Share on Facebook Share on Twitter Share on Google+ Share on Pinterest Share on Linkedin ਪੰਜਾਬ ਵਿੱਚ ਕਾਂਗਰਸ ਦੇ ਹੱਕ ਵਿੱਚ ਚੋਣ ਪ੍ਰਚਾਰ ਲਈ ਪੁੱਜੇ ਐਨਆਰਆਈ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 24 ਜਨਵਰੀ: ਪੰਜਾਬ ਵਿੱਚ 4 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਐਨਆਰਆਈਜ਼ ਪੰਜਾਬ ਪਹੁੰਚਣੇ ਸ਼ੁਰੂ ਹੋ ਗਏ ਹਨ। ਸੀਨੀਅਰ ਕਾਂਗਰਸ ਆਗੂ ਅਤੇ ਸਾਬਕਾ ਕੇਂਦਰੀ ਗ੍ਰਹਿ ਰਾਜ ਮੰਤਰੀ ਸ਼ਕੀਲ ਅਹਿਮਦ ਨੇ ਐਨਆਰਆਈ ਐਕਸਪ੍ਰੈਸ ਬੱਸ ਨੂੰ ਝੰਡੀ ਦਿਖਾ ਕੇ ਵੱਖ-ਵੱਖ ਹਲਕਿਆਂ ਵਿੱਚ ਚੋਣ ਪ੍ਰਚਾਰ ਲਈ ਰਵਾਨਾ ਕੀਤਾ। ਇਸ ਪ੍ਰੀਕਿਰਿਆ ਵਿੱਚ ਇੰਗਲੈਂਡ ਅਤੇ ਕੈਨੇਡਾ ਤੋਂ ਵੱਡੀ ਗਿਣਤੀ ਵਿੱਚ ਐਨ.ਆਰ.ਆਈ ਪੰਜਾਬ ਵਿੱਚ ਕਾਂਗਰਸ ਦੇ ਪ੍ਰਚਾਰ ਦਾ ਹਿੱਸਾ ਬਣਨਗੇ। ਇਸ ਲੜੀ ਹੇਠ, ਸੂਬੇ ਦੇ ਵੋਟਰਾਂ ਲਈ ਕਾਂਗਰਸ ਦੇ ਸੰਦੇਸ਼ ਨਾਲ ਐਨ.ਆਰ.ਆਈ ਅੱਜ ਚੁਰਾਹੇ ’ਤੇ ਖੜ੍ਹੇ ਪੰਜਾਬ ਦੇ ਵਿਕਾਸ ਤੇ ਤਰੱਕੀ ਵਾਸਤੇ ਪਾਰਟੀ ਦੇ ਏਜੰਡੇ ਨੂੰ ਲੋਕਾਂ ਸਾਹਮਣੇ ਰੱਖਣਗੇ ਕਿ ਸਿਰਫ ਕਾਂਗਰਸ ਹੀ ਸੂਬੇ ਅੰਦਰ ਅਤਿ ਜ਼ਰੂਰੀ ਬਦਲਾਅ ਲਿਆ ਸਕਦੀ ਹੈ। ਕਾਂਗਰਸ ਦੇ ਰੰਗਾਂ ਵਿੱਚ ਰੰਗੀ ਐਨਆਰਆਈਜ ਦੀ ਬੱਸ ਨੂੰ ਝੰਡੀ ਦਿਖਾਉਂਦਿਆਂ ਸ਼ਕੀਲ ਅਹਿਮਦ ਨੇ ਕਿਹਾ ਕਿ ਕਾਂਗਰਸ ਉਮੀਦਵਾਰਾਂ ਦੀ ਹਮਾਇਤ ਵਿੱਚ ਖੁੱਲ੍ਹ ਕੇ ਪ੍ਰਚਾਰ ਕਰਨ ਲਈ ਐਨ.ਆਰ.ਆਈ ਵਿਸ਼ੇਸ਼ ਤੌਰ ’ਤੇ ਪੰਜਾਬ ਚੋਣਾਂ ’ਚ ਹਿੱਸਾ ਲੈਣ ਆਏ ਹਨ।