ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਖੇਤਰੀ ਪਾਰਟੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਦੀ ਲੋੜ: ਬਾਦਲ

ਐਮਪੀਸੀਏ ਦੇ ਸਾਬਕਾ ਪ੍ਰਧਾਨ ਹਰਪ੍ਰੀਤ ਸਿੰਘ ਡਡਵਾਲ ਤੇ ਸਾਥੀ ਅਕਾਲੀ ਦਲ ਵਿੱਚ ਸ਼ਾਮਲ

ਨਬਜ਼-ਏ-ਪੰਜਾਬ, ਮੁਹਾਲੀ, 4 ਮਈ:
ਸ੍ਰੀ ਆਨੰਦਪੁਰ ਸਾਹਿਬ ਹਲਕੇ ਤੋਂ ਅਕਾਲੀ ਦਲ ਦੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਜ਼ਬਰਦਸਤ ਹੁਲਾਰਾ ਮਿਲਿਆ ਜਦੋਂਕਿ ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ (ਐਮਪੀਸੀਏ) ਦੇ ਸਾਬਕਾ ਪ੍ਰਧਾਨ ਹਰਪ੍ਰੀਤ ਸਿੰਘ ਡਡਵਾਲ ਨੇ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਇਸ ਸਬੰਧੀ ਇੱਥੋਂ ਦੇ ਫੇਜ਼-3ਬੀ1 ਵਿੱਚ ਇੱਕ ਪ੍ਰਭਾਵਸ਼ਾਲੀ ਸਮਾਰੋਹ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਡਡਵਾਲ ਤੇ ਸਾਥੀਆਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ।
ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਅਜਿਹੀ ਇਕਲੌਤੀ ਖੇਤਰੀ ਪਾਰਟੀ ਹੈ, ਜੋ ਪੰਜਾਬ ਦੇ ਹਿੱਤਾਂ ਲਈ ਕੇਂਦਰ ਨਾਲ ਟੱਕਰ ਲੈ ਸਕਦੀ ਹੈ ਜਦੋਂਕਿ ਬਾਕੀ ਸਾਰੀਆਂ ਪਾਰਟੀਆਂ ਦੇ ਆਗੂਆਂ ਨੂੰ ਹਮੇਸ਼ਾ ਛੋਟੇ ਤੋਂ ਛੋਟੇ ਫ਼ੈਸਲੇ ਲੈਣ ਲਈ ਵੀ ਕੇਂਦਰੀ ਲੀਡਰਸ਼ਿਪ ਵੱਲੋਂ ਹਰੀ ਝੰਡੀ ਮਿਲਣ ਦੀ ਲੰਮੀ ਉਡੀਕ ਕਰਨੀ ਪੈਂਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਤੋਂ ਆਪਣਾ ਬਣਦਾ ਹੱਕ ਲੈਣ ਅਤੇ ਪੰਜਾਬ ਦੇ ਵਿਕਾਸ ਲਈ ਖੇਤਰੀ ਪਾਰਟੀ ਦਾ ਮਜ਼ਬੂਤ ਹੋਣਾ ਬਹੁਤ ਜ਼ਰੂਰੀ ਹੈ। ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਡਡਵਾਲ ਦੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਨਾਲ ਪਾਰਟੀ ਹੋਰ ਵਧੇਰੇ ਮਜ਼ਬੂਤ ਹੋਵੇਗੀ।
ਹਰਪ੍ਰੀਤ ਸਿੰਘ ਡਡਵਾਲ ਨੇ ਕਿਹਾ ਕਿ ਉਹ ਬਾਦਲ ਦੇ ਵਿਕਾਸਪੱਖੀ ਵਿਜ਼ਨ ਤੋਂ ਪ੍ਰਭਾਵਿਤ ਹੋ ਕੇ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ। ਰੀਅਲ ਅਸਟੇਟ ਦੇ ਕਾਰੋਬਾਰ ਨਾਲ ਜੁੜੇ ਹੋਣ ਕਾਰਨ ਉਹ ਚੰਗੀ ਤਰ੍ਹਾਂ ਜਾਣਦੇ ਹਨ ਕਿ ਅਕਾਲੀ ਸਰਕਾਰ ਸਦਕਾ ਹੀ ਅੱਜ ਮੁਹਾਲੀ ਨਾ ਵਿਸ਼ਵ ਦੇ ਨਕਸ਼ੇ ’ਤੇ ਹੈ। ਸਟੇਜ ਦੀ ਜ਼ਿੰਮੇਵਾਰੀ ਪਾਰਟੀ ਦੇ ਉਦਯੋਗ ਤੇ ਵਪਾਰ ਸਲਾਹਕਾਰ ਬੋਰਡ ਦੇ ਮੈਂਬਰ ਸਰਬਜੀਤ ਸਿੰਘ ਪਾਰਸ ਨੇ ਨਿਭਾਈ।

