ਸ਼ਰਾਬ ਪੀਕੇ ਗੱਡੀ ਚਲਾਉਣ ਵਾਲਿਆਂ ਦੀ ਖੈਰ ਨਹੀਂ, ਮੁਹਾਲੀ ਪੁਲੀਸ ਨੇ 53 ਚਲਾਨ ਕੱਟੇ

ਨਬਜ਼-ਏ-ਪੰਜਾਬ, ਮੁਹਾਲੀ, 6 ਅਕਤੂਬਰ:
ਮੁਹਾਲੀ ਵਿੱਚ ਸ਼ਰਾਬ ਪੀਕੇ ਗੱਡੀ ਚਲਾਉਣ ਵਾਲਿਆਂ ਦੀ ਹੁਣ ਖੈਰ ਨਹੀਂ। ਸੁਪਰੀਮ ਕੋਰਟ ਅਤੇ ਹਾਈ ਕੋਰਟ ਦੇ ਹੁਕਮਾਂ ਅਤੇ ਐੱਸਐੱਸਪੀ ਦੀਪਕ ਪਾਰਿਕ ਦੇ ਦਿਸ਼ਾ-ਨਿਰਦੇਸ਼ਾਂ ’ਤੇ ਅਮਲ ਕਰਦਿਆਂ ਜ਼ਿਲ੍ਹਾ ਟਰੈਫ਼ਿਕ ਪੁਲੀਸ ਨੇ ਡਰਿੰਕ ਡਰਾਈਵ ਦੇ ਖ਼ਿਲਾਫ਼ ਸ਼ਿਕੰਜਾ ਕੱਸ ਦਿੱਤਾ ਹੈ। ਮੁਹਾਲੀ ਦੇ ਐਸਪੀ (ਟਰੈਫ਼ਿਕ) ਹਰਿੰਦਰ ਸਿੰਘ ਮਾਨ ਅਤੇ ਡੀਐਸਪੀ (ਟਰੈਫ਼ਿਕ) ਕਰਨੈਲ ਸਿੰਘ ਦੀ ਅਗਵਾਈ ਹੇਠ ਟਰੈਫ਼ਿਕ ਪੁਲੀਸ ਦੇ ਵੱਖ-ਵੱਖ ਇੰਚਾਰਜਾਂ ਨੇ ਸ਼ਹਿਰ ਦੇ ਵੱਖੋ-ਵੱਖ ਇਲਾਕਿਆਂ ਵਿੱਚ ਲੰਘੀ ਰਾਤ ‘ਡਰਿੰਕ ਐਂਡ ਡਰਾਈਵ’ ਤਹਿਤ ਨਾਕਾਬੰਦੀ ਕਰਕੇ ਸ਼ਰਾਬ ਪੀਕੇ ਗੱਡੀ ਚਲਾਉਣ ਵਾਲੇ 53 ਵਾਹਨ ਚਾਲਕਾਂ ਦੇ ਚਲਾਨ ਕੀਤੇ ਗਏ।
ਅੱਜ ਇੱਥੇ ਡੀਐਸਪੀ ਕਰਨੈਲ ਸਿੰਘ ਨੇ ਕਿਹਾ ਕਿ ਇਹ ਮੁਹਿੰਮ ਨਿਰੰਤਰ ਜਾਰੀ ਰਹੇਗੀ। ਭਵਿੱਖ ਵਿੱਚ ਜੇਕਰ ਕੋਈ ਵੀ ਵਿਅਕਤੀ ਸ਼ਰਾਬ ਪੀਕੇ ਵਾਹਨ ਚਲਾਉਂਦਾ ਹੈ ਜਾਂ ਹੋਰ ਕੋਈ ਵੀ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਨਾ ਸਿਰਫ਼ ਉਸ ਦਾ ਟਰੈਫ਼ਿਕ ਨਿਯਮਾਂ ਅਨੁਸਾਰ ਚਲਾਨ ਕੀਤਾ ਜਾਵੇਗਾ, ਸਗੋਂ ਬਣਦੀ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਰਾਬ ਪੀਕੇ ਰਾਤ ਨੂੰ ਗੱਡੀ ਚਲਾਉਂਦੇ ਸਮੇਂ ਸਭ ਤੋਂ ਜ਼ਿਆਦਾ ਸੜਕ ਹਾਦਸੇ ਹੁੰਦੇ ਹਨ। ਸ਼ਰਾਬ ਪੀਣ ਵਾਲੇ ਵਿਅਕਤੀ ਆਪਣੀ ਜ਼ਿੰਦਗੀ ਤਾਂ ਜ਼ੋਖ਼ਮ ਵਿੱਚ ਪਾਉਂਦੇ ਹੀ ਹਨ, ਨਾਲ ਕਈ ਹੋਰਨਾਂ ਨੂੰ ਵੀ ਲਪੇਟੇ ਵਿੱਚ ਲੈ ਲੈਂਦੇ ਹਨ। ਉਨ੍ਹਾਂ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਕਿ ਉਹ ਆਵਾਜਾਈ ਨਿਯਮਾਂ ਦੀ ਪਾਲਣਾ ਕਰਦਿਆਂ ਰਾਤ ਦੇ ਸਮੇਂ ਕਦੇ ਵੀ ਸ਼ਰਾਬ ਪੀਕੇ ਗੱਡੀ ਨਾ ਚਲਾਉਣ। ਗੱਡੀ ਚਲਾਉਣ ਸਮੇਂ ਹਮੇਸ਼ਾ ਸੀਟ ਬੈਲਟ ਲਗਾਈ ਜਾਵੇ ਅਤੇ ਦੋ-ਪਹੀਆ ਵਾਹਨ ਚਾਲਕ ਆਈਐਸਆਈ ਮਾਰਕਾ ਹੈਲਮੇਟ ਦਾ ਜ਼ਰੂਰ ਪ੍ਰਯੋਗ ਕਰਨ। ਇਸ ਤੋਂ ਇਲਾਵਾ ਰਾਤ ਸਮੇਂ ਡਿਪਰ ਦਾ ਪ੍ਰਯੋਗ ਜ਼ਰੂਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…