ਹੜ੍ਹਾਂ ਤੋਂ ਘਬਰਾਉਣ ਦੀ ਕੋਈ ਲੋੜ ਨਹੀਂ, ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ: ਡੀਸੀ ਕੋਮਲ ਮਿੱਤਲ

ਬਲਟਾਣਾ ਪੁਲ ਤੇ ਮੁਬਾਰਕਪੁਰ ਕਾਜਵੇ ‘ਉੱਤੇ ਆਵਾਜਾਈ ਰੋਕੀ, ਡੀਸੀ ਨੇ ਕੀਤੀ ਸਮੀਖਿਆ

ਡੀਸੀ ਨੇ ਆਲਮਗੀਰ ਤੇ ਟਿਵਾਣਾ ਬੰਨ੍ਹਾਂ ਦਾ ਦੌਰਾ ਕੀਤਾ, ਕਮਜ਼ੋਰ ਥਾਵਾਂ ਨੂੰ ਮਜ਼ਬੂਤ ਕਰਨ ਦੇ ਹੁਕਮ

ਨਬਜ਼-ਏ-ਪੰਜਾਬ, ਮੁਹਾਲੀ, 1 ਸਤੰਬਰ:
ਸੁਖਨਾ ਹੈੱਡਵਰਕਸ ਵੱਲੋਂ ਸੁਖਨਾ ਚੋਅ ਵਿੱਚ ਵਾਧੂ ਪਾਣੀ ਛੱਡਣ ਦੇ ਮੱਦੇਨਜ਼ਰ ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਅੱਜ ਜ਼ੀਰਕਪੁਰ ਦੇ ਸੁਖਨਾ ਚੋਅ ਦੇ ਬਲਟਾਣਾ ਪੁਲ ਦਾ ਦੌਰਾ ਕਰਕੇ ਪ੍ਰਬੰਧਾਂ ਦੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਸਾਵਧਾਨੀ ਵਜੋਂ ਸੁਖਨਾ ਚੋਅ ’ਤੇ ਬਲਟਾਣਾ ਪੁਲ ਅਤੇ ਘੱਗਰ ਦਰਿਆ ਦੇ ਮੁਬਾਰਕਪੁਰ ਕਾਜ਼ਵੇਅ ਉੱਤੇ ਆਵਾਜਾਈ ਰੋਕ ਦਿੱਤੀ ਗਈ ਹੈ, ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ।
ਡੀਸੀ ਮਿੱਤਲ ਨੇ ਦੱਸਿਆ ਕਿ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਨਮੋਲ ਸਿੰਘ ਧਾਲੀਵਾਲ ਨੂੰ ਜ਼ੀਰਕਪੁਰ ਅਤੇ ਡੇਰਾਬੱਸੀ ਸਮੇਤ ਸ਼ਹਿਰੀ ਇਲਾਕਿਆਂ ਵਿੱਚੋਂ ਲੰਘਦੇ ਨਦੀਆਂ/ਨਾਲਿਆਂ ਚ ਪਾਣੀ ਦੇ ਪ੍ਰਵਾਹ ਦੀ ਨਿਗਰਾਨੀ ਅਤੇ ਆਰਜ਼ੀ ਤੌਰ ਤੇ ਆਵਾਜਾਈ ਰੋਕਣ ਲਈ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਭਾਵੇਂ ਪਾਣੀ ਦੇ ਪੱਧਰ ਵਿੱਚ ਵਾਧਾ ਹੋਇਆ ਹੈ, ਪਰ ਇਸ ਵੇਲੇ ਨਿਵਾਸੀਆਂ ਲਈ ਕੋਈ ਤੁਰੰਤ ਖ਼ਤਰਾ ਨਹੀਂ ਹੈ। ਜ਼ਿਲ੍ਹਾ ਪ੍ਰਸ਼ਾਸਨ ਪੂਰੀ ਚੌਕਸੀ ਨਾਲ ਨਿਗਰਾਨੀ ਕਰ ਰਿਹਾ ਹੈ ਅਤੇ ਸਾਰੀ ਲਾਜ਼ਮੀ ਮਸੀਨਰੀ ਅਤੇ ਮਨੁੱਖੀ ਸ਼ਕਤੀ ਨੂੰ ਹਰੇਕ ਹਾਲਾਤ ਦਾ ਮੁਕਾਬਲਾ ਕਰਨ ਲਈ ਤਿਆਰ ਰੱਖਿਆ ਗਿਆ ਹੈ।
ਸ੍ਰੀਮਤੀ ਮਿੱਤਲ ਨੇ ਅੱਗੇ ਕਿਹਾ ਕਿ ਸੁਖਨਾ ਚੋਅ ਅਤੇ ਘੱਗਰ ਦਰਿਆ ਦੇ ਨੇੜਲੇ ਇਲਾਕਿਆਂ ਦੇ ਵਸਨੀਕ ਇਨ੍ਹਾਂ ਪਾਣੀ ਦੇ ਸਰੋਤਾਂ ਵੱਲ ਨਾ ਜਾਣ ਅਤੇ ਆਵਾਜਾਈ ਲਈ ਬਲਟਾਣਾ ਪੁਲ ਅਤੇ ਮੁਬਾਰਕਪੁਰ ਕਾਜ਼ਵੇਅ ਨੂੰ ਛੱਡ ਵੱਖ-ਵੱਖ ਬਦਲਵੇਂ ਰਸਤੇ ਵਰਤਣ। ਪ੍ਰਸ਼ਾਸਨ ਨੇ ਮੁੜ ਦੁਹਰਾਇਆ ਕਿ ਮੁਹਾਲੀ ਜ਼ਿਲ੍ਹੇ ਵਿੱਚ ਸਥਿਤੀ ਪੂਰੀ ਤਰ੍ਹਾਂ ਕਾਬੂ ਵਿੱਚ ਹੈ। ਉਨ੍ਹਾਂ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਹੜ੍ਹਾਂ ਸਬੰਧੀ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ’ਤੇ ਧਿਆਨ ਨਾ ਦੇਣ। ਕਿਸੇ ਵੀ ਜਾਣਕਾਰੀ ਲਈ ਹੇਠ ਲਿਖੇ ਕੰਟਰੋਲ ਰੂਮ ਨੰਬਰਾਂ ਉੱਤੇ ਸੰਪਰਕ ਕੀਤਾ ਜਾ ਸਕਦਾ ਹੈ: ਡੀਸੀ ਦਫ਼ਤਰ ਕੰਟਰੋਲ ਰੂਮ: 0172-2219506 ਅਤੇ ਮੋਬਾਈਲ: 76580-51209, ਸਬ-ਡਿਵੀਜ਼ਨ ਡੇਰਾਬੱਸੀ: 01762-283224,:।

