ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿਖੇ ਨਤਮਸਤਕ ਹੋਏ ਐਨਕੇ ਸ਼ਰਮਾ

ਅਕਾਲੀ ਦਲ ਨੇ ਹਮੇਸ਼ਾ ਹੀ ਪਾਰਟੀ ਵਰਕਰਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ: ਐਨਕੇ ਸ਼ਰਮਾ

‘ਲੋਕਤੰਤਰ ਨੂੰ ਬਚਾਉਣ ਲਈ ਪਾਰਟੀ ਨੇ ਮੈਨੂੰ ਰਜਵਾੜਿਆਂ ਖ਼ਿਲਾਫ਼ ਚੋਣ ਮੈਦਾਨ ’ਚ ਉਤਾਰਿਆ’

ਨਬਜ਼-ਏ-ਪੰਜਾਬ, ਮੁਹਾਲੀ, 15 ਅਪਰੈਲ:
ਲੋਕ ਸਭਾ ਹਲਕਾ ਪਟਿਆਲਾ ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਉਮੀਦਵਾਰ ਤੇ ਸਾਬਕਾ ਵਿਧਾਇਕ ਐਨਕੇ ਸ਼ਰਮਾ ਅੱਜ ਇੱਥੋਂ ਦੇ ਫੇਜ਼-8 ਸਥਿਤ ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਲੰਬਿਆਂ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਗੁਰੂਘਰ ਮੱਥਾ ਟੇਕਿਆ ਅਤੇ ਅਸਥਾਨ ਦੇ ਮੁਖੀ ਸੰਤ ਬਾਬਾ ਮਹਿੰਦਰ ਸਿੰਘ ਤੋ ਅਸ਼ੀਰਵਾਦ ਲਿਆ। ਉਨ੍ਹਾਂ ਨੇ ਬਾਬਾ ਜੀ ਨਾਲ ਕਈ ਅਹਿਮ ਮੁੱਦਿਆਂ ’ਤੇ ਵਿਚਾਰ-ਚਰਚਾ ਵੀ ਕੀਤੀ। ਇਸ ਤੋਂ ਪਹਿਲਾਂ ਗੁਰੂਘਰ ਦੇ ਗ੍ਰੰਥੀ ਸਿੰਘ ਨੇ ਅਕਾਲੀ ਆਗੂ ਸ਼ਰਮਾ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਅਤੇ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸੀਨੀਅਰ ਅਕਾਲੀ ਆਗੂ ਐਨਕੇ ਸ਼ਰਮਾ ਨੇ ਕਿਹਾ ਕਿ ਉਹ ਇਸ ਤਪ ਅਸਥਾਨ ਨਾਲ ਨਿੱਜੀ ਤੌਰ ’ਤੇ ਜੁੜੇ ਹੋਏ ਹਨ। ਜ਼ਿਲ੍ਹਾ ਯੋਜਨਾ ਬਤੌਰ ਮੁਹਾਲੀ ਦਾ ਚੇਅਰਮੈਨ ਅਤੇ ਡੇਰਾਬੱਸੀ ਤੋਂ ਬਤੌਰ ਅਕਾਲੀ ਵਿਧਾਇਕ ਉਹ ਹਮੇਸ਼ਾ ਇਸ ਪਵਿੱਤਰ ਅਸਥਾਨ ’ਤੇ ਆਉਂਦੇ ਜਾਂਦੇ ਰਹੇ ਹਨ ਅਤੇ ਉਹ ਪਟਿਆਲਾ ਲੋਕ ਸਭਾ ਹਲਕੇ ਵਿੱਚ ਪੈਂਦੇ ਮੁਹਾਲੀ ਜ਼ਿਲ੍ਹੇ ਦੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਭਲੀਭਾਂਤ ਜਾਣਦੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਹੀ ਪਾਰਟੀ ਦੇ ਵਫ਼ਾਦਾਰ ਵਰਕਰਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਹੈ।
