ਸਹੁੰ ਚੁੱਕ ਸਮਾਗਮ: ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੇ ਨਵੇਂ ਅਹੁਦੇਦਾਰਾਂ ਦਾ ਸਨਮਾਨ

ਨਬਜ਼-ਏ-ਪੰਜਾਬ, ਮੁਹਾਲੀ, 27 ਅਕਤੂਬਰ:
ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੀ ਨਵੀਂ ਚੁਣੀ ਗਈ ਕਾਰਜਕਾਰਨੀ ਜਥੇਬੰਦੀ ਦਾ ਸਹੁੰ ਚੁੱਕ ਸਮਾਗਮ ਬੋਰਡ ਕੈਂਪਸ ਵਿਖੇ ਆਯੋਜਿਤ ਕੀਤਾ ਗਿਆ। ਇਸ ਮੌਕੇ ਚੋਣ ਕਮਿਸ਼ਨ ਦੇ ਮੈਂਬਰ ਗੁਲਾਬ ਚੰਦ ਨੇ ਜੇਤੂ ਉਮੀਦਵਾਰਾਂ ਦਾ ਨਤੀਜਾ ਅਧਿਕਾਰਤ ਤੌਰ ’ਤੇ ਘੋਸ਼ਿਤ ਕਰਨ ਉਪਰੰਤ ਜੇਤੂ ਉਮੀਦਵਾਰਾਂ ਦਾ ਸਨਮਾਨ ਕੀਤਾ ਗਿਆ। ਜਥੇਬੰਦੀ ਦੇ ਪ੍ਰੈਸ ਸਕੱਤਰ ਮਨਜਿੰਦਰ ਸਿੰਘ ਹੁਲਕਾ ਨੇ ਦੱਸਿਆ ਕਿ ਇਸ ਮੌਕੇ ਪਿਛਲੀ ਜਥੇਬੰਦੀ ਦੇ ਜਨਰਲ ਸਕੱਤਰ ਨੇ ਨਵੇਂ ਚੁਣੇ ਗਏ ਜਨਰਲ ਸਕੱਤਰ ਪਰਮਜੀਤ ਸਿੰਘ ਬੈਨੀਪਾਲ ਨੂੰ ਕਾਰਵਾਈ ਰਜਿਸਟਰ ਸੌਂਪ ਕੇ ਅਧਿਕਾਰਿਤ ਤੌਰ ’ਤੇ ਜ਼ਿੰਮੇਵਾਰੀ ਸੌਂਪੀ ਗਈ।
ਇਸ ਮੌਕੇ ਪੰਜਾਬ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਵੀ ਸ਼ਮੂਲੀਅਤ ਕੀਤੀ ਅਤੇ ਮੁਲਾਜ਼ਮਾਂ ਨੂੰ ਇੱਕਜੁੱਟ ਰਹਿਣ, ਤਨਦੇਹੀ ਨਾਲ ਸੇਵਾ ਕਰਨ ਅਤੇ ਬੋਰਡ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਬੋਰਡ ਜਥੇਬੰਦੀ ਦੇ ਪ੍ਰਧਾਨ ਪਰਵਿੰਦਰ ਸਿੰਘ ਖੰਗੂੜਾ ਨੇ ਕਿਹਾ ਕਿ ਇਹ ਜਥੇਬੰਦੀ ਮੁਲਾਜ਼ਮਾਂ ਦੇ ਵਿਸ਼ਵਾਸ ਦੀ ਪ੍ਰਤੀਕ ਹੈ ਜਿਹੜਾ ਸਾਡੇ ਹੌਂਸਲੇ ਨੂੰ ਮਜ਼ਬੂਤ ਕਰਦਾ ਹੈ। ਇਸ ਮੌਕੇ ਨਵੇਂ ਚੁਣੇ ਅਹੁਦੇਦਰਾਂ ਲਖਵਿੰਦਰ ਸਿੰਘ ਘੜੂੰਆਂ, ਮਨੋਜ ਕੁਮਾਰ ਰਾਣਾ ਅਤੇ ਗੁਰਚਰਨ ਸਿੰਘ ਤਰਮਾਲਾ ਨੇ ਵੀ ਸੰਬੋਧਨ ਕੀਤਾ।
ਇਸ ਮੌਕੇ ਨਵੀਂ ਚੁਣੀ ਟੀਮ ਦੇ ਅਹੁਦੇਦਾਰ ਗੁਰਜੀਤ ਸਿੰਘ ਬੀਦੋਵਾਲੀ, ਮੈਡਮ ਸੀਮਾ ਸੂਦ, ਹਰਮਨਦੀਪ ਸਿੰਘ ਬੋਪਾਰਾਏ, ਮਲਕੀਤ ਸਿੰਘ ਗੱਗੜ, ਰਾਜੀਵ ਕੁਮਾਰ, ਤੇਜਿੰਦਰ ਸਿੰਘ ਕਾਲੇਕਾ, ਰਣਜੀਤ ਸਿੰਘ, ਰਾਕੇਸ਼ ਕੁਮਾਰ, ਸੁਖਦੇਵ ਸਿੰਘ, ਜੋਗਿੰਦਰ ਸਿੰਘ, ਮਨਜਿੰਦਰ ਸਿੰਘ ਕੰਗ, ਰੁਪਿੰਦਰ ਕੌਰ, ਵਰਿੰਦਰ ਕੌਰ ਅਤੇ ਸੁਰਿੰਦਰ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Education and Board

Check Also

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਵਾਤਾਵਰਨ ਨੂੰ ਸੁਰੱਖਿਅਤ ਅਤੇ ਹਰਿਆਲੀ ਨੂੰ ਪ੍ਰਫੁੱਲਤ ਕਰਨ ਲਈ ਪੌਦੇ ਲਗਾਏ

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਵਾਤਾਵਰਨ ਨੂੰ ਸੁਰੱਖਿਅਤ ਅਤੇ ਹਰਿਆਲੀ ਨੂੰ ਪ੍ਰਫੁੱਲਤ ਕਰਨ ਲਈ ਪੌਦੇ ਲਗਾਏ ਨਬ…