ਮਾਲੇਰਕੋਟਲਾ ਵਿੱਚ ਮਨਾਏ ਗਏ ਯੋਗ ਦਿਵਸ ਮੌਕੇ ਐਸਡੀਐਮ ਸਮੇਤ ਸਮੂਹ ਪ੍ਰਸ਼ਾਸਨਿਕ ਅਧਿਕਾਰੀਆਂ ਕੀਤੀ ਸ਼ਿਰਕਤ

ਭੱਜ ਦੌੜ ਭਰੀ ਜ਼ਿੰਦਗੀ ਵਿੱਚ ਪੈਦਾ ਹੋਣ ਵਾਲੇ ਤਣਾਅ ਤੋਂ ਮੁਕਤੀ ਲਈ ਯੋਗ ਜ਼ਰੂਰੀ: ਡਾ. ਪ੍ਰੀਤੀ ਯਾਦਵ

ਨਬਜ਼-ਏ-ਪੰਜਾਬ ਬਿਊਰੋ, ਮਾਲੇਰਕੋਟਲਾ, 22 ਜੂਨ:
‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਸਥਾਨਕ ਪ੍ਰਸ਼ਾਸਨ ਵੱਲੋਂ ਅੱਜ ਅੰਤਰ ਰਾਸ਼ਟਰੀ ਯੋਗ ਦਿਵਸ ਮੌਕੇ ਇੱਥੋਂ ਦੇ ਡਾ: ਜ਼ਾਕਿਰ ਹੁਸੈਨ ਸਟੇਡੀਅਮ ਵਿਖੇ ਸਬ ਡਿਵੀਜ਼ਨ ਪੱਧਰ ਦਾ ਯੋਗਾ ਕੈਂਪ ਲਾਇਆ ਗਿਆ। ਇਸ ਮੌਕੇ ਮਾਲੇਰਕੋਟਲਾ ਦੇ ਉਪ ਮੰਡਲ ਮੈਜਿਸਟਰੇਟ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਸਮੂਹ ਪ੍ਰਸ਼ਾਸਨਿਕ ਅਧਿਕਾਰੀਆਂ/ਕਰਮਚਾਰੀਆਂ ਨੇ ਸ਼ਮੂਲੀਅਤ ਕੀਤੀ ਉਥੇ ਹੀ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀਆਂ ਨੇ ਵੀ ਇਸ ਯੋਗ ਕੈਂਪ ਵਿੱਚ ਬੜੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਆਏ ਯੋਗਾ ਮਾਹਿਰਾਂ ਨੇ ਯੋਗ ਆਸਨਾਂ ਰਾਹੀਂ ਸਰੀਰ ਅਤੇ ਮਨ ਨੂੰ ਤੰਦਰੁਸਤ ਰੱਖਣ ਵਿਚ ਲਾਭਦਾਇਕ ਸਾਬਿਤ ਹੋੋਣ ਵਾਲੇ ਵੱਖ-ਵੱਖ ਯੋਗ ਆਸਨਾਂ ਬਾਰੇ ਜਿਥੇ ਵਿਸਥਾਰ ਵਿਚ ਜਾਣਕਾਰ ਦਿੱਤੀ ਉਥੇ ਹੀ ਸਮੂਹ ਹਾਜ਼ਰੀਨ ਨੂੰ ਯੌਗ ਨੂੰ ਆਪਣੀ ਆਮ ਜ਼ਿੰਦਗੀ ਵਿਚ ਅਪਨਾਉਣ ਦਾ ਸੱਦਾ ਵੀ ਦਿੱਤਾ। ਯੋਗਾ ਦਿਵਸ ਮੌਕੇ ਅੱਜ ਉਪ ਮੰਡਲ ਮੈਜਿਸਟਰੇਟ ਡਾ: ਪ੍ਰੀਤੀ ਯਾਦਵ ਤੋੋਂ ਇਲਾਵਾ ਸ੍ਰੀ ਯੋਗੀਰਾਜ, ਉਪ ਕਪਤਾਨ ਪੁਲਿਸ, ਸ੍ਰੀ ਸਿਰਾਜ ਅਹਿਮਦ, ਤਹਿਸੀਲਦਾਰ, ਮਾਲੇਰਕੋਟਲਾ ਤੋੋਂ ਇਲਾਵਾ ਹੋਰ ਪ੍ਰਸ਼ਾਸਨਿਕ ਅਧਿਕਾਰੀ ਅਤੇ ਕਰਮਚਾਰੀਆਂ ਨੇ ਵੀ ਯੋਗਾ ਕੈਂਪ ਵਿਚ ਭਾਗ ਲਿਆ।
