ਡਰੋਨ ਤੇ ਮਾਨਵ ਰਹਿਤ ਹਵਾਈ ਵਾਹਨਾਂ (ਯੂਏਵੀ) ਲਈ ‘ਨੋ ਫਲਾਇੰਗ ਜ਼ੋਨ’ ਦੇ ਹੁਕਮ

ਨਬਜ਼-ਏ-ਪੰਜਾਬ, ਮੁਹਾਲੀ, 9 ਮਈ:
ਜੰਮੂ-ਕਸ਼ਮੀਰ ਦੇ ਪਹਿਲਗਾਮ ਖੇਤਰ ਵਿੱਚ ਬੀਤੀ 22 ਅਪਰੈਲ ਨੂੰ ਅੱਤਵਾਦੀ ਹਮਲੇ ਕਾਰਨ ਪੈਦਾ ਹੋਏ ਮੌਜੂਦਾ ਹਾਲਾਤਾਂ ਅਤੇ ਆਮ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਮੁਹਾਲੀ ਜ਼ਿਲ੍ਹੇ ਵਿੱਚ ਡਰੋਨ ਅਤੇ ਮਾਨਵ ਰਹਿਤ ਹਵਾਈ ਵਾਹਨਾਂ ਲਈ ‘ਨੋ ਫਲਾਇੰਗ ਜ਼ੋਨ’ ਘੋਸ਼ਿਤ ਕੀਤਾ ਗਿਆ ਹੈ। ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਕੋਮਲ ਮਿੱਤਲ ਵੱਲੋਂ ਲੋਕਹਿੱਤ ਵਿੱਚ ਜਾਰੀ ਤਾਜ਼ਾ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਰਾਸ਼ਟਰ ਵਿਰੋਧੀ ਤੱਤਾਂ ਵੱਲੋਂ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ ਨਾਲ ਲੈਸ ਡਰੋਨਾਂ ਦੀ ਵਰਤੋਂ ਕਰਕੇ ਅੱਤਵਾਦੀ ਹਮਲੇ ਵਰਗੇ ਰੁਝਾਨਾਂ, ਉੱਭਰ ਰਹੇ ਖ਼ਤਰਿਆਂ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਆਪਣੇ ਅਧਿਕਾਰ ਖੇਤਰ ਨੂੰ ਡਰੋਨ ਅਤੇ ਮਨੁੱਖ ਰਹਿਤ ਹਵਾਈ ਵਾਹਨਾਂ (ਯੂਏਵੀ) ਲਈ ‘ਨੋ ਫਲਾਇੰਗ ਜ਼ੋਨ’ ਘੋਸ਼ਿਤ ਕੀਤਾ ਗਿਆ ਹੈ।
ਜ਼ਿਲ੍ਹਾ ਮੈਜਿਸਟਰੇਟ ਕੋਮਲ ਮਿੱਤਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਸ਼ਕਤੀ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ ਕਿ ਮੁਹਾਲੀ ਜ਼ਿਲ੍ਹੇ ਦਾ ਪੂਰਾ ਅਧਿਕਾਰ ਖੇਤਰ ਅੱਜ ਤੋਂ 5 ਜੁਲਾਈ 2025 ਤੱਕ ਗੈਰ-ਅਧਿਕਾਰਤ ਡਰੋਨਾਂ ਅਤੇ ਮਨੁੱਖ ਰਹਿਤ ਹਵਾਈ ਵਾਹਨਾਂ (ਯੂ.ਏ.ਵੀ.) ਦੀ ਉਡਾਣ ਦੇ ਉਦੇਸ਼ ਲਈ ‘ਨੋ ਫਲਾਇੰਗ ਜ਼ੋਨ’ ਹੋਵੇਗਾ। ਹਾਲਾਂਕਿ, ਇਹ ਹੁਕਮ ਪੰਜਾਬ ਪੁਲੀਸ, ਪੈਰਾ-ਮਿਲਟਰੀ, ਹਵਾਈ ਸੈਨਾ, ਐਸਪੀਜੀ ਕਰਮਚਾਰੀਆਂ ਅਤੇ ਸਮਰੱਥ ਸਰਕਾਰੀ ਅਥਾਰਟੀ ਵੱਲੋਂ ਅਧਿਕਾਰਤ ਵਿਅਕਤੀਆਂ ਸਮੇਤ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ’ਤੇ ਲਾਗੂ ਨਹੀਂ ਹੋਵੇਗਾ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…