ਇੰਡੀਅਨ ਓਵਰਸੀਜ਼ ਕਾਂਗਰਸ (ਇੰਗਲੈਂਡ) ਦੇ ਪ੍ਰਧਾਨ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਭਾਵੇਂ ਉਹ ਵਿਦੇਸ਼ ’ਚ ਰਹਿ ਰਹੇ ਹੋਣ, ਲੇਕਿਨ ਐਨ.ਆਰ.ਆਈਜ਼ ਦੇ ਦਿਲ ਹਾਲੇ ਵੀ ਪੰਜਾਬ ਲਈ ਧੜਕਦੇ ਹਨ ਤੇ ਉਹ ਚਾਹੁੰਦੇ ਹਨ ਕਿ ਸੂਬਾ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਤਰੱਕੀ ਕਰੇ। ਕੈਨੇਡੀਅਨ ਦਵਿੰਦਰ ਗਰਚਾ ਨੇ ਕਾਂਗਰਸ ਦੇ ਭਾਰੀ ਬਹੁਮਤ ਨਾਲ ਸੱਤਾ ’ਚ ਆਉਣ ਦਾ ਭਰੋਸਾ ਪ੍ਰਗਟਾਉਂਦਿਆਂ ਕਿਹਾ ਕਿ ਐਨ.ਆਰ.ਆਈ ਇਸ ਜਿੱਤ ਦਾ ਹਿੱਸਾ ਬਣਨ ਲਈ ਤਿਆਰ ਹਨ। ਇਸ ਲੜੀ ਹੇਠ ਉਹ ਕਾਂਗਰਸ ਦੇ ਚੋਣ ਮਨੋਰਥ ਪੱਤਰ ’ਚ ਕੀਤੇ ਗਏ ਵਾਅਦਿਆਂ ਪ੍ਰਤੀ ਜਾਗਰੂਕਤਾ ਫੈਲ੍ਹਾਉਣ ’ਚ ਯੋਗਦਾਨ ਦੇਣਗੇ। ਜਰਮਨੀ ਤੋਂ ਹਰਜਿੰਦਰ ਸਿੰਘ ਤੇ ਇੰਗਲੈਂਡ ਤੋਂ ਗੁਰਪਾਲ ਸਿੰਘ ਨੇ ਕਿਹਾ ਕਿ ਉਹ ਕਾਂਗਰਸ ਵਾਸਤੇ ਪ੍ਰਚਾਰ ਲਈ ਆਪਣੇ ਵਿਧਾਨ ਸਭਾ ਹਲਕਿਆਂ ਨੂੰ ਅਪਣਾਉਣਾ ਚਾਹੁੰਦੇ ਹਨ, ਕਿਉਂਕਿ ਇਹੋ ਸਿਰਫ ਇਕ ਪਾਰਟੀ ਹੈ, ਜਿਹੜੀ ਸੂਬੇ ਨੂੰ ਹੋਰ ਅੱਗੇ ਬਰਬਾਦ ਹੋਣ ਤੋਂ ਬਚਾ ਸਕਦੀ ਹੈ। ਸ਼ਕੀਲ ਅਹਿਮਦ ਨੇ ਕਿਹਾ ਕਿ ਐਨ.ਆਰ.ਆਈਜ਼ ਪੰਜਾਬ ਦੇ ਲੋਕਾਂ ਦੀ ਦੁਰਦਸ਼ਾ ਨੂੰ ਲੈ ਕੇ ਚਿੰਤਤ ਹਨ। ਉਨ੍ਹਾਂ ਨੇ ਪਾਰਟੀ ਦੇ ਪ੍ਰਚਾਰ ਵਿੱਚ ਸ਼ਾਮਲ ਹੋ ਕੇ ਸੂਬੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਕਾਂਗਰਸ ਦੀਆ ਕੋਸ਼ਿਸ਼ਾਂ ਵਿੱਚ ਹਿੱਸਾ ਲੈਣ ਦਾ ਫੈਸਲਾ ਕੀਤਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