ਡੇਰਾਬੱਸੀ ਤੇ ਲਾਲੜੂ ਖੇਤਰ ਵਿੱਚ ਘੱਗਰ ਦਰਿਆ ਦੇ ਪੰਕਦ ਦੇ ਵਧਦੇ ਪੱਧਰ ਦੇ ਖ਼ਤਰੇ ਸਬੰਧੀ ਚੱਲ ਰਹੀਆਂ ਅਫਵਾਹਾਂ ਨੂੰ ਰੱਦ ਕਰਦਿਆਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਸਥਿਤੀ ਪੂਰੀ ਤਰ੍ਹਾਂ ਕਾਬੂ ਵਿੱਚ ਹੈ ਅਤੇ ਲੋਕਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ। ਉਨ੍ਹਾਂ ਕਿਹਾ ਕਿ ਘੱਗਰ ਦੇ ਆਲਮਗੀਰ ਅਤੇ ਟਿਵਾਣਾ ਬੰਨ੍ਹ ਮਜ਼ਬੂਤ ਹਨ ਅਤੇ ਪ੍ਰਸ਼ਾਸਨਿਕ ਟੀਮਾਂ ਲਗਾਤਾਰ ਨਿਗਰਾਨੀ ਕਰ ਰਹੀਆਂ ਹਨ ਤਾਂ ਜੋ ਜ਼ਰੂਰਤ ਪੈਣ ‘ਤੇ ਤੁਰੰਤ ਕਾਰਵਾਈ ਕੀਤੀ ਜਾ ਸਕੇ।
ਡੀਸੀ ਨੇ ਦੱਸਿਆ ਕਿ ਆਲਮਗੀਰ ਵਾਲੇ ਪਾਸੇ ਦੋਓਤਿੰਨ ਸਥਾਨਾਂ ‘ਤੇ ਵਾਧੂ ਧਿਆਨ ਦੀ ਲੋੜ ਸੀ, ਜਿਨ੍ਹਾਂ ਨੂੰ ਮਜ਼ਬੂਤ ਕਰਨ ਲਈ ਡ੍ਰੇਨੇਜ ਵਿਭਾਗ ਨੂੰ ਤੁਰੰਤ ਕੰਮ ’ਤੇ ਲਗਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਡੇਰਾਬੱਸੀ ਤੇ ਲਾਲੜੂ ਖੇਤਰ ਵਿੱਚ ਘੱਗਰ ਦਰਿਆ ਦਾ ਪਾਣੀ ਖ਼ਤਰੇ ਦੇ ਪੱਧਰ ਤੋਂ ਕਾਫੀ ਹੇਠਾਂ ਹੈ। ਸੁਖਨਾ ਹੈਡਵਰਕਸ ਤੋਂ ਅੱਜ ਸਵੇਰੇ ਵਾਧੂ ਪਾਣੀ ਛੱਡਣ ਦੀਆਂ ਰਿਪੋਰਟਾਂ ਬਾਰੇ ਡੀ.ਸੀ. ਨੇ ਕਿਹਾ ਕਿ ਇਸ ਨਾਲ ਕਿਸੇ ਕਿਸਮ ਦਾ ਤੇਜ਼ ਵਹਾਅ ਨਹੀਂ ਆਇਆ ਅਤੇ ਪਾਣੀ ਸਧਾਰਨ ਢੰਗ ਨਾਲ ਪਾਰ ਹੋ ਗਿਆ ਹੈ।
ਡੀਸੀ ਕੋਮਲ ਮਿੱਤਲ ਦੇ ਨਾਲ ਐਸ.ਡੀ.ਐਮ. ਡੇਰਾਬੱਸੀ ਅਮਿਤ ਗੁਪਤਾ, ਕਾਰਜਕਾਰੀ ਇੰਜੀਨੀਅਰ ਡ੍ਰੇਨੇਜ ਖੁਸ਼ਵਿੰਦਰ ਸਿੰਘ ਅਤੇ ਤਹਿਸੀਲਦਾਰ ਡੇਰਾਬੱਸੀ ਸੁਮੀਤ ਸਿੰਘ ਢਿੱਲੋਂ ਵੀ ਮੌਜੂਦ ਸਨ। ਡੀਸੀ ਨੇ ਨੇੜਲੇ ਕਿਸਾਨਾਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਚਿੰਤਾਵਾਂ ਦਾ ਤੁਰੰਤ ਹੱਲ ਕਰਨ ਦਾ ਭਰੋਸਾ ਦਿੱਤਾ। ਲੋਕਾਂ ਨੂੰ ਅਪੀਲ ਕਰਦਿਆਂ ਡੀ.ਸੀ. ਕੋਮਲ ਮਿੱਤਲ ਨੇ ਕਿਹਾ ਕਿ ਅਫ਼ਵਾਹਾਂ ਉੱਤੇ ਧਿਆਨ ਨਾ ਦਿਓ ਅਤੇ ਕਿਸੇ ਵੀ ਐਮਰਜੈਂਸੀ ਦੀ ਸੂਚਨਾ ਤੁਰੰਤ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਟਰੋਲ ਰੂਮ ਨੰਬਰਾਂ ’ਤੇ ਦਿਓ। ਇਨ੍ਹਾਂ ਵਿੱਚ ਡੀਸੀ ਦਫ਼ਤਰ ਕੰਟਰੋਲ ਰੂਮ: 0172-2219506 ’ਤੇ ਮੋਬਾਈਲ: 76580-51209 ਅਤੇ ਐਸਡੀਐਮ ਦਫ਼ਤਰ ਡੇਰਾਬੱਸੀ: 01762-283224 ਸ਼ਾਮਲ ਹਨ।

Load More Related Articles
Load More By Nabaz-e-Punjab
Load More In Government

Check Also

Punjab Cabinet Approves New Building Bye-laws

Punjab Cabinet Approves New Building Bye-laws Important decisions taken in Punjab Cabinet …