+ Share on Pinterest Share on Linkedin ਮੁਹਾਲੀ ਨਗਰ ਨਿਗਮ ਦਾ ਏਰੀਆ ਵਧਣ ਕਾਰਨ ਨਵੀਆਂ ਪੋਸਟਾਂ ਸੈਕਸ਼ਨ ਕਰਨ ਦੀ ਲੋੜ: ਬੇਦੀ ਡਿਪਟੀ ਮੇਅਰ ਕੁਲਜੀਤ ਬੇਦੀ ਨੇ ਨਗਰ ਨਿਗਮ ਦੇ ਕਮਿਸ਼ਨਰ ਨੂੰ ਲਿਖਿਆ ਪੱਤਰ ਨਬਜ਼-ਏ-ਪੰਜਾਬ, ਮੁਹਾਲੀ, 20 ਮਾਰਚ: ਮੁਹਾਲੀ ਨਗਰ ਨਿਗਮ ਦਾ ਏਰੀਆ ਕਾਫੀ ਵਧਣ ਦੇ ਮੱਦੇਨਜ਼ਰ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਨਗਰ ਨਿਗਮ ਦੇ ਕਮਿਸ਼ਨਰ ਨੂੰ ਇੱਕ ਪੱਤਰ ਲਿਖ ਕੇ ਆਗਾਮੀ ਬਜਟ ਵਿੱਚ ਨਵੀਆਂ ਅਸਾਮੀਆਂ ਸੈਕਸ਼ਨ ਕਰਨ ਅਤੇ ਇਸ ਲਈ ਬਜਟ ਪ੍ਰੋਵੀਜ਼ਨ ਰੱਖਣ ਦੀ ਮੰਗ ਜ਼ੋਰਦਾਰ ਕੀਤੀ ਹੈ। ਕਮਿਸ਼ਨਰ ਨੂੰ ਲਿਖੇ ਪੱਤਰ ਵਿੱਚ ਡਿਪਟੀ ਮੇਅਰ ਨੇ ਕਿਹਾ ਹੈ ਕਿ ਐਰੋਸਿਟੀ ਸਮੇਤ ਲਗਪਗ ਡੇਢ ਦਰਜਨ ਨਵੇਂ ਪਿੰਡ ਨਗਰ ਨਿਗਮ ਦੇ ਅਧੀਨ ਸ਼ਾਮਲ ਹੋ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਇਹ ਸਾਰਾ ਏਰੀਆ ਪੂਰੀ ਤਰ੍ਹਾਂ ਨਗਰ ਨਿਗਮ ਵੱਲੋਂ ਟੇਕਓਵਰ ਕੀਤਾ ਜਾਣਾ ਹੈ। ਉਨ੍ਹਾਂ ਲਿਖਿਆ ਹੈ ਕਿ ਇਸ ਵਧੇ ਹੋਏ ਖੇਤਰ ਦੀ ਸੰਭਾਲ ਅਤੇ ਵਿਕਾਸ ਲਈ ਨਗਰ ਨਿਗਮ ਕੋਲ ਲੋੜ ਮੁਤਾਬਕ ਸਟਾਫ ਹੋਣਾ ਬਹੁਤ ਜ਼ਰੂਰੀ ਹੈ। ਡਿਪਟੀ ਮੇਅਰ ਕੁਲਜੀਤ ਬੇਦੀ ਨੇ ਕਿਹਾ ਕਿ ਜੇਕਰ ਪਹਿਲਾਂ ਤੋਂ ਲੋੜੀਂਦੀਆਂ ਅਸਾਮੀਆਂ ਸੈਕਸ਼ਨ ਨਾ ਕੀਤੀਆਂ ਗਈਆਂ ਤਾਂ ਜ਼ਰੂਰੀ ਸਟਾਫ ਦੀ ਭਰਤੀ ਕਰਨਾ ਮੁਸ਼ਕਲ ਹੋ ਸਕਦਾ ਹੈ। ਇਸ ਲਈ ਆਉਣ ਵਾਲੇ ਸਾਲ ਦੇ ਬਜਟ ਵਿੱਚ ਨਵੀਆਂ ਵਕੈਂਸੀਆਂ ਵਧਾ ਕੇ ਖਰਚੇ ਦੀ ਮਨਜ਼ੂਰੀ ਲੈਣੀ ਚਾਹੀਦੀ ਹੈ ਤਾਂ ਜੋ ਨਵੇੱ ਏਰੀਏ ਦੀ ਢੰਗ ਨਾਲ ਦੇਖਭਾਲ ਕੀਤੀ ਜਾ ਸਕੇ ਅਤੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਆਵੇ। ਉਨ੍ਹਾਂ ਖ਼ਾਸ ਤੌਰ ’ਤੇ ਓਐਨਐਮ ਅਤੇ ਸਿਵਲ ਵਿਭਾਗ ਲਈ ਐਸਈ, ਐਕਸੀਅਨ, ਐਸਡੀਓ ਅਤੇ ਜੇਈ ਸਮੇਤ ਹੋਰ ਟੈਕਨੀਕਲ ਸਟਾਫ਼ ਦੀਆਂ ਪੋਸਟਾਂ ਵਧਾਉਣ ਦੀ ਲੋੜ ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਜੇ ਸਟਾਫ ਦੀ ਕਮੀ ਰਹੀ ਤਾਂ ਨਾ ਸਿਰਫ ਨਵੇਂ ਸ਼ਾਮਲ ਹੋਏ ਪਿੰਡਾਂ ਦਾ ਵਿਕਾਸ ਪ੍ਰਭਾਵਿਤ ਹੋਵੇਗਾ, ਬਲਕਿ ਪੁਰਾਣੇ ਸ਼ਹਿਰ ਦੇ ਵਿਕਾਸ ਕੰਮਾਂ ’ਤੇ ਵੀ ਅਸਰ ਪੈ ਸਕਦਾ ਹੈ। ਡਿਪਟੀ ਮੇਅਰ ਨੇ ਮੰਗ ਕੀਤੀ ਕਿ ਨਗਰ ਨਿਗਮ ਦੇ ਹਾਊਸ ਦੀ ਮਨਜ਼ੂਰੀ ਨਾਲ ਆਉਣ ਵਾਲੇ ਬਜਟ ਵਿੱਚ ਇਸ ਸਬੰਧੀ ਪ੍ਰੋਵੀਜ਼ਨ ਰੱਖਿਆ ਜਾਵੇ ਤਾਂ ਜੋ ਭਵਿੱਖ ਵਿੱਚ ਵਧੇ ਹੋਏ ਏਰੀਆ ਦਾ ਵਿਕਾਸ ਸੁਚਾਰੂ ਢੰਗ ਨਾਲ ਕੀਤਾ ਜਾ ਸਕੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