ਇਸ ਮੌਕੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ, ਮੀਤ ਪ੍ਰਧਾਨ ਪਰਮਜੀਤ ਸਿੰਘ ਕਾਹਲੋਂ ਤੇ ਹਰਮਨਪ੍ਰੀਤ ਸਿੰਘ ਪ੍ਰਿੰਸ, ਬੁਲਾਰੇ ਹਰਜੀਤ ਸਿੰਘ ਭੁੱਲਰ, ਪੀਏਸੀ ਮੈਂਬਰ ਕਰਮ ਸਿੰਘ ਬਬਰਾ ਤੇ ਜਸਵੀਰ ਸਿੰਘ ਜੱਸਾ, ਪਾਰਸ ਮਹਾਜਨ, ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਕਮਲਜੀਤ ਰੂਬੀ, ਸੁਖਵਿੰਦਰ ਸਿੰਘ ਛਿੰਦੀ, ਐਮਪੀਸੀਏ ਦੇ ਪ੍ਰਧਾਨ ਹਰਜਿੰਦਰ ਸਿੰਘ ਧਵਨ, ਡੀਪੀ ਸਿੰਘ ਆਹਲੂਵਾਲੀਆ, ਸੰਦੀਪ ਸਿੰਘ (ਸੰਨੀ ਬਰਾੜ), ਨਸੀਬ ਸਿੰਘ ਸੰਧੂ, ਬਲਵਿੰਦਰ ਟੌਹੜਾ, ਪਿਆਰਾ ਸਿੰਘ ਤੂਰ, ਹਰਪ੍ਰੀਤ ਸਿੰਘ ਲਹਿਲ, ਅਪਾਰਕੀਰਤ ਸਿੰਘ ਸੋਢੀ, ਕੁਲਵੀਰ ਸਿੰਘ, ਜਗਮੋਹਨ ਸਿੰਘ ਬਰਾੜ, ਅਜੈਬ ਸਿੰਘ, ਡਾ. ਚਰਨਜੀਤ ਸਿੰਘ, ਪ੍ਰਭਦੀਪ ਸਿੰਘ, ਰਣਬੀਰ ਸਿੰਘ ਮਾਨ, ਖੁਸ਼ਵੀਰ ਸਿੰਘ ਪੰਧੇਰ, ਅਮਨਦੀਪ ਸਿੰਘ ਚਾਹਲ, ਜਸਵਿੰਦਰ ਸਿੰਘ ਸਿੱਧੂ, ਮੰਨਾ ਸੰਧੂ, ਨਰਿੰਦਰ ਸਿੰਘ ਕਟੌਚ, ਨੀਰਜ ਗੁਪਤਾ, ਮਨਮਿੰਦਰ ਸਿੰਘ, ਸਰਬਜੀਤ ਸਿੰਘ, ਪੰਕਜ ਸੂਦ, ਕਰਮਜੀਤ ਧੀਮਾਨ, ਜਗਸੀਰ ਸਿੰਘ, ਜਸਵਿੰਦਰ ਜੱਸੀ, ਹਰਿੰਦਰ ਸਿੰਘ ਸਿੱਧੂ ਅਤੇ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਕਿਸਾਨਾਂ ਵੱਲੋਂ ਖੇਤਾਂ ’ਚੋਂ ਬਿਜਲੀ ਦੀ ਲਾਈਨ ਕੱਢਣ ਦਾ ਵਿਰੋਧ, ਸੰਘਰਸ਼ ਦੀ ਚਿਤਾਵਨੀ

ਕਿਸਾਨਾਂ ਵੱਲੋਂ ਖੇਤਾਂ ’ਚੋਂ ਬਿਜਲੀ ਦੀ ਲਾਈਨ ਕੱਢਣ ਦਾ ਵਿਰੋਧ, ਸੰਘਰਸ਼ ਦੀ ਚਿਤਾਵਨੀ ਕਿਸਾਨ ਯੂਨੀਅਨ ਲੱਖੋਵਾ…