Share on Facebook Share on Twitter Share on Google+ Share on Pinterest Share on Linkedin ਮੁਹਾਲੀ ਵਿੱਚ ਨਵੇਂ ਸਿਰਿਓਂ ਮੈਗਾ ਪ੍ਰਾਜੈਕਟ ਸ਼ੁਰੂ ਹੋਣ ਨਾਲ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ: ਬਲਬੀਰ ਸਿੱਧੂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਮਈ: ਕੈਪਟਨ ਅਮਰਿੰਦਰ ਸਿੰਘ ਦੁਆਰਾ ਪੰਜਾਬ ਦੇ ਮੁੱਖ ਮੰਤਰੀ ਵਜੋਂ ਕਾਰਜਭਾਰ ਸੰਭਾਲਣ ਤੋਂ ਬਾਅਦ ਮੁਹਾਲੀ ਇਲਾਕੇ ਅੰਦਰ ਮੈਗਾ ਪ੍ਰਾਜੈਕਟਾਂ ਉਤੇ ਦੁਬਾਰਾ ਕੰਮ ਚਾਲੂ ਹੋਣਾ ਸ਼ੁਰੂ ਹੋ ਗਿਆ ਹੈ, ਜਿਸ ਨਾਲ ਜਿਥੇ ਇਲਾਕੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਉਪਲੱਬਧ ਹੋਣੇ ਸ਼ੁਰੂ ਹੋਏ ਹਨ, ਉਥੇ ਹੀ ਲੋਕਾਂ ਵਿਚ ਆਰਥਿਕ ਪੱਖੋਂ ਖੁਸ਼ਹਾਲੀ ਵੀ ਆਵੇਗੀ। ਇਹ ਗੱਲ ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਨਜ਼ਦੀਕੀ ਪਿੰਡ ਚਾਓ ਮਾਜਰਾ ਵਿਖੇ ਆਯੋਜਿਤ ਇਕ ਸਨਮਾਨ ਸਮਾਰੋਹ ਦੌਰਾਨ ਬੋਲਦਿਆਂ ਆਖੀ। ਇਸ ਮੌਕੇ ਕਾਂਗਰਸੀ ਆਗੂ ਰਣਧੀਰ ਸਿੰਘ ਧੀਰਾ ਚਾਓਮਾਜਰਾ ਦੁਆਰਾ ਵਿਧਾਇਕ ਸ੍ਰੀ ਸਿੱਧੂ ਨੂੰ ਲਗਾਤਾਰ ਤੀਜੀ ਵਾਰ ਮਿਲੀ ਜਿੱਤ ਦੀ ਖੁਸ਼ੀ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਵਿਧਾਇਕ ਸ. ਸਿੱਧੂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਵੀ ਕੀਤਾ ਗਿਆ। ਸਮਾਗਮ ਦੌਰਾਨ ਬੋਲਦਿਆਂ ਵਿਧਾਇਕ ਸ੍ਰੀ ਸਿੱਧੂ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਦੁਆਰਾ ਮੋਹਾਲੀ ਦਾ ਸਰਵਪੱਖੀ ਵਿਕਾਸ ਕਰਵਾਇਆ ਜਾਵੇਗਾ, ਜਿਸ ਲਈ ਸਰਕਾਰ ਵਲੋਂ ਜਲਦ ਹੀ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਜਾਰੀ ਕਰਨੀਆਂ ਸ਼ੁਰੂ ਕਰ ਦਿੱਤੀਆਂ ਜਾਣਗੀਆਂ। ਕਾਂਗਰਸ ਸਰਕਾਰ ਵਲੋਂ ਪਿੰਡਾਂ ਵਿਚ ਬਿਨਾਂ ਕਿਸੇ ਪਾਰਟੀਬਾਜ਼ੀ ਤੋਂ ਗ੍ਰਾਂਟਾਂ ਦਿੱਤੀਆਂ ਜਾਣਗੀਆਂ ਅਤੇ ਕਿਸੇ ਵੀ ਇਲਾਕੇ ਨਾਲ ਕੋਈ ਵੀ ਵਿਤਕਰੇਬਾਜ਼ੀ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਲਾਕੇ ਦੇ ਲੋਕਾਂ ਨਾਲ ਜੋ ਵੀ ਵਾਅਦੇ ਕੀਤੇ ਹਨ, ਉਨ੍ਹਾਂ ਨੂੰ ਹਰ ਹੀਲੇ ਪੂਰਾ ਕੀਤਾ ਜਾਵੇਗਾ, ਜਿਸ ਦੀ ਸ਼ੁਰੂਆਤ ਕੈਪਟਨ ਸਰਕਾਰ ਨੇ ਮੋਹਾਲੀ ਲਈ ਮੈਡੀਕਲ ਕਾਲਜ ਨੂੰ ਆਪਣੀ ਮਨਜ਼ੂਰੀ ਦੇ ਕੇ ਕਰ ਦਿੱਤੀ ਹੈ। ਉਨ੍ਹਾਂ ਵਿਧਾਨ ਸਭਾ ਚੋਣਾਂ ਦੌਰਾਨ ਮਿਲੀ ਜਿੱਤ ਨੂੰ ਹਲਕੇ ਦੇ ਲੋਕਾਂ ਦੀ ਜਿੱਤ ਦੱਸਿਆ। ਇਸ ਮੌਕੇ ਵਿਧਾਇਕ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਰਣਧੀਰ ਸਿੰਘ ਧੀਰਾ, ਹਰਦੇਵ ਸਿੰਘ ਸਰਪੰਚ, ਗੁਰਮੇਲ ਸਿੰਘ ਨੰਬਰਦਾਰ, ਠੇਕੇਦਾਰ ਮੋਹਨ ਸਿੰਘ ਬਠਲਾਣਾ, ਮਨਜੀਤ ਸਿੰਘ ਤੰਗੌਰੀ, ਗੁਰਚਰਨ ਸਿੰਘ ਗੀਗੇ ਮਾਜਰਾ, ਕਰਮ ਸਿੰਘ ਸਾਬਕਾ ਪੰਚ, ਹਰਜੀਤ ਸਿੰਘ, ਸੂਬੇਦਾਰ ਬਲਵੰਤ ਸਿੰਘ, ਧਰਮ ਸਿੰਘ, ਸੁਰਮੁਖ ਸਿੰਘ ਪ੍ਰਧਾਨ ਗੁਰਦੁਆਰਾ ਕਮੇਟੀ, ਮੇਜਰ ਸਿੰਘ, ਰਤਨ ਸਿੰਘ, ਗੁਰਚਰਨ ਸਿੰਘ ਭੰਵਰਾ, ਹਰੀਪਾਲ ਚੋਲਟਾ ਕਲਾਂ, ਸੱਤਪਾਲ ਸਿੰਘ ਕਛਿਆੜਾ ਆਦਿ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