ਪਹਿਲਾਂ ਉਨ੍ਹਾਂ ਨੂੰ ਮੁਹਾਲੀ ਦਾ ਚੇਅਰਮੈਨ ਲਾਇਆ। ਫਿਰ ਡੇਰਾਬੱਸੀ ਹਲਕੇ ਤੋਂ ਪਾਰਟੀ ਟਿਕਟ ਦੇ ਕੇ ਨਿਵਾਜਿਆਂ ਜਾਂਦਾ ਰਿਹਾ ਹੈ ਅਤੇ ਕੈਪਟਨ ਕੰਵਲਜੀਤ ਸਿੰਘ ਤੋਂ ਬਾਅਦ ਉਨ੍ਹਾਂ ਨੇ ਬਤੌਰ ਮੁੱਖ ਸੰਸਦੀ ਸਕੱਤਰ ਹਲਕੇ ਦੀ ਯੋਗ ਨੁਮਾਇੰਦਗੀ ਕੀਤੀ ਹੈ ਅਤੇ ਉਹ ਜ਼ਮੀਨ ਨਾਲ ਜੁੜੇ ਹੋਏ ਅਤੇ ਇੱਕ ਸਾਧਾਰਨ ਪਰਿਵਾਰ ਨਾਲ ਸਬੰਧ ਰੱਖਦੇ ਹਨ। ਐਨਕੇ ਸ਼ਰਮਾ ਨੇ ਕਿਹਾ ਕਿ ਲੋਕਤੰਤਰ ਨੂੰ ਬਚਾਉਣ ਲਈ ਪਾਰਟੀ ਨੇ ਉਨ੍ਹਾਂ ਨੂੰ ਰਜਵਾੜਿਆਂ ਖ਼ਿਲਾਫ਼ ਚੋਣ ਮੈਦਾਨ ਵਿੱਚ ਉਤਾਰਿਆ ਹੈ ਅਤੇ ਸਮੁੱਚੇ ਲੋਕ ਸਭਾ ਹਲਕੇ ਵਿੱਚ ਉਨ੍ਹਾਂ ਨੂੰ ਲੋਕਾਂ ਦਾ ਭਰਵਾਂ ਸਹਿਯੋਗ ਮਿਲ ਰਿਹਾ ਹੈ। ਉਨ੍ਹਾਂ ਨੇ ਮੁਹਾਲੀ ਸਮੇਤ ਜ਼ੀਰਕਪੁਰ, ਡੇਰਾਬੱਸੀ, ਲਾਲੜੂ, ਬਨੂੜ, ਰਾਜਪੁਰਾ, ਘਨੌਰ, ਪਟਿਆਲਾ ਅਤੇ ਸਮਾਣਾ ਆਦਿ ਇਲਾਕਿਆਂ ਵਿੱਚ ਅਕਾਲੀ ਸਰਕਾਰ ਸਮੇਂ ਹੋਏ ਵਿਕਾਸ ਬਾਰੇ ਦੱਸਦਿਆਂ ਕਿਹਾ ਕਿ ਕਾਂਗਰਸ ਅਤੇ ‘ਆਪ’ ਨੇ ਵਿਕਾਸ ਲਈ ਡੱਕਾ ਨਹੀਂ ਤੋੜਿਆ।
ਇਸ ਮੌਕੇ ਐਨਕੇ ਸ਼ਰਮਾ ਦੇ ਪੀਏ ਮਨਜੀਤ ਸਿੰਘ ਸੈਣੀ ਨੇ ਦੱਸਿਆ ਕਿ ਪਟਿਆਲਾ ਲੋਕ ਸਭਾ ਹਲਕੇ ਵਿੱਚ ਅਕਾਲੀ ਦਲ ਦੀ ਚੋਣ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

Load More Related Articles
Load More By Nabaz-e-Punjab
Load More In General News

Check Also

ਪੰਜਵੀ ਤੇ ਦਸਵੀਂ ਵਿੱਚ ਅੱਵਲ ਆਏ ਵਿਦਿਆਰਥੀਆਂ ਦਾ ਸਨਮਾਨ

ਪੰਜਵੀ ਤੇ ਦਸਵੀਂ ਵਿੱਚ ਅੱਵਲ ਆਏ ਵਿਦਿਆਰਥੀਆਂ ਦਾ ਸਨਮਾਨ ਨਬਜ਼-ਏ-ਪੰਜਾਬ, ਮੁਹਾਲੀ, 29 ਅਪਰੈਲ: ਪੰਜਾਬ ਸਕੂਲ …