ਇਸ ਮੌਕੇ ਡਾ: ਪ੍ਰੀਤੀ ਯਾਦਵ ਨੇ ਕਿਹਾ ਕਿ ਯੋਗਾ ਅਜੋੋਕੀ ਰੁਝੇਵਿਆਂ ਅਤੇ ਭੱਜ ਦੌੜ ਭਰੀ ਜ਼ਿੰਦਗੀ ਕਾਰਨ ਪੈਦਾ ਹੋੋਣ ਵਾਲੇ ਤਣਾਅ ਤੋੋਂ ਮੁਕਤੀ ਦਾ ਸਾਧਨ ਹੈ ਅਤੇ ਯੋਗ ਆਸਨਾਂ ਦੇ ਨਿਯਮਿਤ ਅਭਿਆਸ ਨਾਲ ਹਰ ਉਮਰ ਵਰਗ ਦੇ ਵਿਅਕਤੀ ਸਰੀਰਕ ਅਤੇ ਮਾਨਸਿਕ ਤੌਰ ਤੇ ਤੰਦਰੁਸਤੀ ਹਾਸਲ ਕਰ ਸਕਦੇ ਹਨ। ਡਾ: ਪ੍ਰੀਤੀ ਯਾਦਵ ਨੇ ਇਸ ਮੌਕੇ ਜਿਥੇ ਪੰਜਾਬ ਸਰਕਾਰ ਵੱਲੋੋਂ ਸ਼ੁਰੂ ਕੀਤੇ ਗਏ ਤੰਦਰੁਸਤ ਪੰਜਾਬ ਮਿਸ਼ਨ ਦੇ ਉਦੇਸ਼ਾਂ ਬਾਰੇ ਚਾਨਣਾ ਪਾਇਆ ਉਥੇ ਹੀ ਡੈਪੋ ਪ੍ਰੋਗਰਾਮ ਤਹਿਤ ਵੱਧ ਤੋੋਂ ਵੱਧ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਹੋੋਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਸਿਰਫ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਹੀ ਨਹੀਂ ਹੈ ਬਲਕਿ ਇਹ ਸਾਡੀ ਸੱਭ ਦੀ ਸਾਂਝੀ ਮੁਹਿੰਮ ਹੈ ਅਤੇ ਇਸ ਵਿੱਚ ਹਰ ਨਾਗਰਿਕ ਆਪਣਾ ਅਹਿਮ ਯੋਗਦਾਨ ਪਾ ਸਕਦਾ ਹੈ।ਡਾ: ਯਾਦਵ ਨੇ ਕਿਹਾ ਕਿ ਸਾਨੂੰ ਇਸ ਗੱਲ ਦੀ ਤਸੱਲੀ ਹੋੋਣੀ ਚਾਹੀਦੀ ਹੈ ਕਿ ਅਸੀਂ ਆਪਣੇ ਆਲੇ ਦੁਆਲੇ ਨੂੰ ਨਸ਼ਾ ਮੁਕਤ ਕਰਨ ਦੀ ਵੱਡੀ ਜ਼ਿੰਮੇਵਾਰੀ ਦਾ ਹਿੱਸਾ ਬਣ ਰਹੇ ਹਾਂ। ਉਨ੍ਹਾਂ ਕਿਹਾ ਕਿ ਜਦੋਂ ਤੱਕ ਅਸੀਂ ਡੈਪੋ ਪ੍ਰੋਗਰਾਮ ਨੂੰ ਇਕ ਮਿਸ਼ਨ ਵਜੋਂ ਨਹੀਂ ਲਵਾਂਗੇ, ਉਦੋੋਂ ਤੱਕ ਇਸ ਦੇ ਮੰਤਵ ਨੂੰ ਪੂਰਾ ਨਹੀਂ ਕਰ ਸਕਾਂਗੇ। ਉਨ੍ਹਾਂ ਦੱਸਿਆ ਕਿ ਡਰੱਗ ਐਬਿਊਜ਼ ਪ੍ਰੀਵੈਨਸ਼ਨ ਅਫਸਰ (ਡੈਪੋ) ਵਲੰਟੀਅਰ ਵਜੋਂ ਕੋਈ ਵੀ ਆਮ ਵਿਅਕਤੀ ਆਪਣੇ ਆਪ ਨੂੰ ਰਜਿਸਟਰ ਕਰਵਾ ਸਕਦਾ ਹੈ।
ਇਸ ਮੌਕੇ ਪਰਿਵਰਤਨ ਮਾਲਵਾ ਫਰੈਂਡਜ਼ ਵੈਲਫੇਅਰ ਸੁਸਾਇਟੀ, ਧੂਰੀ ਦੇ ਕਲਾਕਾਰਾਂ ਵੱਲੋੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਸੁਲਗਦੀ ਧਰਤੀ ਨਾਂ ਹੇਠ ਇਕ ਨਾਟਕ ਵੀ ਖੇਡਿਆ ਗਿਆ। ਇਸ ਨਾਟਕ ਰਾਹੀਂ ਦਰਸਾਇਆ ਗਿਆ ਕਿ ਕਿਸ ਤਰ੍ਹਾਂ ਗੁਰੂਆਂ ਪੀਰਾਂ ਦੀ ਧਰਤੀ ਪੰਜਾਬ ਜਿਥੇ ਪੰਜ ਦਰਿਆ ਵਗਦੇ ਸਨ, ਇਥੇ ਅੱਜ ਨਸ਼ਿਆਂ ਰੂਪੀ ਛੇਵਾਂ ਦਰਿਆ ਵੱਗ ਰਿਹਾ ਹੈ।