Share on Facebook Share on Twitter Share on Google+ Share on Pinterest Share on Linkedin ਸਿੱਧੂ ਦੇ ਟੀਵੀ ਸ਼ੋਅ ’ਤੇ ਕੋਈ ਇਤਰਾਜ਼ ਨਹੀਂ ਪਰ ਐਡਵੋਕੇਟ ਜਨਰਲ ਦੀ ਸਲਾਹ ਦੀ ਉਡੀਕ ਕਰਾਂਗਾ: ਕੈਪਟਨ ਅਮਰਿੰਦਰ ਸੱਭਿਆਚਾਰ ਵਿਭਾਗ ਦਾ ਸਿੱਧੂ ਦੇ ਟੀਵੀ ਕੰਮਕਾਜ ਨਾਲ ਕੋਈ ਟਕਰਾਅ ਹੋਣ ਬਦਲਿਆ ਜਾ ਸਕਦਾ ਹੈ ਵਿਭਾਗ ਨਬਜ਼-ਏ-ਪੰਜਾਬ ਬਿਊਰੋ, ਨਵੀਂ ਦਿੱਲੀ, 22 ਮਾਰਚ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਪੱਸ਼ਟ ਕੀਤਾ ਕਿ ਜੇਕਰ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਟੈਲੀਵਿਜ਼ਨ ਸ਼ੋਅ ਜਾਰੀ ਰੱਖਣਾ ਸੰਵਿਧਾਨਕ ਤੌਰ ’ਤੇ ਜਾਇਜ਼ ਹੈ ਤਾਂ ਉਨ੍ਹਾਂ ਨੂੰ ਨਿੱਜੀ ਤੌਰ ’ਤੇ ਇਸ ਉਪਰ ਕੋਈ ਇਤਰਾਜ਼ ਨਹੀਂ ਹੈ। ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਮਾਮਲੇ ’ਤੇ ਐਡਵੋਕੇਟ ਜਨਰਲ ਦੀ ਸਲਾਹ ਦੀ ਉਡੀਕ ਕਰਨਗੇ। ਇੱਥੇ ਸੰਸਦ ਭਵਨ ਵਿਖੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮੀਟਿੰਗ ਉਪਰੰਤ ਪੱਤਰਕਾਰਾਂ ਦੇ ਸਵਾਲਾਂ ਦਾ ਜੁਆਬ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ੍ਰੀ ਸਿੱਧੂ ਇਕ ਬੁੱਧੀਮਾਨ ਅਤੇ ਸੂਝਵਾਨ ਇਨਸਾਨ ਹਨ ਅਤੇ ਮੰਤਰੀ ਮੰਡਲ ਵਿੱਚ ਸ਼ਾਮਲ ਹੋਣ ਤੋਂ ਬਾਅਦ ਟੀ.ਵੀ. ਸ਼ੋਅ ਵਿੱਚ ਕੰਮ ਕਰਨ ਦੇ ਮਾਮਲੇ ਵਿੱਚ ਸੰਵਿਧਾਨਕ ਤੇ ਕਾਨੂੰਨੀ ਸਥਿਤੀ ਦੀ ਜਾਂਚ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਸਬੰਧ ਵਿੱਚ ਸੰਵਿਧਾਨਕ ਸਥਿਤੀ ਬਾਰੇ ਉਹ ਨਿੱਜੀ ਤੌਰ ’ਤੇ ਜਾਣੰੂ ਨਹੀਂ ਹਨ ਅਤੇ ਉਹ ਐਡਵੋਕੇਟ ਜਨਰਲ ਦੀ ਸਲਾਹ ਦੀ ਉਡੀਕ ਕਰਨਗੇ। ਉਨ੍ਹਾਂ ਕਿਹਾ ਕਿ ਜੇਕਰ ਸ੍ਰੀ ਸਿੱਧੂ ਦੇ ਸੱਭਿਆਚਾਰ ਵਿਭਾਗ ਦਾ ਉਨ੍ਹਾਂ ਦੇ ਟੈਲੀਵੀਜ਼ਨ ਕੰਮਕਾਜ ਨਾਲ ਟਕਰਾਅ ਪੈਦਾ ਹੁੰਦਾ ਹੈ ਤਾਂ ਇਸ ਵਿਭਾਗ ਨੂੰ ਬਦਲਿਆ ਜਾ ਸਕਦਾ ਹੈ। ਸਤਲੁਜ ਯਮੁਨਾ ਲਿੰਕ ਨਹਿਰ ਦੇ ਮਾਮਲੇ ’ਤੇ 24 ਮਾਰਚ ਨੂੰ ਹਰਿਆਣਾ ਦੇ ਮੁੱਖ ਮੰਤਰੀ ਦੀ ਅਗਵਾਈ ਵਿੱਚ ਵਫ਼ਦ ਦੀ ਕੇਂਦਰੀ ਗ੍ਰਹਿ ਮੰਤਰੀ ਨਾਲ ਤਜਵੀਜ਼ਤ ਮੀਟਿੰਗ ਬਾਰੇ ਪੁੱਛੇ ਸੁਆਲ ’ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਮਾਮਲਾ ਅਦਾਲਤੀ ਸੁਣਵਾਈ ਅਧੀਨ ਹੈ ਅਤੇ ਉਨ੍ਹਾਂ ਦੀ ਸਰਕਾਰ ਪੰਜਾਬ ਦੇ ਲੋਕਾਂ ਦੇ ਪਾਣੀਆਂ ਦੇ ਹੱਕ ਦੀ ਰਾਖੀ ਲਈ ਕਾਨੂੰਨ ਤੌਰ ’ਤੇ ਲੜਾਈ ਲੜ ਰਹੀ ਹੈ। ਹਾਲ ਵਿੱਚ ਹੋਈਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਪ੍ਰਸ਼ਾਂਤ ਕਿਸ਼ੋਰ ਦੀ ਭੂਮਿਕਾ ਬਾਰੇ ਪੁੱਛੇ ਸੁਆਲ ਦੇ ਜੁਆਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਸ਼ਾਂਤ ਕਿਸ਼ੋਰ ਨੇ ਬਹੁਤ ਵਧੀਆ ਕੰਮ ਕੀਤਾ ਹੈ ਅਤੇ ਸੂਬੇ ਵਿੱਚ ਕਾਂਗਰਸ ਲਈ ਚੋਣ ਜਿੱਤਣ ਦੀ ਰਣਨੀਤੀ ਘੜਨ ਵਿੱਚ ਸਹਾਈ ਹੋਇਆ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