ਨਾਟਕ ਰਾਹੀਂ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਦਾ ਸੱਦਾ ਦਿੱਤਾ ਗਿਆ। ਇਸ ਮੌਕੇ ਵਣ ਵਿਭਾਗ ਦੇ ਸਹਿਯੌਗ ਨਾਲ ਉਪ ਮੰਡਲ ਮੈਜਿਸਟਰੇਟ, ਡਾ: ਪ੍ਰੀਤੀ ਯਾਦਵ ਨੇ ਹਾਜ਼ਰੀਨ ਨੂੰ ਲਗਭਗ 155 ਬੂਟੇ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਵੰਡਦਿਆਂ ਅਪੀਲ ਕੀਤੀ ਕਿ ਵਾਤਾਵਰਣ ਨੂੰ ਸਾਫ ਸੁਥਰਾ ਰੱਖਣਾ ਸਾਡਾ ਸਭ ਦਾ ਸਾਂਝਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਬੱਚਿਆਂ ਨੂੰ ਵੀ ਵਾਤਾਵਰਣ ਦੀ ਸੰਭਾਲ ਲਈ ਸੁਚੇਤ ਕਰਦੇ ਰਹਿਣਾ ਚਾਹੀਦਾ ਹੈ ਕਿਉਂਕਿ ਜੇ ਸਾਡਾ ਚੌਗਿਰਦਾ ਸਾਫ ਸੁਥਰਾ ਹੈ ਤਾਂ ਹੀ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਦਾ ਭਵਿੱਖ ਸਰੱਖਿਅਤ ਹੈ।
ਉਨ੍ਹਾਂ ਕਿਹਾ ਕਿ ਵਾਤਾਵਰਣ ਨੂੰ ਸੁਰੱਖਿਅਤ ਰੱਖਣ ਵਿਚ ਹਰ ਨਾਗਰਿਕ ਆਪਣਾ ਯੌਗਦਾਨ ਪਾ ਸਕਦਾ ਹੈ ਅਤੇ ਬੂਟੇ ਲਗਾਉਣ ਦੀ ਪ੍ਰਕ੍ਰਿਆ ਵੀ ਵਾਤਾਵਰਣ ਸੰਭਾਲ ਦਾ ਇਕ ਅਹਿਮ ਹਿੱਸਾ ਹੈ। ਇਸ ਮੌਕੇ ਖੇਤੀਬਾੜੀ ਵਿਭਾਗ ਵੱਲੋੋਂ ਕਿਸਾਨਾਂ ਨੂੰ ਝੋਨੇ/ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਦਾ ਸੱਦਾ ਦੇਣ ਸਬੰਧੀ ਇਕ ਪੇਸ਼ਕਾਰੀ ਵੀ ਪੇਸ਼ ਕੀਤੀ ਗਈ।ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਨਾੜ ਨੂੰ ਅੱਗ ਲਾਉਣ ਨਾਲ ਹੋੋਣ ਵਾਲੇ ਨੁਕਸਾਨ ਬਾਰੇ ਵਿਸਥਾਰ ਵਿਚ ਦੱਸਿਆ ਅਤੇ ਅਪੀਲ ਕੀਤੀ ਕਿ ਨਾੜ ਨੂੰ ਅੱਗ ਨਾ ਲਾਈ ਜਾਵੇ ਅਤੇ ਖੇਤੀਬਾੜੀ ਵਿਭਾਗ ਵੱਲੋੋਂ ਵਾਤਾਵਰਣ ਨੂੰ ਬਚਾਉਣ ਲਈ ਸਮੇਂ ਸਮੇਂ ਤੇ ਜਾਰੀ ਕੀਤੀਆਂ ਜਾਣ ਵਾਲੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ। ਅਖ਼ੀਰ ਵਿਚ ਡਾ: ਪ੍ਰੀਤੀ ਯਾਦਵ, ਉਪ ਮੰਡਲ ਮੈÎਜਿਸਟਰੇਟ ਨੇ ਯੋਗਾ ਕੈਂਪ ਵਿੱਚ ਹਾਜ਼ਰ ਆਏ ਸਮੂਹ ਪ੍ਰਸ਼ਾਸਨਿਕ ਅਧਿਕਾਰੀਆਂ/ਕਰਮਚਾਰੀਆਂ ਅਤੇ ਆਮ ਜਨਤਾ ਦਾ ਧੰਨਵਾਦ ਕੀਤਾ।

Load More Related Articles
Load More By Nabaz-e-Punjab
Load More In General News

Check Also

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ ਭਾਰਤੀ ਕਿਸਾਨ ਮਜ਼ਦੂਰ ਸੰਘਰਸ਼…